ਜਲੰਧਰ, 26 ਮਾਰਚ (ਜਸਪਾਲ ਸਿੰਘ)-ਹਿਊਮਨ ਰਾਈਟਸ ਐਕਟੀਵਿਸਟ ਐਡਵੋਕੇਟ ਹਿਤੇਸ਼ ਸੂਰੀ ਨੇ ਡਾ. ਗਗਨਦੀਪ ਸਿੰਘ ਰੰਧਾਵਾ ਦੀ ਸ਼ੱਕੀ ਖੁਦਕੁਸ਼ੀ ਦੀ ਕੇਂਦਰੀ ਜਾਂਚ ਏਜੰਸੀ ਤੋਂ ਜਾਂਚ-ਪੜਤਾਲ ਦੀ ਮੰਗ ਕੀਤੀ ਹੈ, ਜਿਸ ਵਿਚ ਪੂਰੇ ਮਾਮਲੇ ਨੂੰ ਬਹੁਤ ਗੰਭੀਰ, ਸੰਗਠਿਤ ਅਤੇ ਪ੍ਰਭਾਵਸ਼ਾਲੀ ਵਿਅਕਤੀਆਂ ਦੀ ਸ਼ਮੂਲੀਅਤ ਦੱਸਿਆ ਗਿਆ ਹੈ | ਇਸ ਸੰਬੰਧ ਵਿਚ ਯੁਵਾ ਵਕੀਲ ਹਿਤੇਸ਼ ਸੂਰੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਸੀ. ਬੀ. ਆਈ. ਡਾਇਰੈਕਟਰ ਨੂੰ ਇਕ ਵਿਸਤਿ੍ਤ ਪ੍ਰਤੀਨਿਧਤਾ ਭੇਜੀ ਹੈ, ਜਿਸ ਵਿਚ ਮੰਗ ਕੀਤੀ ਗਈ ਹੈ ਕਿ ਇਹ ਮਾਮਲਾ ਤੁਰੰਤ ਸੀ. ਬੀ. ਆਈ. ਨੂੰ ਸੌਂਪਿਆ ਜਾਵੇ ਤੇ ਦੋਸ਼ੀਆਂ ਨੂੰ ਤਿਹਾੜ ਜੇਲ੍ਹ ਭੇਜਿਆ ਜਾਵੇ | ਉਨ੍ਹਾਂ ਕਿਹਾ ਕਿ ਅੰਮਿ੍ਤਸਰ ਪੁਲਿਸ ਦੁਆਰਾ ਦਰਜ ਕੀਤੀ ਗਈ ਐਫ. ਆਈ. ਆਰ. 'ਚ ਲਾਲਜੀਤ ਸਿੰਘ ਭੁੱਲਰ ਤੇ ਹੋਰ ਦੋਸ਼ੀਆਂ ਵਿਰੁੱਧ ਪਹਿਲਾਂ ਹੀ ਦੋਸ਼ ਲਗਾਏ ਜਾ ਚੁੱਕੇ ਹਨ, ਮਾਮਲੇ ਦੀ ਗੰਭੀਰਤਾ ਦੇ ਅਨੁਸਾਰ ਹੋਰ ਸਖ਼ਤ ਦੋਸ਼ ਵੀ ਜੋੜੇ ਜਾਣੇ ਚਾਹੀਦੇ ਹਨ |