17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਮੋਹਿੰਦਰ ਭਗਤ ਵਲੋਂ ਨਸ਼ਾ ਵਿਰੋਧੀ ਕਾਰਵਾਈ ਤੇਜ਼ ਕਰਨ ਦੀ ਹਦਾਇਤ

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮੋਹਿੰਦਰ ਭਗਤ ਤੇ ਨਾਲ ਹਰਜਿੰਦਰ ਸਿੰਘ ਲਾਡਾ ਤੇ ਹੋਰ | ਮੌਜੂਦ ਪੁਲਿਸ ਅਫ਼ਸਰ ਤੇ ਹੋਰ | ਤਸਵੀਰਾਂ : ਜੀ. ਪੀ. ਸਿੰਘ <br/> 02-04-2026
ਜਲੰਧਰ, 1 ਅਪ੍ਰੈਲ (ਸ਼ਿਵ)- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੁਲਿਸ ਅਧਿਕਾਰੀਆਂ ਨੂੰ 'ਯੁੱਧ ਨਸ਼ਿਆਂ ਵਿਰੁੱਧ' ਪਹਿਲਕਦਮੀ ਤਹਿਤ ਜ਼ਿਲ੍ਹੇ ਵਿਚ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ¢ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਸ਼ਹਿਰ ਦੇ ਨਗਰ ਕÏਾਸਲਰਾਂ ਨਾਲ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਦੇ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ¢ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਬਹੁ-ਪੱਖੀ ਰਣਨੀਤੀ ਅਪਣਾਈ ਹੈ¢ ਸ੍ਰੀ ਭਗਤ ਨੇ ਕਿਹਾ ਕਿ ਰਣਨੀਤੀ ਵਿਚ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਲਤ ਤੋਂ ਪ੍ਰਭਾਵਿਤ ਨÏਜਵਾਨਾਂ ਦਾ ਢੁਕਵਾਂ ਮੁੜ ਵਸੇਬਾ ਯਕੀਨੀ ਬਣਾਉਣਾ ਵੀ ਸ਼ਾਮਲ ਹੈ¢ ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਨੇ ਵੱਡੇ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਸਪਲਾਈ ਲਾਈਨ ਤੋੜ ਦਿੱਤੀ ਹੈ, ਜਦਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦੇ ਇਲਾਜ ਅਤੇ ਰਿਕਵਰੀ ਨੂੰ ਯਕੀਨੀ ਬਣਾਉਣ ਲਈ ਵੀ ਢੁਕਵੇਂ ਉਪਾਅ ਕੀਤੇ ਗਏ ਹਨ¢ ਇਸ ਮÏਕੇ ਹੋਰਨਾਂ ਤੋਂ ਇਲਾਵਾ ਕÏਾਸਲਰ ਰਾਜ ਕੁਮਾਰ ਰਾਜੂ, 'ਆਪ' ਆਗੂ ਹਰਸਿਮਰਨ ਸਿੰਘ ਬੰਟੀ, ਸੁਭਾਸ਼ ਗੋਰੀਆ ਮÏਜੂਦ ਸਨ¢
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਹਜਾਰਾ 'ਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਅਗਲੀ ਖ਼ਬਰ ਨਿਤਿਨ ਕੋਹਲੀ ਵਲੋਂ ਵੱਖ-ਵੱਖ ਵਾਰਡਾਂ 'ਚ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।