01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਟਰਾਂਸਪੋਰਟ ਨਗਰ 'ਚ ਕੰਧ ਢਹਿਣ ਨਾਲ ਦੋ ਮਜ਼ਦੂਰਾਂ ਦੀ ਮੌਤ

ਅਜੀਤ ਡੈਸਕ 27-03-2026
ਮਕਸੂਦਾਂ, 26 ਮਾਰਚ (ਸੌਰਵ ਮਹਿਤਾ)-ਸ਼ਹਿਰ ਦੇ ਟਰਾਂਸਪੋਰਟ ਨਗਰ ਇਲਾਕੇ ਵਿਚ ਵੀਰਵਾਰ ਨੂੰ ਇਕ ਦਰਦਨਾਕ ਹਾਦਸੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ ਹੋ ਗਈ, ਜਦੋਂ ਇਕ ਪੁਰਾਣੇ ਮਕਾਨ ਨੂੰ ਢਾਹੁਣ ਵੇਲੇ ਅਚਾਨਕ ਕੰਧ ਦਾ ਵੱਡਾ ਹਿੱਸਾ ਢਹਿ ਪਿਆ | ਮਲਬੇ ਹੇਠਾਂ ਦੱਬਣ ਕਾਰਨ ਦੋਵੇਂ ਮਜ਼ਦੂਰ ਗੰਭੀਰ ਜ਼ਖ਼ਮੀ ਹੋ ਗਏ ਤੇ ਬਾਅਦ ਵਿਚ ਉਨ੍ਹਾਂ ਦੀ ਜਾਨ ਨਹੀਂ ਬਚ ਸਕੀ | ਜਾਣਕਾਰੀ ਮੁਤਾਬਿਕ ਮਕਾਨ ਨੂੰ ਢਾਹੁਣ ਦਾ ਕੰਮ ਇਕ ਠੇਕੇਦਾਰ ਵਲੋਂ ਕਰਵਾਇਆ ਜਾ ਰਿਹਾ ਸੀ ਅਤੇ ਮੌਕੇ 'ਤੇ ਕਈ ਮਜ਼ਦੂਰ ਕੰਮ ਕਰ ਰਹੇ ਸਨ | ਇਸ ਦੌਰਾਨ ਅਚਾਨਕ ਕੰਧ ਡਿੱਗਣ ਨਾਲ ਹੜਕੰਪ ਮੱਚ ਗਿਆ | ਮਲਬੇ ਹੇਠਾਂ ਦੱਬੇ ਦੋ ਮਜ਼ਦੂਰਾਂ ਨੂੰ ਸਾਥੀਆਂ ਵਲੋਂ ਬੜੀ ਮੁਸ਼ਕਿਲ ਨਾਲ ਬਾਹਰ ਕੱਢਿਆ ਗਿਆ | ਇਕ ਮਜ਼ਦੂਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦ ਕਿ ਦੂਜੇ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ, ਪਰ ਉਸ ਨੇ ਰਸਤੇ ਵਿਚ ਹੀ ਦਮ ਤੋੜ ਦਿੱਤਾ | ਪਤਾ ਲੱਗਾ ਹੈ ਕਿ ਮਿ੍ਤਕ ਆਪਸ ਵਿਚ ਚਾਚਾ-ਭਤੀਜਾ ਸਨ ਅਤੇ ਲੰਮੇ ਸਮੇਂ ਤੋਂ ਮਜ਼ਦੂਰੀ ਕਰਕੇ ਆਪਣਾ ਗੁਜ਼ਾਰਾ ਕਰ ਰਹੇ ਸਨ | ਹਾਦਸੇ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕ ਵੱਡੀ ਗਿਣਤੀ ਵਿਚ ਮੌਕੇ 'ਤੇ ਇਕੱਠੇ ਹੋ ਗਏ | ਲੋਕਾਂ ਵਲੋਂ ਪੁਲਿਸ ਕੰਟਰੋਲ ਰੂਮ 'ਤੇ ਜਾਣਕਾਰੀ ਦਿੱਤੀ ਗਈ ਤਾਂ ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਘਟਨਾ ਸਥਾਨ ਦੀ ਜਾਂਚ ਕੀਤੀ ਗਈ | ਮਿ੍ਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ | ਸ਼ੁਰੂਆਤੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਕੰਮ ਦੌਰਾਨ ਯੋਗ ਸੁਰੱਖਿਆ ਉਪਕਰਣਨਾਂ ਅਤੇ ਪ੍ਰਬੰਧਾਂ ਦੀ ਕਮੀ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ | ਪੁਲਿਸ ਵਲੋਂ ਇਸ ਮਾਮਲੇ 'ਚ ਠੇਕੇਦਾਰ ਤੇ ਮਕਾਨ ਮਾਲਕ ਖ਼ਿਲਾਫ਼ ਲਾਪ੍ਰਵਾਹੀ ਦੇ ਦੋਸ਼ਾਂ ਹੇਠ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਦੇ ਜਲਦੀ ਗਿ੍ਫ਼ਤਾਰ ਕਰ ਲਿਆ ਜਾਵੇਗਾ |
ਪਿਛਲੀ ਖ਼ਬਰ ਠੇਕਾ ਖ਼ਤਮ ਹੋਣ ਨਾਲ ਸੁਪਰ ਸੰਕਸ਼ਨ ਮਸ਼ੀਨਾਂ ਨਾਲ ਸੀਵਰ ਸਫ਼ਾਈ ਦਾ ਰੁਕਿਆ ਕੰਮ ਅਗਲੀ ਖ਼ਬਰ ਦੋਪਹੀਆ ਵਾਹਨ ਚੋਰੀ ਕਰਨ ਵਾਲੇ ਦੋ ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।