28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਐੱਸ. ਪੀ. ਪ੍ਰਾਈਮ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 12-04-2026
ਜਲੰਧਰ, 11 ਅਪ੍ਰੈਲ (ਪਵਨ ਖਰਬੰਦਾ)-ਐੱਸ. ਪੀ. ਪ੍ਰਾਈਮ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਿਉਲ ਨਗਰ ਦਾ 8ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਚੇਅਰਪਰਸਨ ਸ੍ਰੀਮਤੀ ਕੋਸ਼ਲਿਆ ਅਰੋੜਾ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਕ੍ਰਿਸ਼ਨਾ ਨੇ 96.83 ਅੰਕ ਲੈ ਕੇ ਸਕੂਲ 'ਚ ਪਹਿਲਾ, ਅਕਸ਼ਰਾ ਨੇ 95.83 ਅੰਕ ਲੈ ਕੇ ਸਕੂਲ 'ਚ ਦੂਜਾ ਅਤੇ ਸੁਰਭੀ, ਅਵਨੀ ਤੇ ਫਲਕ ਭਗਤ ਨੇ 95.66 ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ | ਸਕੂਲ ਦੀ ਹੀ ਵਿਦਿਰਥਣ ਪਰੀ ਜਾਗੀਰ ਨੇ 95 ਫੀਸਦੀ ਅੰਕ ਲੈ ਕੇ ਚੌਥਾ ਸਥਾਨ ਹਾਸਿਲ ਕੀਤਾ ਤੇ ਸਕੂਲ ਦੇ ਹੀ 27 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਤੇ 60 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਦੌਰਾਨ ਸਕੂਲ ਦੇ ਚੇਅਰਮੈਨ ਐੱਸ. ਪੀ. ਅਰੋੜਾ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੱਤੀ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਸਿੰਮੀ ਤੇ ਵਾਈਸ ਪਿ੍ੰਸੀਪਲ ਅੰਜੂ ਨੇ ਅੱਵਲ ਨੰਬਰ 'ਤੇ ਆਉਣ ਵਾਲੇ ਸਾਰੇ ਹੀ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਇਸ ਤਰ੍ਹਾਂ ਹੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਪੰਜਾਬ ਸਟੇਟ ਜੂਨੀਅਰ ਹਾਕੀ ਚੈਂਪੀਅਨਸ਼ਿਪ ਸਮਾਪਤ ਅਗਲੀ ਖ਼ਬਰ ਸ਼ਹਿਰ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਧਾਰਮਿਕ ਜਥੇਬੰਦੀਆਂ, ਸੇਵਾ ਸੁਸਾਇਟੀਆਂ ਤੇ ਸਿੱਖ ਤਾਲਮੇਲ ਕਮੇਟੀ ਵਲੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।