28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਮਾਤਾ ਗੁਜਰੀ ਖ਼ਾਲਸਾ ਮਾਡਰਨ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 12-04-2026
ਜਲੰਧਰ, 11 ਅਪ੍ਰੈਲ (ਪਵਨ ਖਰਬੰਦਾ)-ਮਾਤਾ ਗੁਜਰੀ ਖਾਲਸਾ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨਿਊ ਸ਼ਹੀਦ ਬਾਬੂ ਲਾਬ ਸਿੰਘ ਨਗਰ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਪ੍ਰਬੰਧਕਾਂ ਨੇ ਦੱਸਿਆ ਕਿ ਸਕੂਲ 'ਚੋਂ ਕੁਲ 93 ਵਿਦਿਆਰਥੀਆਂ ਨੇ ਅੱਠਵੀਂ ਜਮਾਤ ਦੀ ਪ੍ਰੀਖਿਆ ਦਿੱਤੀ | ਉਨ੍ਹਾਂ 'ਚੋਂ ਸਾਰੇ ਵਿਦਿਆਰਥੀ ਬਹੁਤ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਏ | ਸਕੂਲ ਦੀ ਹੋਣਹਾਰ ਵਿਦਿਆਰਥਣ ਵੰਸ਼ਕਾ ਨੇ 95 ਫੀਸਦੀ, ਏਾਜਲ ਵਰਮਾ ਨੇ 93 ਫੀਸਦੀ ਤੇ ਸੋਨਾਲੀ ਕੁਮਾਰੀ ਨੇ 91 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਸਰਦਾਰ ਜਸਪਾਲ ਸਿੰਘ ਨੇ ਸਕੂਲ ਦੇ ਅਧਿਆਪਕਾਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਅੱਗੇ ਤੋਂ ਹੋਰ ਲਗਨ ਤੇ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ |
ਪਿਛਲੀ ਖ਼ਬਰ ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ ਅਗਲੀ ਖ਼ਬਰ ਕਾਂਗਰਸੀ ਆਗੂ ਤੇ ਉਦਯੋਗਪਤੀ ਸੁਮਿਤ ਸ਼ਰਮਾ ਆਮ ਆਦਮੀ ਪਾਰਟੀ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।