25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਗੁਰੂ ਨਾਨਕ ਫਾਊਾਡੇਸ਼ਨ ਗਲੋਬਲ ਸਕੂਲ 'ਚ ਮਨਾਇਆ ਵਿਸਾਖੀ ਦਾ ਤਿਉਹਾਰ

ਅਜੀਤ ਡੈਸਕ 14-04-2026
ਜਲੰਧਰ, 13 ਅਪ੍ਰੈਲ (ਪਵਨ ਖਰਬੰਦਾ)-ਗੁਰੂ ਨਾਨਕ ਫਾਊਾਡੇਸ਼ਨ ਗਲੋਬਲ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਵਿਸਾਖੀ ਦੇ ਜਸ਼ਨ ਨੂੰ ਮਨਾਉਣ ਲਈ ਇਕ ਵਿਸ਼ੇਸ਼ ਅਸੈਂਬਲੀ ਕੀਤੀ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਭੁਪਿੰਦਰ ਸਿੰਘ ਖਾਲਸਾ, ਸੈਂਡੀ ਤੇ ਸੰਚਾਲਕ ਦਰਸ਼ਨ ਕੌਰ ਦੇ ਨਾਲ ਪਿ੍ੰਸੀਪਲ ਡਾ. ਹਰਲੀਨ ਕੌਰ ਹਾਜ਼ਰ ਹੋਏ | ਅਸੈਂਬਲੀ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ, ਬੱਚਿਆਂ ਨੇ ਰੋਮਾਂਚਕ ਗੱਤਕਾ ਪ੍ਰਦਰਸ਼ਨ ਕੀਤਾ | ਲੋਕ ਪੰਜਾਬ ਭੰਗੜਾ ਅਕੈਡਮੀ ਵਲੋਂ ਊਰਜਾਵਾਨ ਭੰਗੜਾ ਪੇਸ਼ ਕੀਤਾ | ਸਕੂਲ ਦੀਆਂ ਵਿਦਿਆਰਥਣਾਂ ਵਲੋਂ ਗਿੱਧਾ ਪੇਸ਼ ਕੀਤਾ | ਖਾਲਸਾ ਸਾਜਨਾ ਦਿਵਸ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਤੇ ਵਾਢੀ ਦੇ ਮੌਸਮ ਨੂੰ ਦਰਸਾਉਣ ਵਾਲਾ ਤਿਉਹਾਰ, ਬਹੁਤ ਉਤਸ਼ਾਹ ਨਾਲ ਮਨਾਇਆ | ਸਮਾਗਮ ਨੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਤੇ ਖੁਸ਼ੀ, ਸ਼ੁਕਰਗੁਜ਼ਾਰੀ ਅਤੇ ਭਾਈਚਾਰੇ ਦੀ ਭਾਵਨਾ ਨੂੰ ਉਜਾਗਰ ਕੀਤਾ ਜੋ ਵਿਸਾਖੀ ਦਾ ਪ੍ਰਤੀਕ ਹੈ | ਪਿ੍ੰਸੀਪਲ ਡਾ. ਹਰਲੀਨ ਕੌਰ ਨੇ ਜਸ਼ਨ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਪ੍ਰੇਰਨਾਦਾਇਕ ਸ਼ਬਦ ਸਾਂਝੇ ਕੀਤੇ | ਵਿਦਿਆਰਥੀਆਂ ਤੇ ਅਧਿਆਪਕਾਂ ਦੋਵਾਂ ਨੇ ਤਿਉਹਾਰਾਂ ਦਾ ਆਨੰਦ ਮਾਣਿਆ |
ਪਿਛਲੀ ਖ਼ਬਰ ਸੇਂਟ ਸੋਲਜਰ ਦੀਆਂ ਵੱਖ-ਵੱਖ ਸ਼ਾਖਾਵਾਂ ਨੇ ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਟੈਗੋਰ ਇੰਟਰਨੈਸ਼ਨਲ ਸਕੂਲ 'ਚ ਮਨਾਇਆ ਵਿਸਾਖੀ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।