16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਮੌਕੇ ਗੁਰੂ ਘਰਾਂ 'ਚ ਗੁਰਮਤਿ ਸਮਾਗਮ <br/>

ਅਜੀਤ ਡੈਸਕ 15-04-2026
ਜਲੰਧਰ, 14 ਅਪ੍ਰੈਲ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਗੁਰਦੇਵ ਨਗਰ, ਨਵੀਂ ਦਾਣਾ ਮੰਡੀ, ਗੋਪਾਲ ਨਗਰ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਵਿਸ਼ੇਸ਼ ਦੀਵਾਨ ਸਜਾਏ ਗਏ | ਸਜਾਏ ਗਏ ਦੀਵਾਨਾਂ ਅੰਦਰ ਸਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਅਮਨਦੀਪ ਸਿੰਘ (ਸ੍ਰੀ ਬਾਬਾ ਬਕਾਲਾ ਸਾਹਿਬ ਵਾਲਿਆਂ) ਦੇ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਭਾਈ ਜਸਬੀਰ ਸਿੰਘ ਅਤੇ ਭਾਈ ਹਰਜਿੰਦਰ ਸਿੰਘ ਨੇ ਖ਼ਾਲਸਾ ਸਾਜਨਾ ਦਿਵਸ ਦੇ ਇਤਿਹਾਸ ਪ੍ਰਤੀ ਸੰਗਤ ਨੂੰ ਜਾਗਰੂਕ ਕੀਤਾ | ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਦੇ ਜਥੇ ਨੇ ਕੀਰਤਨ ਦੀ ਹਾਜ਼ਰੀ ਭਰੀ | ਸਟੇਜ ਸਕੱਤਰ ਦੀ ਸੇਵਾ ਹਰਪ੍ਰੀਤ ਸਿੰਘ ਨੀਟੂ ਵਲੋਂ ਨਿਬਾਹੀ ਗਈ | ਇਸ ਮੌਕੇ ਅਮਰਜੀਤ ਸਿੰਘ (ਗੁਰਦੇਵ ਨਗਰ), ਚਰਨਜੀਤ ਸਿੰਘ ਸੇਠੀ, ਮੋਹਨ ਸਿੰਘ, ਹਰਜਿੰਦਰ ਸਿੰਘ, ਹਰਮਨਜੋਤ ਸਿੰਘ, ਜਪਨੂਰ ਸਿੰਘ, ਅਮਰੀਕ ਸਿੰਘ ਬਠਲਾ, ਸੁਖਦੇਵ ਸਿੰਘ, ਪਲਵਿੰਦਰ ਸਿੰਘ, ਗਗਨਦੀਪ ਸਿੰਘ, ਗੁਰਵਿੰਦਰ ਸਿੰਘ, ਜਸਪਾਲ ਸਿੰਘ, ਸਰਬਜੀਤ ਸਿੰਘ, ਦਲਜੀਤ ਸਿੰਘ, ਨਵਲਜੀਤ ਕੌਰ, ਜਸਵਿੰਦਰ ਕੌਰ, ਰਜਿੰਦਰ ਕੌਰ, ਸਤਵੰਤ ਕੌਰ, ਹਰਲੀਨ ਕੌਰ, ਨਵਜੋਤ ਕੌਰ, ਕੁਲਦੀਪ ਕੌਰ, ਬੇਅੰਤ ਕੌਰ, ਪ੍ਰੀਤਮ ਕੌਰ ਅਤੇ ਹੋਰ ਹਾਜ਼ਰ ਸਨ |
ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਕ ਅੱਡਾ ਹੁਸ਼ਿਆਰਪੁਰ ਵਿਖੇ ਸਜਾਏ ਵਿਸ਼ੇਸ਼ ਦੀਵਾਨ
ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਦੀਆਂ ਖੁਸ਼ੀਆਂ ਮਨਾਉਂਦਿਆਂ ਬੜੀ ਸ਼ਰਧਾ ਤੇ ਸਤਿਕਾਰ ਨਾਲ ਸਮਾਗਮ ਕਰਵਾਇਆ ਗਿਆ, ਜਿਸ 'ਚ ਸੰਤ ਬਾਬਾ ਜਵਾਲਾ ਸਿੰਘ ਗੁਰਮਤਿ ਸੰਗੀਤ ਅਕੈਡਮੀ ਦੇ ਸਿੱਖਿਆਰਥੀ, ਭਾਈ ਪਵਨੀਤ ਸਿੰਘ, ਭਾਈ ਅਜਮੇਰ ਸਿੰਘ ਅਤੇ ਭਾਈ ਗੁਰਪਾਲ ਸਿੰਘ ਨੇ ਕੀਰਤਨ ਅਤੇ ਕਥਾ ਦੁਆਰਾ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਰਤਨੀ ਜਥਿਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ (ਹੀਰਾ ਭਾਟੀਆ), ਪ੍ਰਧਾਨ ਅੰਮਿ੍ਤਪਾਲ ਸਿੰਘ ਭਾਟੀਆ, ਜਨਰਲ ਸਕੱਤਰ ਮੱਖਣ ਸਿੰਘ, ਬੂਟਾ ਸਿੰਘ ਭਾਟੀਆ, ਮਨਮਹਿੰਦਰ ਸਿੰਘ ਸੰਦਲ, ਸਰਦਾਰਾ ਸਿੰਘ ਮੱਕੜ, ਜੋਗਿੰਦਰ ਸਿੰਘ, ਦਵਿੰਦਰ ਸਿੰਘ ਮਠਾਰੂ, ਮਲਕੀਤ ਸਿੰਘ, ਬੀਬੀ ਪਰਮਿੰਦਰ ਕੌਰ ਅਤੇ ਬੀਬੀ ਹਰਜਿੰਦਰ ਕÏਰ ਹਾਜ਼ਰ ਸਨ¢
ਗੁਰਦੁਆਰਾ ਦੀਵਾਨ ਅਸਥਾਨ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਜਾਏ ਦੀਵਾਨ
ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਜਲੰਧਰ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਗਏ, ਜਿਸ 'ਚ ਸਵੇਰੇ ਸਮੇਂ ਨਿੱਤਨੇਮ ਉਪਰੰਤ ਹਜ਼ੂਰੀ ਰਾਗੀ ਜਥਾ ਅਤੇ ਬੀਬੀ ਬਲਵਿੰਦਰ ਕੌਰ (ਗ਼ਾਖ਼ਲ ਵਾਲੇ) ਨੇ ਸੰਗਤ ਨੂੰ ਗੁਰਇਤਿਹਾਸ ਨਾਲ ਜੋੜਿਆ | ਇਸ ਮੌਕੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਸੰਗਤ ਨੂੰ ਗੁਰੂ ਘਰ 'ਚ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣੂ ਕਰਵਾਇਆ | ਖ਼ਾਲਸਾ ਸਾਜਨਾ ਦਿਵਸ ਦੀ ਸਮੂਹ ਸਿੱਖ ਪੰਥ ਨੂੰ ਵਧਾਈ ਦਿੱਤੀ | ਪ੍ਰਬੰਧਕਾਂ ਨੇ ਨੌਜਵਾਨਾਂ ਨੂੰ ਗੁਰੂ ਘਰਾਂ 'ਚ ਜਾ ਕੇ ਸੇਵਾ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਨੌਜਵਾਨ ਹੀ ਕੌਮ ਦਾ ਸਰਮਾਇਆ ਹਨ | ਲੰਗਰ ਵਰਤਾਉਣ ਦੀ ਸੇਵਾ ਗੁਰਦੁਆਰਾ ਦੀਵਾਨ ਅਸਥਾਨ ਨੌਜਵਾਨ ਸਭਾ ਵਲੋਂ ਨਿਭਾਈ ਗਈ | ਇਸ ਮੌਕੇ ਜਤਿੰਦਰ ਸਿੰਘ ਜੋਸਨ, ਜਸਕੀਰਤ ਸਿੰਘ ਜੱਸੀ, ਸਰਬਜੀਤ ਸਿੰਘ, ਵਰਿੰਦਰ ਸਿੰਘ, ਸੁਜਿੰਦਰ ਸਿੰਘ, ਗੁਰਨੀਤ ਸਿੰਘ, ਹਰਮਨਜੋਤ ਸਿੰਘ, ਪਰਮਿੰਦਰ ਸਿੰਘ, ਅਨਮੋਲ ਸਿੰਘ, ਜਸਦੀਪ ਸਿੰਘ, ਹਰਮਨ ਮੱਕੜ, ਭਵਜੋਤ ਸਿੰਘ, ਭਵਰਾਜ ਸਿੰਘ, ਹਰਪ੍ਰੀਤ ਸੰਘ, ਅਜਮੇਰ ਸਿੰਘ, ਪ੍ਰਭਜੋਤ ਸਿੰਘ, ਦਿਮੰਤਜੀਤ ਸਿੰਘ ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਚੇਅਰਮੈਨ ਅਨਿਲ ਚੋਪੜਾ ਦੇ ਦਿਹਾਂਤ 'ਤੇ ਸ਼ਹਿਰ ਦੀਆਂ ਅਹਿਮ ਸ਼ਖ਼ਸੀਅਤਾਂ ਵਲੋਂ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟ ਅਗਲੀ ਖ਼ਬਰ ਫੈਕਟਰੀ 'ਚ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।