27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਪਹੁੰਚੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਦਾ ਪ੍ਰਬੰਧਕਾਂ ਵਲੋਂ ਸਵਾਗਤ

ਅਜੀਤ ਡੈਸਕ 05-04-2026
ਜਲੰਧਰ, 4 ਅਪ੍ਰੈਲ (ਐੱਮ. ਐੱਸ. ਲੋਹੀਆ)-ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਜਲੰਧਰ ਵਿਖੇ ਅੱਜ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਤੇ ਪ੍ਰੈਸੀਡੈਂਟ ਹੋਟਲ ਜਲੰਧਰ ਦੇ ਮਾਲਕ ਜੇ. ਪੀ. ਸਿੰਘ ਦੇ ਪਹੁੰਚਣ 'ਤੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰਜੀਤ ਸਿੰਘ ਦੀ ਅਗਵਾਈ ਹੇਠ ਸਮੂਹ ਪ੍ਰਬੰਧਕ ਕਮੇਟੀ ਵਲੋਂ ਨਿੱਘਾ ਸਵਾਗਤ ਕੀਤਾ | ਇਸ ਮੌਕੇ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਸਾਬਕਾ ਮੁੱਖ ਸਕੱਤਰ ਪੰਜਾਬ ਨੇ ਜਿਥੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਸਵਰਗਵਾਸੀ ਅਜੀਤ ਸਿੰਘ ਸੇਠੀ ਵਲੋਂ ਕੀਤੇ ਗਏ ਉਪਰਾਲੇ ਸਦਕਾ ਉਸਾਰੀ ਗਈ ਡਬੱਲ ਬੇਸਮੈਂਟ ਪਾਰਕਿੰਗ ਦੀ ਸਹੂਲਤ, ਨਵਿਆਏ ਗਏ ਦਰਬਾਰ ਹਾਲ ਅਤੇ ਲੰਗਰ ਹਾਲ ਦੀ ਪ੍ਰਸ਼ੰਸਾ ਕੀਤੀ, ਉਥੇ ਉਨ੍ਹਾਂ ਮੌਜੂਦਾ ਪ੍ਰਧਾਨ ਮਹਿੰਦਰਜੀਤ ਸਿੰਘ ਵਲੋਂ ਕੀਤੇ ਉਪਰਾਲੇ ਸਦਕਾ ਸਕੂਲ 'ਚ ਲਗਵਾਏ ਸੋਲਰ ਪੈਨਲ ਤੇ ਨਵੇਂ ਏ. ਸੀ. ਬਲਾਕ ਬਣਾਏ ਜਾਣ ਦੀ ਵੀ ਸ਼ਲਾਘਾ ਕੀਤੀ | ਪ੍ਰਧਾਨ ਮਹਿੰਦਰਜੀਤ ਸਿੰਘ ਤੇ ਪ੍ਰਬੰਧਕ ਕਮੇਟੀ ਵਲੋਂ ਸਰਵੇਸ਼ ਕੌਸ਼ਲ ਦਾ ਵਿਸ਼ੇਸ਼ 'ਤੌਰ 'ਤੇ ਸਮਾਂ ਕੱਢ ਕੇ ਸਕੂਲ ਅਤੇ ਗੁਰਦੁਆਰਾ ਸਾਹਿਬ ਦਾ ਦੌਰਾ ਕਰਨ ਲਈ ਧੰਨਵਾਦ ਕੀਤਾ ਗਿਆ | ਇਸ ਮੌਕੇ ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਵਾਇਸ ਪਿ੍ੰਸੀਪਲ ਜੈਸਮੀਨ ਕੌਰ ਤੇ ਮੈਡਮ ਰੇਣੁਕਾ ਐਂਗਰੀਸ਼ ਅਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਸਕੂਲ ਗੇਮਜ਼ ਫੈਡਰੇਸ਼ਨ ਆਫ ਇੰਡੀਆ ਵਲੋਂ ਕੋਚਾਂ ਲਈ ਅੰਤਰਰਾਸ਼ਟਰੀ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਅਗਲੀ ਖ਼ਬਰ ਪਿੰਡ ਸੰਘਵਾਲ ਵਿਖੇ ਪ੍ਰਵਾਸੀ ਪਰਿਵਾਰ ਵਲੋਂ ਸਕੂਲੀ ਬੱਚਿਆਂ ਨੂੰ ਕਾਪੀਆਂ ਤੇ ਸਟੇਸ਼ਨਰੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।