28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਡੀ. ਏ. ਵੀ. ਕਾਲਜ ਨਕੋਦਰ ਵਿਖੇ 7 ਰੋਜ਼ਾ ਕੁਕਿੰਗ ਵਰਕਸ਼ਾਪ ਦੀ ਸ਼ੁਰੂਆਤ

ਅਜੀਤ ਡੈਸਕ 05-04-2026
ਨਕੋਦਰ, 4 ਅਪ੍ਰੈਲ (ਗੁਰਵਿੰਦਰ ਸਿੰਘ)-ਕੇ. ਆਰ. ਐਮ. ਡੀ. ਏ. ਵੀ. ਕਾਲਜ ਨਕੋਦਰ ਵਿਖੇ ਪਿ੍ੰਸੀਪਲ ਡਾ. ਸਲਿਲ ਕੁਮਾਰ ਦੀ ਅਗਵਾਈ ਹੇਠ ਹੁਨਰ ਵਿਕਾਸ ਕੇਂਦਰ ਵਲੋਂ ਇੰਚਾਰਜ ਪ੍ਰੋ. ਸੁਪਰੀਆ ਦੀ ਦੇਖ-ਰੇਖ ਹੇਠ 7 ਰੋਜ਼ਾ ਕੁਕਿੰਗ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ | ਵਰਕਸ਼ਾਪ ਦੀ ਆਰੰਭਤਾ ਮੌਕੇ ਪਿ੍ੰਸੀਪਲ ਡਾ. ਸਲਿਲ ਕੁਮਾਰ ਨੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਨਰ ਵਿਕਾਸ ਕੇਂਦਰ ਦਾ ਮਕਸਦ ਵਿਦਿਆਰਥੀਆਂ 'ਚ ਉਨ੍ਹਾਂ ਦੇ ਹੁਨਰ ਨੂੰ ਉਤਸ਼ਾਹਿਤ ਕਰਨਾ ਹੈ | ਉਨ੍ਹਾਂ ਕਿਹਾ ਕਿ ਇਹ ਵਰਕਸ਼ਾਪ ਉਨ੍ਹਾਂ ਵਿਦਿਆਰਥੀਆਂ ਲਈ ਵਧੇਰੇ ਲਾਹੇਵੰਦ ਸਾਬਤ ਹੋਵੇਗੀ, ਜੋ ਬੋਰਡ ਦੀਆਂ ਪ੍ਰੀਖਿਆਵਾਂ ਤੋਂ ਬਾਅਦ ਕੁਝ ਸਮੇਂ ਦੌਰਾਨ ਆਪਣੇ ਅੰਦਰ ਹੁਨਰ ਪੈਦਾ ਕਰਨ ਦੇ ਚਾਹਵਾਨ ਹਨ | ਪ੍ਰੋ. ਸੁਪਰੀਆ ਨੇ ਦੱਸਿਆ ਕਿ ਭਾਗੀਦਾਰਾਂ ਨੂੰ ਕੁਕਿੰਗ 'ਚ ਮਾਹਿਰ ਸ਼ੈਫ ਰੁਚਿਤ ਚੋਪੜਾ ਤੇ ਮੈਡਮ ਅਨੂ ਪੋਪਲੀ ਵਲੋਂ ਸਿਖਲਾਈ ਦਿੱਤੀ ਜਾਵੇਗੀ | ਕੁਕਿੰਗ ਵਰਕਸ਼ਾਪ ਦੌਰਾਨ ਰੋਜ਼ਾਨਾ ਵਿਦਿਆਰਥੀਆਂ ਨੂੰ ਘੱਟ ਸਮੇਂ ਵਿਚ ਅਤੇ ਸੌਖੇ ਤਰੀਕੇ ਨਾਲ ਤਿਆਰ ਕੀਤੇ ਜਾਣ ਵਾਲੇ ਕੱਪ ਕੇਕ, ਪਾਸਤਾ, ਪੁਡਿੰਗ, ਗਰਿੱਲਡ ਸੈਂਡਵਿਚ ਤੇ ਹੋਰ ਕਈ ਤਰ੍ਹਾਂ ਦੇ ਪਕਵਾਨ ਸਿਖਾਏ ਜਾਣਗੇ | ਉਨ੍ਹਾਂ ਦੱਸਿਆ ਕਿ ਕੁਕਿੰਗ ਵਰਕਸ਼ਾਪ ਪ੍ਰਤੀ ਵਿਦਿਆਰਥੀਆਂ 'ਚ ਵਧੇਰੇ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਮੌਕੇ ਪ੍ਰੋ. ਸੀਮਾ ਕੌਸ਼ਲ ਨੇ ਭਾਗੀਦਾਰਾਂ ਨੂੰ ਕੈਂਪ 'ਚ ਭਾਗ ਲੈਣ ਲਈ ਵਧਾਈ ਦਿੱਤੀ | ਪ੍ਰੋ. (ਡਾ.) ਤੇਜਿੰਦਰ ਵਿਰਲੀ ਤੇ ਪ੍ਰੋ. ਸਮੀਰ ਸੱਭਰਵਾਲ ਨੇ ਵਿਦਿਆਰਥੀਆਂ ਨੂੰ ਹੁਨਰ ਪ੍ਰਾਪਤ ਕਰਕੇ ਆਪਣੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਫੁੱਟਬਾਲ ਟੂਰਨਾਮੈਂਟ ਦੌਰਾਨ ਅਲਾਵਲਪੁਰ ਨੇ ਡੁਮੇਲੀ ਨੂੰ ਹਰਾਇਆ ਅਗਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਆਦਮਪੁਰ ਵਲੋਂ ਦਾਣਾ ਮੰਡੀ ਵਿਖੇ ਪੂਰਨ ਹੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।