28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ

ਅਜੀਤ ਡੈਸਕ 12-04-2026
ਜਲੰਧਰ, 11 ਅਪ੍ਰੈਲ (ਪਵਨ ਖਰਬੰਦਾ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ ਵਿਸਾਖੀ ਦਾ ਤਿਉਹਾਰ ਮਨਾਇਆ, ਜਿਸ ਦੀ ਅਗਵਾਈ ਪਿ੍ੰਸੀਪਲ ਸੇਂਟ ਸੋਲਜਰ ਲਾਅ ਕਾਲਜ ਡਾ. ਐੱਸ. ਸੀ. ਸ਼ਰਮਾ ਤੇ ਹੋਰ ਸਮੂਹ ਸਟਾਫ਼ ਮੈਂਬਰਾਂ ਨੇ ਕੀਤੀ | ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਪਹਿਰਾਵੇ 'ਚ ਸਜ ਕੇ ਭੰਗੜਾ, ਗਿੱਧਾ, ਪੰਜਾਬੀ ਲੋਕ ਗੀਤ ਤੇ ਅਜਿਹੇ ਲੋਕ ਗੀਤ ਪੇਸ਼ ਕੀਤੇ ਜੋ ਅੱਜ ਦੇ ਸਮੇਂ 'ਚ ਅਲੋਪ ਹੁੰਦੇ ਜਾ ਰਹੇ ਹਨ | ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਅਜਿਹੇ ਗੀਤ ਗਾਉਣ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਨੂੰ ਜਾਗਰੂਕ ਕਰਨ ਦਾ ਮੁੱਖ ਉਦੇਸ਼ ਉਨ੍ਹਾਂ ਨੂੰ ਆਪਣੀ ਵਿਰਾਸਤ ਅਤੇ ਇਤਿਹਾਸ ਤੋਂ ਜਾਣੂ ਕਰਵਾਉਣਾ ਸੀ | ਗਰੁੱਪ ਚੇਅਰਮੈਨ ਅਨਿਲ ਚੋਪੜਾ ਤੇ ਵਾਈਸ-ਚੇਅਰਪਰਸਨ ਸੰਗੀਤਾ ਚੋਪੜਾ ਨੇ ਵਿਦਿਆਰਥੀਆਂ ਨੂੰ ਇਸ ਸ਼ੁੱਭ ਮੌਕੇ ਸੰਬੰਧੀ ਵਧਾਈਆਂ ਦਿੱਤੀਆਂ |
ਪਿਛਲੀ ਖ਼ਬਰ ਸ਼ਹਿਰ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਧਾਰਮਿਕ ਜਥੇਬੰਦੀਆਂ, ਸੇਵਾ ਸੁਸਾਇਟੀਆਂ ਤੇ ਸਿੱਖ ਤਾਲਮੇਲ ਕਮੇਟੀ ਵਲੋ... ਅਗਲੀ ਖ਼ਬਰ ਮਾਤਾ ਗੁਜਰੀ ਖ਼ਾਲਸਾ ਮਾਡਰਨ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।