01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਸ਼ਹੀਦ ਬਾਬੂ ਲਾਭ ਸਿੰਘ ਨਗਰ 'ਚ ਨੌਜਵਾਨ 'ਤੇ ਜਾਨਲੇਵਾ ਹਮਲਾ

ਅਜੀਤ ਡੈਸਕ 27-03-2026
ਮਕਸੂਦਾਂ, 26 ਮਾਰਚ (ਸÏਰਵ ਮਹਿਤਾ)-ਜਲੰਧਰ ਵਿਚ ਗੈਂਗਸਟਰਵਾਦ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਤਾਜ਼ਾ ਮਾਮਲਾ ਸ਼ਹੀਦ ਬਾਬੂ ਲਾਭ ਸਿੰਘ ਨਗਰ ਤੋਂ ਸਾਹਮਣੇ ਆਇਆ ਹੈ, ਜਿਥੇ ਕੁਝ ਹਥਿਆਰਬੰਦ ਨÏਜਵਾਨਾਂ ਵਲੋਂ ਇਕ ਨੌਜਵਾਨ 'ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ | ਹਮਲੇ ਦÏਰਾਨ ਪਹਿਲਾਂ ਫਾਇਰਿੰਗ ਹੋਣ ਦੀ ਵੀ ਚਰਚਾ ਰਹੀ, ਹਾਲਾਂਕਿ ਪੁਲਿਸ ਨੇ ਗੋਲੀ ਚੱਲਣ ਦੀ ਪੁਸ਼ਟੀ ਨਹੀਂ ਕੀਤੀ | ਜਾਣਕਾਰੀ ਮੁਤਾਬਿਕ ਜ਼ਖ਼ਮੀ ਨੌਜਵਾਨ ਦੀ ਪਹਿਚਾਣ ਕਾਲੀ ਵਜੋਂ ਹੋਈ ਹੈ, ਜੋ ਅਮਨ-ਫਤਹਿ ਗੈਂਗ ਦਾ ਕਰੀਬੀ ਦੱਸਿਆ ਜਾ ਰਿਹਾ ਹੈ | ਘਟਨਾ ਸਮੇਂ ਕਾਲੀ ਆਪਣੇ ਘਰ ਦੇ ਬਾਹਰ ਖੜ੍ਹਾ ਸੀ ਕਿ ਅਚਾਨਕ ਹਥਿਆਰਬੰਦ ਹਮਲਾਵਰਾਂ ਨੇ ਉਸ 'ਤੇ ਹਮਲਾ ਕਰ ਦਿੱਤਾ | ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਪਹਿਲਾਂ ਮੌਕੇ 'ਤੇ ਪਹੁੰਚਦੇ ਹੀ ਦਹਿਸ਼ਤ ਫੈਲਾਉਣ ਲਈ ਫਾਇਰ ਕੀਤੇ ਅਤੇ ਫਿਰ ਤੇਜ਼ਧਾਰ ਹਥਿਆਰਾਂ ਨਾਲ ਕਾਲੀ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ | ਸੂਤਰਾਂ ਮੁਤਾਬਿਕ ਇਸ ਹਮਲੇ ਦੇ ਪਿੱਛੇ ਪੁਰਾਣੀ ਰੰਜਿਸ਼ ਨੂੰ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ | ਕੁਝ ਸਮਾਂ ਪਹਿਲਾਂ ਸੰਧੂ ਨਾਮਕ ਇਕ ਨÏਜਵਾਨ ਜੇਲ੍ਹ ਤੋਂ ਜ਼ਮਾਨਤ 'ਤੇ ਬਾਹਰ ਆਇਆ ਸੀ ਅਤੇ ਕਿਹਾ ਜਾ ਰਿਹਾ ਹੈ ਕਿ ਕਾਲੀ ਨੇ ਉਸ 'ਤੇ ਹਮਲਾ ਕੀਤਾ ਸੀ | ਇਸੇ ਰੰਜਿਸ਼ ਦੇ ਤਹਿਤ ਅੱਜ ਸੰਧੂ ਨੇ ਆਪਣੇ ਸਾਥੀਆਂ ਸਮੇਤ ਇਸ ਵਾਰਦਾਤ ਨੂੰ ਅੰਜਾਮ ਦਿੱਤਾ | ਹਮਲੇ ਤੋਂ ਬਾਅਦ ਜ਼ਖ਼ਮੀ ਕਾਲੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਵਲੋਂ ਉਸ ਦੀ ਹਾਲਤ ਨੂੰ ਨਾਜ਼ੁਕ ਦੱਸਿਆ ਜਾ ਰਿਹਾ ਹੈ | ਪੁਲਿਸ ਦੇ ਅਧਿਕਾਰੀਆਂ ਅਨੁਸਾਰ ਜ਼ਖ਼ਮੀ ਨੌਜਵਾਨ ਫਿਲਹਾਲ ਬਿਆਨ ਦੇਣ ਦੇ ਯੋਗ ਨਹੀਂ ਹੈ | ਪੁਲਿਸ ਨੇ ਮÏਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਲਾਕੇ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ | ਇਸ ਦੇ ਨਾਲ ਹੀ ਹਮਲਾਵਰਾਂ ਦੀ ਪਹਿਚਾਣ ਤੇ ਗਿ੍ਫ਼ਤਾਰੀ ਲਈ ਛਾਪੇਮਾਰੀ ਵੀ ਜਾਰੀ ਹੈ |
ਪਿਛਲੀ ਖ਼ਬਰ ਗੁਰਾਇਆ ਵਿਖੇ ਅਕਾਲੀ ਦਲ ਵਲੋਂ 'ਪੰਜਾਬ ਬਚਾਓ ਰੈਲੀ' ਅਗਲੀ ਖ਼ਬਰ ਸ਼ੁਕਰਾਨੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਕਰਾਏ ਜਾਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।