ਜਲੰਧਰ, 1 ਅਪ੍ਰੈਲ (ਜਸਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਜਲੰਧਰ ਸੈਂਟਰਲ 'ਚ ਵੱਡੀ ਪੱਧਰ 'ਤੇ ਲੋਕ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਜਲੰਧਰ ਸੈਂਟਰਲ ਦੇ ਹਲਕਾ ਇੰਚਾਰਜ ਨਿਤਿਨ ਕੋਲੀ ਵਲੋਂ ਵੱਖ-ਵੱਖ ਵਾਰਡਾਂ 'ਚ ਮੀਟਿੰਗਾਂ ਕਰਕੇ ਸਰਕਾਰ ਦੀਆਂ ਉਪਲਬਧੀਆਂ ਲੋਕਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ ¢ ਉਨ੍ਹਾਂ ਵਲੋਂ ਪਿਛਲੇ ਦੋ ਦਿਨਾਂ 'ਚ ਵਾਰਡ ਨੰਬਰ 5, 6, 9, 19, 27, 65, 66, 67 ਅਤੇ 70 'ਚ ਦਰਜਨ ਦੇ ਕਰੀਬ ਮੀਟਿੰਗਾਂ ਕੀਤੀਆਂ ਗਈਆਂ ਹਨ ਤੇ ਇਨ੍ਹਾਂ ਮੀਟਿੰਗਾਂ ਦੌਰਾਨ ਇਲਾਕਾ ਨਿਵਾਸੀਆਂ ਨਾਲ ਸਿੱਧੀ ਗੱਲਬਾਤ ਕਰਦੇ ਹੋਏ ਸਰਕਾਰ ਵਲੋਂ ਕੀਤੇ ਗਏ ਵਿਕਾਸ ਦੇ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ¢ ਨਿਤਿਨ ਕੋਹਲੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਸਰਕਾਰੀ ਸਕੂਲਾਂ ਨੂੰ ਆਧੁਨਿਕ ਬਣਾਇਆ ਹੈ, ਸਿਹਤ ਖੇਤਰ 'ਚ ਮੁਫ਼ਤ ਇਲਾਜ ਅਤੇ ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਅਤੇ ਬੁਨਿਆਦੀ ਢਾਂਚੇ 'ਚ ਵੀ ਮਹੱਤਵਪੂਰਨ ਸੁਧਾਰ ਕੀਤੇ ਗਏ ਹਨ ¢ ਮੀਟਿੰਗਾਂ ਦÏਰਾਨ ਲੋਕਾਂ ਨੂੰ ਸਰਕਾਰ ਦੀਆਂ ਵੱਖ-ਵੱਖ ਮਹੱਤਵਪੂਰਨ ਯੋਜਨਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ ¢ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਸੇਵਾ ਯੋਜਨਾ ਅਧੀਨ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੀ ਸਿਹਤ ਸਹੂਲਤ ਦਿੱਤੀ ਜਾ ਰਹੀ ਹੈ ¢ ਇਸ ਦੇ ਨਾਲ ਹੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਨੂੰ 1000 ਰੁਪਏ ਅਤੇ ਐਸ.ਸੀ. ਸਮਾਜ ਦੀਆਂ ਭੈਣਾਂ ਨੂੰ 1500 ਰੁਪਏ ਦੀ ਆਰਥਿਕ ਸਹਾਇਤਾ ਬਹੁਤ ਜਲਦ ਸ਼ੁਰੂ ਕੀਤੀ ਜਾਵੇਗੀ ¢