24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਗੁਰਪ੍ਰੀਤ ਸਿੰਘ ਰੰਧਾਵਾ ਬਣੇ ਉਦਯੋਗ ਤੇ ਅਰਜਨ ਬਹਿਲ ਸ਼੍ਰੋ. ਅਕਾਲੀ ਦਲ ਵਪਾਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣੇ

ਅਜੀਤ ਡੈਸਕ 14-04-2026
ਜਲੰਧਰ, 13 ਅਪ੍ਰੈਲ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਉਦਯੋਗ ਤੇ ਵਪਾਰ ਵਿੰਗ ਦੇ ਪ੍ਰਧਾਨ ਐਨ. ਕੇ. ਸ਼ਰਮਾ ਦੀ ਸਹਿਮਤੀ ਨਾਲ ਸ਼ਹਿਰ ਦੇ ਪ੍ਰਸਿੱਧ ਉਦਯੋਗਪਤੀ ਤੇ ਨੌਜਵਾਨ ਅਕਾਲੀ ਆਗੂ ਐਡਵੋਕੇਟ ਗੁਰਪ੍ਰੀਤ ਸਿੰਘ ਰੰਧਾਵਾ ਨੂੰ ਸ਼੍ਰੋਮਣੀ ਅਕਾਲੀ ਦਲ ਉਦਯੋਗ ਵਿੰਗ ਅਤੇ ਉੱਘੇ ਨੌਜਵਾਨ ਵਪਾਰੀ ਅਰਜਨ ਬਹਿਲ ਨੂੰ ਵਪਾਰੀ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਦੋਵਾਂ ਆਗੂਆਂ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਐਡਵੋਕੇਟ ਗੁਰਪ੍ਰੀਤ ਸਿੰਘ ਰੰਧਾਵਾ ਤੇ ਅਰਜਨ ਬਹਿਲ ਨੇ ਆਪਣੇ ਸਾਥੀਆਂ ਸਮੇਤ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਦਾ ਧੰਨਵਾਦ ਕਰਦਿਆਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਸ. ਢੀਂਡਸਾ ਵਲੋਂ ਐਡਵੋਕੇਟ ਗੁਰਪ੍ਰੀਤ ਸਿੰਘ ਰੰਧਾਵਾ ਤੇ ਅਰਜਨ ਬਹਿਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਬਾਅਦ 'ਚ ਐਡਵੋਕੇਟ ਗੁਰਪ੍ਰੀਤ ਸਿੰਘ ਰੰਧਾਵਾ ਤੇ ਅਰਜਨ ਬਹਿਲ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਅਤੇ ਗੀਤਾ ਮੰਦਰ ਮਾਡਲ ਟਾਊਨ ਵਿਖੇ ਨਤਮਸਤਕ ਹੋਏ | ਦੋਵਾਂ ਆਗੂਆਂ ਨੇ ਕਿਹਾ ਕਿ ਉਹ ਉਦਯੋਗ ਤੇ ਵਪਾਰ ਨੂੰ ਵਧਾਉਣ ਲਈ ਉਦਯੋਗਪਤੀਆਂ ਅਤੇ ਦੁਕਾਨਦਾਰਾਂ, ਵਪਾਰੀਆਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਹਰ ਪੱਧਰ 'ਤੇ ਆਵਾਜ਼ ਉਠਾਉਣਗੇ | ਇਸ ਮੌਕੇ ਸਾਹਿਬ ਸਿੰਘ ਢਿੱਲੋਂ, ਰਵਿੰਦਰ ਸਿੰਘ ਸਵੀਟੀ, ਅਮਿ੍ਤਬੀਰ ਸਿੰਘ, ਰਾਜਬੀਰ ਸਿੰਘ ਸ਼ੰਟੀ, ਦਲਵਿੰਦਰ ਸਿੰਘ ਬੜਿੰਗ, ਮਨਬੀਰ ਸਿੰਘ ਅਕਾਲੀ, ਪ੍ਰਵਿੰਦਰ ਸਿੰਘ ਠੁਕਰਾਲ, ਜਪਨੀਤ ਸਿੰਘ ਭਾਟੀਆ, ਗੋਰਵ ਭਗਤ, ਜਤਨਿਆ ਗੁਪਤਾ, ਗੁਰਪ੍ਰੀਤ ਸਿੰਘ ਸਚਦੇਵਾ, ਹਰਪਾਲ ਸਿੰਘ ਸੋਢੀ, ਸੰਨੀ ਰੰਧਾਵਾ, ਰਜੇਸ਼ ਸ਼ਰਮਾ, ਸੁਨੀਲ ਮੈਹਤਾ, ਸ਼ਰਨਜੀਤ ਸਿੰਘ, ਹਰਸਿਮਰਨ ਸਿੰਘ, ਗੁਰਵਿੰਦਰ ਸਿੰਘ ਹੈਪੀ, ਗੈਰੀ, ਰੱਬੀ ਬਾਜਵਾ, ਸੁਪਰੀਤ ਸਿੰਘ, ਸਚਿਨ ਮਦਾਨ, ਚੇਤਨ ਸਿੱਧੂ, ਜਸਦੀਪ ਸਿੰਘ ਟਿੰਮੀ, ਮਨੀ ਕੁਮਾਰ, ਬੌਬੀ ਭਗਤ ਆਦਿ ਨੇ ਵੀ ਦੋਵਾਂ ਆਗੂਆਂ ਨੂੰ ਵਧਾਈ ਦਿੰਦੇ ਹੋਏ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ |
ਪਿਛਲੀ ਖ਼ਬਰ ਚੇਤਨਾ ਮਾਰਚ 'ਚ ਸੁਸ਼ੀਲ ਰਿੰਕੂ ਸਮੇਤ ਕਈ ਆਗੂ ਹੋਏ ਸ਼ਾਮਿਲ ਅਗਲੀ ਖ਼ਬਰ ਆਭਾਰ 2026: ਸੀ. ਟੀ. ਗਰੁੱਪ ਵਲੋਂ ਉੱਤਮਤਾ, ਸਮਰਪਣ ਤੇ ਕਾਮਯਾਬੀ ਦਾ ਸ਼ਾਨਦਾਰ ਜਸ਼ਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।