01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਠੇਕਾ ਖ਼ਤਮ ਹੋਣ ਨਾਲ ਸੁਪਰ ਸੰਕਸ਼ਨ ਮਸ਼ੀਨਾਂ ਨਾਲ ਸੀਵਰ ਸਫ਼ਾਈ ਦਾ ਰੁਕਿਆ ਕੰਮ

ਅਜੀਤ ਡੈਸਕ 27-03-2026
ਜਲੰਧਰ, 26 ਮਾਰਚ (ਸ਼ਿਵ)-ਸ਼ਹਿਰ ਦੇ ਕਈ ਹਲਕਿਆਂ ਵਿਚ ਸੁਪਰ ਸੰਕਸ਼ਨ ਮਸ਼ੀਨਾਂ ਨਾਲ ਸੀਵਰਾਂ ਦੀ ਸਫ਼ਾਈ ਕਰਨ ਦੇ ਕੰਮ ਦਾ ਠੇਕਾ ਖ਼ਤਮ ਹੋਣ ਕਰਕੇ ਕੰਮ ਪ੍ਰਭਾਵਿਤ ਹੋ ਰਿਹਾ ਹੈ, ਜਿਸ ਕਰਕੇ ਬਰਸਾਤਾਂ 'ਚ ਪਾਣੀ ਨਿਕਾਸੀ ਨੂੰ ਲੈ ਕੇ ਨਿਗਮ ਪ੍ਰਸ਼ਾਸਨ ਸਾਹਮਣੇ ਵੱਡੀ ਸਮੱਸਿਆ ਪੈਦਾ ਹੋਣ ਦੀ ਸ਼ੰਕਾ ਜ਼ਾਹਿਰ ਕੀਤੀ ਜਾ ਰਹੀ ਹੈ | ਇਕ ਜਾਣਕਾਰੀ ਮੁਤਾਬਿਕ ਕਈ ਹਲਕਿਆਂ 'ਚ ਸੁਪਰ ਸੰਕਸ਼ਨ ਮਸ਼ੀਨਾਂ ਨਾਲ ਸੀਵਰਾਂ ਦੀ ਸਫ਼ਾਈ ਦੇ ਕੰਮ ਦਾ ਠੇਕਾ ਕਾਫੀ ਸਮਾਂ ਪਹਿਲਾਂ ਖ਼ਤਮ ਹੋ ਗਿਆ ਸੀ ਤੇ ਅਜੇ ਕੰਮ ਕਰਵਾਉਣ ਲਈ ਨਵਾਂ ਟੈਂਡਰ ਨਹੀਂ ਜਾਰੀ ਕੀਤਾ ਜਾ ਸਕਿਆ ਹੈ | ਦੱਸਿਆ ਜਾਂਦਾ ਹੈ ਕਿ ਸੁਪਰ ਸੰਕਸ਼ਨ ਮਸ਼ੀਨਾਂ ਨਾਲ ਸੀਵਰਾਂ ਦੀ ਸਫ਼ਾਈ ਦਾ ਕੰਮ ਕਰਵਾਇਆ ਤੇ ਇਹ ਕਿਸੇ ਰੇਟ 'ਚ ਕਰਵਾਇਆ ਜਾਣਾ ਹੈ | ਅਜੇ ਤੱਕ ਸਰਕਾਰ ਕੋਲ ਨਵੇਂ ਰੇਟ ਤੈਅ ਹੋ ਕੇ ਨਹੀਂ ਆਏ ਹਨ ਕਿਉਂਕਿ ਹਰ ਸ਼ਹਿਰ 'ਚ ਅਲੱਗ-ਅਲੱਗ ਸਾਈਜ਼ ਦੇ ਸੀਵਰਾਂ ਦੇ ਪਾਈਪ ਪਏ ਹਨ ਤਾਂ ਮੋਟਾਈ ਦੇ ਹਿਸਾਬ ਨਾਲ ਹੀ ਸੁਪਰ ਸੰਕਸ਼ਨ ਨਾਲ ਸੀਵਰਾਂ ਦਾ ਸਫ਼ਾਈ ਦਾ ਕੰਮ ਅਲਾਟ ਕੀਤਾ ਜਾਂਦਾ ਹੈ | ਨਗਰ ਨਿਗਮ ਵਲੋਂ ਸ਼ਹਿਰ ਵਿਚ ਕਈ ਠੇਕੇਦਾਰਾਂ ਵਲੋੋਂ ਸੁਪਰ ਸੰਕਸ਼ਨ ਮਸ਼ੀਨਾਂ ਨਾਲ ਸੀਵਰਾਂ ਦੀ ਸਫ਼ਾਈ ਕਰਵਾਈ ਜਾਂਦੀ ਹੈ ਤੇ ਅਜੇ ਵੀ ਕਈ ਸੀਵਰਾਂ ਦੀ ਸਫ਼ਾਈ ਦਾ ਕੰਮ ਕਰਵਾਇਆ ਜਾਣਾ ਹੈ | ਕਈ ਵਾਰਡਾਂ ਦੇ ਕੌਂਸਲਰ ਵੀ ਨਿਗਮ ਪ੍ਰਸ਼ਾਸਨ ਤੋਂ ਮੰਗ ਕਰ ਚੁੱਕੇ ਹਨ ਕਿ ਸੁਪਰ ਸੰਕਸ਼ਨ ਮਸ਼ੀਨਾਂ ਰਾਹੀਂ ਉਨ੍ਹਾਂ ਦੇ ਸੀਵਰਾਂ ਦੀ ਸਫ਼ਾਈ ਕਰਵਾਈ ਜਾਵੇ ਕਿਉਂਕਿ ਜੇਕਰ ਹੁਣ ਤੋਂ ਹੀ ਸੁਪਰ ਸੰਕਸ਼ਨ ਮਸ਼ੀਨਾਂ ਨਾਲ ਸੀਵਰਾਂ ਦੀ ਸਫ਼ਾਈ ਕਰਵਾਈ ਜਾਵੇ ਤਾਂ ਹੀ ਤਿੰਨ ਮਹੀਨੇ ਬਾਅਦ ਬਰਸਾਤਾਂ 'ਚ ਪਾਣੀ ਨਿਕਾਸੀ ਸਹੀ ਤਰੀਕੇ ਨਾਲ ਹੋ ਸਕੇਗੀ | ਕਈ ਕੌਂਸਲਰਾਂ ਦਾ ਕਹਿਣਾ ਹੈ ਕਿ ਜੇਕਰ ਸੁਪਰ ਸੰਕਸ਼ਨ ਮਸ਼ੀਨਾਂ ਨਾਲ ਸੀਵਰਾਂ ਦੀ ਸਫ਼ਾਈ ਦੇ ਕੰਮ 'ਚ ਦੇਰੀ ਹੁੰਦੀ ਹੈ ਤਾਂ ਇਸ ਨਾਲ ਬਰਸਾਤਾਂ ਵਿਚ ਕਈ ਵਾਰਡਾਂ ਵਿਚ ਪਾਣੀ ਭਰਨ ਨਾਲ ਵੀ ਹੋਰ ਸਮੱਸਿਆ ਪੈਦਾ ਹੋ ਸਕਦੀ ਹੈ | ਉਂਜ ਅਜੇ ਵੀ ਕਈ ਇਲਾਕਿਆਂ ਵਿਚ ਸੀਵਰੇਜ ਬੰਦ ਦੀਆਂ ਸ਼ਿਕਾਇਤਾਂ ਨਿਗਮ ਕੋਲ ਦਰਜ ਕਰਵਾਈਆਂ ਜਾਂਦੀਆਂ ਹਨ | ਸ਼ਹਿਰ 'ਚ ਅਜੇ ਕਈ ਵਾਰਡਾਂ ਵਿਚ ਸੀਵਰਾਂ ਦੀ ਸਫ਼ਾਈ ਦਾ ਕੰਮ ਕਰਵਾਇਆ ਜਾਣਾ ਹੈ | ਜਿਥੇ ਪੁਰਾਣਾ ਠੇਕੇ ਦੀ ਮਿਆਦ ਖ਼ਤਮ ਹੋਣ ਕਰਕੇ ਕਈ ਹਲਕਿਆਂ 'ਚ ਸੁਪਰ ਸੰਕਸ਼ਨ ਮਸ਼ੀਨਾਂ ਨਾਲ ਸੀਵਰ ਸਫ਼ਾਈ ਦਾ ਕੰਮ ਬੰਦ ਪਿਆ ਹੈ ਤੇ ਉਥੇ ਹੁਣ ਇਸ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ ਕਿ ਨਗਰ ਨਿਗਮ ਵਲੋਂ ਸੁਪਰ ਸੰਕਸ਼ਨ ਮਸ਼ੀਨਾਂ ਨਾਲ ਸੀਵਰਾਂ ਦੀ ਸਫ਼ਾਈ ਦਾ ਕੰਮ ਕਦੋਂ ਸ਼ੁਰੂ ਕੀਤਾ ਜਾਵੇਗਾ | ਇਕ ਜਾਣਕਾਰੀ ਮੁਤਾਬਕ ਸ਼ਹਿਰ 'ਚ ਸੁਪਰ ਸੰਕਸ਼ਨ ਮਸ਼ੀਨ ਨਾਲ ਸੀਵਰਾਂ ਦੀ ਸਫ਼ਾਈ ਦਾ ਕੰਮ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਹੀ ਦਿੱਤਾ ਜਾਣਾ ਹੈ | ਇਹ ਕੰਮ ਕਿਸ ਕੰਪਨੀ ਨੂੰ ਅਲਾਟ ਕੀਤਾ ਜਾਣਾ ਹੈ | ਅਜੇ ਇਸ ਬਾਰੇ ਕੋਈ ਫ਼ੈਸਲਾ ਨਹੀਂ ਕੀਤਾ ਗਿਆ ਹੈ |
ਪਿਛਲੀ ਖ਼ਬਰ ਵਿਸ਼ਵ ਰੰਗਮੰਚ ਦਿਹਾੜੇ ਮੌਕੇ ਨਾਟਕ ਅੱਜ ਅਗਲੀ ਖ਼ਬਰ ਟਰਾਂਸਪੋਰਟ ਨਗਰ 'ਚ ਕੰਧ ਢਹਿਣ ਨਾਲ ਦੋ ਮਜ਼ਦੂਰਾਂ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।