26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਜਲੰਧਰ ਦਿਹਾਤੀ ਪੁਲਿਸ ਦੇ ਈ. ਆਰ. ਐੱਸ. ਦੇ ਡਾਇਲ 112 ਫਲੀਟ 'ਚ ਹੋਰ 16 ਨਵੀਆਂ ਗੱਡੀਆਂ ਹੋਈਆਂ ਸ਼ਾਮਿਲ

ਅਜੀਤ ਡੈਸਕ 05-04-2026
ਜਲੰਧਰ, 4 ਅਪ੍ਰੈਲ (ਐੱਮ. ਐੱਸ. ਲੋਹੀਆ)-ਜਨਤਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਤੇ ਪੁਲਿਸ ਦੀ ਮੌਜੂਦਗੀ ਵਧਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਅਤੇ ਡੀ. ਜੀ. ਪੀ. ਪੰਜਾਬ ਪੁਲਿਸ ਵਲੋਂ ਜਲੰਧਰ ਦਿਹਾਤੀ ਪੁਲਿਸ ਨੂੰ ਕੁੱਲ 16 ਨਵੀਆਂ ਗੱਡੀਆਂ ਮੁਹੱਈਆ ਕੀਤੀਆਂ ਗਈਆਂ ਹਨ | ਇਹ ਗੱਡੀਆਂ ਖ਼ਾਸ ਤੌਰ 'ਤੇ 112 ਹੈਲਪਲਾਈਨ ਸੇਵਾ ਲਈ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਐਮਰਜੈਂਸੀ ਕਾਲਾਂ 'ਤੇ ਤੁਰੰਤ ਕਾਰਵਾਈ ਯਕੀਨੀ ਬਣਾਈ ਜਾ ਸਕੇ | ਇਨ੍ਹਾਂ ਗੱਡੀਆਂ ਨੂੰ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਐੱਸ. ਐੱਸ. ਪੀ. ਜਲੰਧਰ ਦਿਹਾਤੀ ਨੇ ਦੱਸਿਆ ਕਿ ਨਵੀਆਂ ਗੱਡੀਆਂ ਦੇ ਸ਼ਾਮਿਲ ਹੋਣ ਨਾਲ ਪੁਲਿਸ ਦੀ ਮੌਕੇ 'ਤੇ ਤੁਰੰਤ ਪਹੁੰਚਣ ਦੀ ਸਮਰੱਥਾ 'ਚ ਵੱਡਾ ਸੁਧਾਰ ਆਵੇਗਾ, ਜਿਸ ਨਾਲ ਲੋਕਾਂ ਨੂੰ ਹੋਰ ਤੇਜ਼ ਤੇ ਪ੍ਰਭਾਵਸ਼ਾਲੀ ਸੇਵਾ ਮਿਲੇਗੀ | ਉਨ੍ਹਾਂ ਕਿਹਾ ਕਿ ਪਹਿਲਾਂ ਜਲੰਧਰ ਦਿਹਾਤੀ ਪੁਲਿਸ ਕੋਲ 20 ਗੱਡੀਆਂ ਸਨ, ਜੋ ਹੁਣ 16 ਨਵੀਆਂ ਗੱਡੀਆਂ ਦੇ ਸ਼ਾਮਿਲ ਹੋਣ ਨਾਲ ਵੱਧ ਕੇ ਕੁੱਲ 36 ਹੋ ਗਈਆਂ ਹਨ | ਉਨ੍ਹਾਂ ਕਿਹਾ ਕਿ ਇਸ ਨਾਲ 112 ਹੈਲਪਲਾਈਨ 'ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਹੁਣ ਹੋਰ ਵੀ ਤੇਜ਼ੀ ਨਾਲ ਨਿਪਟਾਰਾ ਕੀਤਾ ਜਾਵੇਗਾ ਤੇ ਪੁਲਿਸ ਟੀਮਾਂ ਤੁਰੰਤ ਮੌਕੇ 'ਤੇ ਪਹੁੰਚਣਗੀਆਂ |
ਪਿਛਲੀ ਖ਼ਬਰ ਗ਼ੈਰ-ਕਾਨੂੰਨੀ ਅਸਲ੍ਹਾ ਤਸਕਰੀ ਗਰੋਹ ਦਾ ਮੈਂਬਰ 5 ਪਿਸਤੌਲ ਤੇ 4 ਜ਼ਿੰਦਾ ਕਾਰਤੂਸਾਂ ਸਮੇਤ ਗਿ੍ਫ਼ਤਾਰ ਅਗਲੀ ਖ਼ਬਰ ਜਲੰਧਰ 'ਚ ਬਦਲਿਆ ਮੌਸਮ, ਹੋਈ ਗੜੇਮਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।