ਜਲੰਧਰ, 26 ਮਾਰਚ (ਐੱਮ. ਐੱਸ. ਲੋਹੀਆ)-ਵਾਹਨ ਚੋਰੀ ਕਰਨ ਵਾਲਿਆਂ ਖ਼ਿਲਾਫ਼ ਕੀਤੀਆਂ ਵੱਖ-ਵੱਖ ਕਾਰਵਾਈ ਦੌਰਾਨ ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਚੋਰੀਸ਼ੁਦਾ ਦੋ ਐਕਟਿਵਾ ਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ | ਗਿ੍ਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਹਰਮਿੰਦਰ ਸਿੰਘ ਉਰਫ਼ ਮਿੰਦੂ ਤੇ ਮਨੀ ਵਜੋਂ ਦੱਸੀ ਗਈ ਹੈ | ਥਾਣਾ ਮੁਖੀ ਜਤਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਸਿਪਾਹੀ ਸ਼ੁਭਕਰਮਨ ਸਿੰਘ ਤੇ ਸਿਪਾਹੀ ਮਨਜੀਤ ਸਿੰਘ ਦੀ ਪੁਲਿਸ ਪਾਰਟੀ ਨੇ ਕਾਰਵਾਈ ਕਰਦੇ ਹੋਏ ਹਰਮਿੰਦਰ ਸਿੰਘ ਉਰਫ਼ ਮਿੰਦੂ ਦੇ ਕਬਜ਼ੇ 'ਚੋਂ ਚੋਰੀਸ਼ੁਦਾ ਦੋ ਐਕਟਿਵਾ ਬਰਾਮਦ ਕੀਤੇ ਹਨ, ਜਦਕਿ ਏ. ਐਸ. ਆਈ. ਸਤਵਿੰਦਰ ਸਿੰਘ, ਐੱਚ. ਸੀ. ਸਾਹਿਲ ਨਾਹਰ ਤੇ ਸਿਪਾਹੀ ਮਨਜੀਤ ਸਿੰਘ ਦੀ ਪੁਲਿਸ ਪਾਰਟੀ ਨੇ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕਰਕੇ ਮਨੀ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਇਕ ਦਿਨ ਦੇ ਰਿਮਾਂਡ 'ਤੇ ਲਿਆ ਗਿਆ ਸੀ, ਜਿਨ੍ਹਾਂ ਨੂੰ ਅੱਜ ਅਦਾਲਤ 'ਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ |