17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਟਰੇਡ ਯੂਨੀਅਨਾਂ ਅਤੇ ਪੇਂਡੂ ਮਜ਼ਦੂਰ ਜਥੇਬੰਦੀਆਂ ਵਲੋਂ ਕਾਲੀਆਂ ਝੰਡੀਆਂ ਨਾਲ ਮੁਜ਼ਾਹਰਾ

ਅਜੀਤ ਡੈਸਕ 02-04-2026
ਜਲੰਧਰ, 1 ਅਪ੍ਰੈਲ (ਜਸਪਾਲ ਸਿੰਘ)-ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ (ਇਫ਼ਟੂ), ਸੀ.ਟੀ.ਯੂ. ਤੇ ਏਟਕ ਸਮੇਤ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਪੰਜਾਬ ਦੀਆਂ ਟਰੇਡ ਯੂਨੀਅਨਾਂ ਅਤੇ ਭਰਾਤਰੀ ਜਥੇਬੰਦੀਆਂ ਵਲੋਂ ਪੰਜਾਬ ਦੀਆਂ ਬਹੁਤ ਸਾਰੀਆਂ ਥਾਂਵਾਂ 'ਤੇ ਕਾਲਾ ਦਿਵਸ ਮਨਾਇਆ ਗਿਆ ¢ ਜਿਸ ਤਹਿਤ ਟ੍ਰੇਡ ਯੂਨੀਅਨਾਂ ਵਲੋਂ ਚਾਰ ਲੇਬਰ ਕੋਡ, ਵਿਕਸਿਤ ਭਾਰਤ ਜੀ ਰਾਮ ਜੀ ਕਾਨੂੰਨ, ਬਿਜਲੀ ਸੋਧ ਬਿੱਲ 2025 ਅਤੇ ਨਿੱਜੀਕਰਨ ਵਿਰੁੱਧ ਅੱਜ ਦੇਸ਼ ਭਗਤ ਯਾਦਗਾਰ ਹਾਲ ਵਿਖੇ ਰੈਲੀ ਕਰਨ ਉਪਰੰਤ ਪੰਜਾਬ ਪ੍ਰੈੱਸ ਕਲੱਬ ਤੱਕ ਕਾਲੀਆਂ ਝੰਡੀਆਂ ਨਾਲ ਸ਼ਹਿਰ 'ਚ ਮੁਜ਼ਾਹਰਾ ਕੀਤਾ ਗਿਆ ¢ ਇਸ ਮÏਕੇ ਸੀ.ਟੀ.ਯੂ. ਦੇ ਹਰੀਮੁਨੀ ਸਿੰਘ, ਪੇਂਡੂ ਮਜ਼ਦੂਰ ਯੂਨੀਅਨ ਦੇ ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਏਟਕ ਦੇ ਪਲਵਿੰਦਰ ਸਿੰਘ ਪਲਪੋਤਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਦੇਸ਼ੀ ਵਿਦੇਸ਼ੀ ਸਰਮਾਏਦਾਰਾਂ ਨੂੰ ਖੁਸ਼ ਕਰਨ ਲਈ ਮਜ਼ਦੂਰਾਂ ਤੋਂ ਯੂਨੀਅਨ ਬਣਾਉਣ ਤੇ ਸੰਘਰਸ਼ ਕਰਨ ਵਰਗੇ ਜਮਹੂਰੀ ਹੱਕ ਖੋਹਣ ਲਈ ਮਜ਼ਦੂਰ ਪੱਖੀ 29 ਲੇਬਰ ਕਾਨੂੰਨਾਂ ਨੂੰ ਖ਼ਤਮ ਕਰਕੇ 4 ਲੇਬਰ ਕੋਡ ਲੈ ਕੇ ਆਈ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਨ੍ਹਾਂ ਚਾਰ ਲੇਬਰ ਕੋਡਾਂ ਨੂੰ 1 ਅਪ੍ਰੈਲ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ ਤੇ ਇਹ ਕੋਡ ਲਾਗੂ ਹੋਣ ਨਾਲ ਮਜ਼ਦੂਰਾਂ ਕੋਲ ਆਪਣੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਅਤੇ ਪ੍ਰਾਪਤ ਕਰਨ ਲਈ ਯੂਨੀਅਨ ਬਣਾਉਣ ਅਤੇ ਸੰਘਰਸ਼ ਕਰਨ ਦਾ ਜਮਹੂਰੀ ਅਧਿਕਾਰ ਖ਼ਤਮ ਹੋ ਜਾਵੇਗਾ ¢ ਕੰਮ ਦਾ ਮਿਹਨਤਾਨਾ ਵਧਾਉਣ ਦੀ ਥਾਂ ਕੰਮ ਘੰਟੇ 8 ਤੋਂ 12 ਘੰਟੇ ਦੀ ਦਿਹਾੜੀ ਹੋਵੇਗੀ ¢ ਉਨ੍ਹਾਂ ਕਿਹਾ ਕਿ ਲੋਕ ਮੋਦੀ ਸਰਕਾਰ ਦੇ ਅਜਿਹੇ ਲੋਕ ਵਿਰੋਧੀ ਕਾਨੂੰਨਾਂ ਨੂੰ ਸਹਿਣ ਨਹੀਂ ਕਰਨਗੇ ਤੇ ਇਸ ਦੇ ਖਿਲਾਫ਼ ਲੋਕ ਲਹਿਰ ਖੜ੍ਹੀ ਕੀਤੀ ਜਾਵੇਗੀ | ਇਸ ਮÏਕੇ ਸੀ.ਟੀ.ਯੂ. ਦੇ ਸੁਜਾਤਾ ਸ਼ੁਕਲਾ, ਏਟਕ ਦੇ ਰਛਪਾਲ ਕੈਲੇ ਤੇ ਵੀਰ ਕੁਮਾਰ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਹੰਸ ਰਾਜ ਪੱਬਵਾਂ ਅਤੇ ਗੁਰਬਖਸ਼ ਕੌਰ ਸਾਦਿਕਪੁਰ ਆਦਿ ਨੇ ਵੀ ਸੰਬੋਧਨ ਕੀਤਾ ¢
ਪਿਛਲੀ ਖ਼ਬਰ ਸ਼ਾਮ ਢਲਦੇ ਹੀ ਜਲੰਧਰ ਦੇ ਚÏਕ ਪੁਲਿਸ ਦੀ ਗ਼ੈਰਹਾਜ਼ਰੀ ਨਾਲ ਹੋ ਜਾਂਦੇ ਨੇ ਸੁੰਨੇ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ ਟ੍ਰੈਵਲ ਏਜੰਟ ਨੇ ਮਾਰੀ ਲੱਖਾਂ ਦੀ ਠੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।