20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸ਼੍ਰੋਮਣੀ ਅਕਾਲੀ ਦਲ ਦਾ ਮੁੱਖ ਬੁਲਾਰਾ ਬਣਨ 'ਤੇ ਜਥੇ. ਦਿਲਬਾਗ ਸਿੰਘ ਵਿਰਕ ਦਾ ਜਥੇ. ਕਲਿਆਣ ਵਲੋਂ ਸਨਮਾਨ

ਅਜੀਤ ਡੈਸਕ 10-03-2026
ਸ਼ਾਹਕੋਟ, 9 ਮਾਰਚ (ਸੁਖਦੀਪ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਵਲੋਂ ਜਥੇ. ਦਿਲਬਾਗ ਸਿੰਘ ਵਿਰਕ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੁੱਖ ਬੁਲਾਰਾ ਬਣਨ 'ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਵਧਾਈ ਦਿੰਦਿਆਂ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਜਥੇ. ਕਲਿਆਣ ਨੇ ਕਿਹਾ ਕਿ ਪਾਰਟੀ 'ਚ ਇਮਾਨਦਾਰੀ ਤੇ ਲਗਨ ਨਾਲ ਕੰਮ ਕਰਨ ਵਾਲਿਆਂ ਨੂੰ ਪਾਰਟੀ ਹਮੇਸ਼ਾ ਹੀ ਮਾਣ-ਸਤਿਕਾਰ ਦਿੰਦੀ ਆਈ ਹੈ | ਜਥੇ. ਦਿਲਬਾਗ ਸਿੰਘ ਵਿਰਕ ਅਕਾਲੀ ਦਲ 'ਚ ਉੱਚਾ ਸਥਾਨ ਰੱਖਦੇ ਹਨ ਤੇ ਇਨ੍ਹਾਂ ਨੇ ਪਾਰਟੀ ਦਾ ਹਮੇਸ਼ਾ ਸਾਥ ਦਿੱਤਾ ਹੈ | ਇਸ ਮੌਕੇ ਜਥੇ. ਦਰਸ਼ਨ ਸਿੰਘ ਸ਼ੇਰਖਾਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਪ੍ਰੀਤ ਸਿੰਘ ਐਡੀਸ਼ਨਲ ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, ਪਵਨਪ੍ਰੀਤ ਸਿੰਘ ਰਿਕਾਰਡ ਕੀਪਰ, ਰਣਜੀਤ ਸਿੰਘ ਸੰਧੂ, ਬਲਵਿੰਦਰ ਸਿੰਘ ਨੰਬਰਦਾਰ, ਜੁਗਰਾਜ ਸਿੰਘ ਵਿਰਕ ਆਦਿ ਵੀ ਮੌਜੂਦ ਸਨ |
ਪਿਛਲੀ ਖ਼ਬਰ ਕਿਸਾਨ ਜਾਗਿ੍ਤੀ ਯਾਤਰਾ ਦਾ ਭੋਗਪੁਰ ਪਹੁੰਚਣ 'ਤੇ ਸਵਾਗਤ ਅਗਲੀ ਖ਼ਬਰ ਬਾਬਾ ਪੂਰਨ ਸਿੰਘ ਦੀ 13ਵੀਂ ਬਰਸੀ ਮੌਕੇ ਧਾਰਮਿਕ ਦੀਵਾਨ ਸਜਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।