27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਐਜੂਕੇਟ ਪੰਜਾਬ ਪ੍ਰਾਜੈਕਟ ਦੇ ਮੁਖੀ ਜਸਵਿੰਦਰ ਸਿੰਘ (ਯੂ. ਕੇ.) ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਅੱਜ ਵਿਦਿਆਰਥੀਆਂ ਤੇ ਸੰਗਤ ਦੇ ਰੂਬਰੂ ਹੋਣਗੇ

ਅਜੀਤ ਡੈਸਕ 05-04-2026
ਜਲੰਧਰ, 4 ਅਪ੍ਰੈਲ (ਐੱਮ. ਐੱਸ. ਲੋਹੀਆ)-ਐਜੂਕੇਟ ਪੰਜਾਬ ਪ੍ਰਾਜੈਕਟ ਦੇ ਮੁਖੀ ਜਸਵਿੰਦਰ ਸਿੰਘ (ਯੂ. ਕੇ.) 5 ਅਪ੍ਰੈਲ ਨੂੰ ਦੁਪਹਿਰ 3 ਵਜੇ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ ਵਿਖੇ ਸੰਗਤ ਤੇ ਵਿਦਿਆਰਥੀਆਂ ਦੇ ਰੂਬਰੂ ਹੋਣਗੇ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ, ਸਕੱਤਰ ਇੰਦਰਪਾਲ ਸਿੰਘ ਤੇ ਪ੍ਰੋਗਰਾਮ ਦੇ ਕਨਵੀਨਰ ਜਸਮੀਤ ਸਿੰਘ ਸੀ. ਏ. ਨੇ ਜਾਣਕਾਰੀ ਦਿੱਤੀ ਕਿ ਇਹ ਪ੍ਰੋਗਰਾਮ ਹਫ਼ਤਾਵਾਰੀ ਗੁਰਮਤਿ ਕਲਾਸ ਦੇ ਦੌਰਾਨ ਗੁਰਮਤਿ ਸਿੱਖਿਆ ਸਭਾ ਵਲੋਂ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਐਜੂਕੇਟ ਪੰਜਾਬ ਪ੍ਰਾਜੈਕਟ ਦੇ ਮੁਖੀ ਜਸਵਿੰਦਰ ਸਿੰਘ ਵਲੋਂ 8 ਮੁਫ਼ਤ ਸਕੂਲ ਚਲਾਏ ਜਾ ਰਹੇ ਹਨ, ਜਿਨ੍ਹਾਂ 'ਚ ਲਗਪਗ 3,000 ਵਿਦਿਆਰਥੀ ਪੜ੍ਹ ਰਹੇ ਹਨ | ਇਸ ਤੋਂ ਇਲਾਵਾ ਉਹ ਹੋਰ 6,000 ਲੋੜਵੰਦ ਬੱਚਿਆਂ ਦੀ ਪੜ੍ਹਾਈ ਵੀ ਕਰਵਾ ਰਹੇ ਹਨ | ਪ੍ਰਬੰਧਕਾਂ ਨੇ ਸੰਗਤ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸਿੱਖੀ ਦੀ ਪੁੰਗਰਦੀ ਪਨੀਰੀ ਨੂੰ ਸੰਭਾਲਣ ਵਾਲੇ ਜਸਵਿੰਦਰ ਸਿੰਘ ਨਾਲ ਗੱਲਬਾਤ ਕਰਨ ਲਈ ਸਮਾਗਮ 'ਚ ਸ਼ਾਮਿਲ ਹੋਵੋ ਅਤੇ ਉਨ੍ਹਾਂ ਦੇ ਵਿਚਾਰ ਸਰਵਣ ਕਰਨ ਦੀ ਅਪੀਲ ਕੀਤੀ ਹੈ |
ਪਿਛਲੀ ਖ਼ਬਰ ਮਨੁੱਖੀ ਅਧਿਕਾਰ ਕਮਿਸ਼ਨ ਦੇ ਕੋਰ ਮੈਂਬਰ ਨਿਯੁਕਤ ਅਗਲੀ ਖ਼ਬਰ ਦੀਵਾਲੀ 'ਚ ਕਰਵਾਇਆ ਤਿੰਨ ਦਿਨਾ ਸੰਤ ਤੇ ਕੀਰਤਨ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।