ਜਲੰਧਰ, 1 ਅਪ੍ਰੈਲ (ਸ਼ਿਵ)-ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਹੁਸ਼ਿਆਰਪੁਰ ਦੇ ਨੂਰਪੁਰ ਜੱਟਾਂ ਵਿਚ ਭਾਰਤ ਰਤਨ ਡਾ. ਅੰਬੇਡਕਰ ਦੇ ਬੁੱਤ ਨੂੰ ਅਰਾਜਕ ਤੱਤਾਂ ਵਲੋਂ ਖੰਡਿਤ ਕੀਤੇ ਜਾਣ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ¢ ਮੋਹਿੰਦਰ ਭਗਤ ਨੇ ਆਪਣੇ ਬਿਆਨ 'ਚ ਕਿਹਾ ਕਿ ਇਹ ਘਟਨਾ ਬਹੁਤ ਹੀ ਸ਼ਰਮਨਾਕ, ਨਿੰਦਣਯੋਗ ਅਤੇ ਦੁਖਦਾਇਕ ਹੈ¢ ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਸਿਰਫ਼ ਇਕ ਮਹਾਨ ਸ਼ਖ਼ਸੀਅਤ ਹੀ ਨਹੀਂ, ਸਗੋਂ ਭਾਰਤੀ ਸੰਵਿਧਾਨ ਦੇ ਰਚੇਤਾ ਅਤੇ ਸਮਾਜਿਕ ਨਿਆਂ ਦੇ ਪ੍ਰਤੀਕ ਹਨ¢ ਉਨ੍ਹਾਂ ਦੇ ਬੁੱਤ ਨਾਲ ਇਸ ਤਰ੍ਹਾਂ ਦੀ ਛੇੜਛਾੜ ਸਮੂਹ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ¢ ਉਨ੍ਹਾਂ ਪ੍ਰਸ਼ਾਸਨ ਨੂੰ ਹੁਕਮ ਦਿੰਦਿਆਂ ਕਿਹਾ ਕਿ ਇਸ ਘਟਨਾ ਵਿਚ ਸ਼ਾਮਿਲ ਦੋਸ਼ੀਆਂ ਦੀ ਜਲਦ ਤੋਂ ਜਲਦ ਪਹਿਚਾਣ ਕਰਕੇ ਉਨ੍ਹਾਂ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ |