26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਰੇਨਬੋ ਪਬਲਿਕ ਸਕੂੂਲ ਦਾ 8ਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ

ਅਜੀਤ ਡੈਸਕ 14-04-2026
ਆਦਮਪੁਰ, 13 ਅਪ੍ਰੈਲ (ਰਮਨ ਦਵੇਸਰ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਅੱਠਵੀਂ ਜਮਾਤ ਦਾ ਨਤੀਜਾ ਘੋਸ਼ਿਤ ਕੀਤਾ | ਜਿਸ ਵਿਚ ਰੇਨਬੋ ਪਬਲਿਕ ਸਕੂਲ ਸਤੋਵਾਲੀ (ਆਦਮਪੁਰ) ਦਾ ਨਤੀਜਾ ਸੌ ਫੀਸਦੀ ਰਿਹਾ | ਪਿ੍ੰਸੀਪਲ ਜੋਧ ਸਿੰਘ ਡੋਗਰਾ ਨੇ ਦੱਸਿਆ ਕਿ ਸਾਡੇ ਸਕੂਲ ਦੇ 40 ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ 'ਚ 35 ਵਿਦਿਆਰਥੀ ਪਹਿਲਾ ਸਥਾਨ ਤੇ 5 ਵਿਦਿਆਰਥੀਆਂ ਨੇ ਦੂਜਾ ਸਥਾਨ ਹਾਸਿਲ ਕੀਤਾ | ਜਮਾਤ 'ਚੋਂ ਮਹਿਕਪ੍ਰੀਤ ਨੇ 96.6% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਈਸ਼ਾ ਕੈਲੇ ਨੇ 94.5% ਅੰਕ ਪ੍ਰਾਪਤ ਕਰਕੇ ਦੂਜਾ, ਇਸ਼ਮੀਤ ਨੇ 90% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕਰਕੇ ਆਪਣੇ ਮਾਤਾ-ਪਿਤਾ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੇ ਚੇਅਰਮੈਨ ਅਨਿਲ ਕੁਮਾਰ ਸ਼ਰਮਾ ਤੇ ਪਿ੍ੰਸੀਪਲ ਨੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਰੇਨਬੋ ਪਬਲਿਕ ਸਕੂਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ | ਸਕੂਲ ਪ੍ਰਸ਼ਾਸਨ ਤੇ ਸਟਾਫ ਦੀ ਸਖ਼ਤ ਮਿਹਨਤ ਸਦਕਾ ਹੀ ਵਿਦਿਆਰਥੀ ਦੂਸਰੀਆਂ ਗਤੀਵਿਧੀਆਂ 'ਚ ਵੀ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ |
ਪਿਛਲੀ ਖ਼ਬਰ ਸ਼ਾਹਕੋਟ ਤੋਂ ਬਾਬਾ ਬਾਲਕ ਨਾਥ ਦੇ ਦਰਸ਼ਨਾਂ ਲਈ ਸੰਘ ਦੀ ਰਵਾਨਗੀ ਅਗਲੀ ਖ਼ਬਰ ਸਰਦਾਰਨੀ ਹਰਦੀਪ ਕੌਰ ਖਹਿਰਾ ਦੀ ਯਾਦ 'ਚ ਪਰਿਵਾਰ ਵਲੋਂ ਖਹਿਰਾ ਵਿਖੇ ਲਾਇਬ੍ਰੇਰੀ ਬਣਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।