02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਆਦਰਸ਼ ਨਗਰ 'ਚ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਦਿਖਾਈ ਮਨੁੱਖਤਾ ਦੀ ਮਿਸਾਲ-ਸੁਖਮਿੰਦਰ ਸਿੰਘ ਰਾਜਪਾਲ

ਅਜੀਤ ਡੈਸਕ 19-04-2026
ਜਲੰਧਰ, 18 ਅਪ੍ਰੈਲ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਜਲੰਧਰ ਸੈਂਟਰਲ ਦੇ ਗੀਤਾ ਮੰਦਰ ਆਦਰਸ਼ ਨਗਰ ਵਿਖੇ ਇਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ, ਜਿਸ 'ਚ ਲਾਡੋਵਾਲੀ ਯੂਥ ਕਲੱਬ ਦੇ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਖੂਨਦਾਨ ਕੀਤਾ | ਕੈਂਪ 'ਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸੁਖਮਿੰਦਰ ਸਿੰਘ ਰਾਜਪਾਲ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਉਨ੍ਹਾਂ ਨੌਜਵਾਨਾਂ ਦੀ ਸੇਵਾ ਭਾਵਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ | ਰਾਜਪਾਲ ਨੇ ਕਿਹਾ ਕਿ ਜੇ ਅਸੀਂ ਸਮਾਜ ਵਿਚ ਲੋਕਾਂ ਦੀ ਮਦਦ ਕਰਨੀ ਚਾਹੁੰਦੇ ਹਾਂ ਤਾਂ ਹਰ ਇਕ ਵਿਅਕਤੀ ਨੂੰ ਖੂਨ ਦਾਨ ਜਰੂਰ ਕਰਨਾ ਚਾਹੀਦਾ ਹੈ | ਇਸ ਤਰ੍ਹਾਂ ਦੇ ਕੈਂਪ ਨਾ ਸਿਰਫ਼ ਜਾਨਾਂ ਬਚਾਉਂਦੇ ਹਨ, ਸਗੋਂ ਨੌਜਵਾਨਾਂ ਵਿਚ ਸੇਵਾ ਤੇ ਭਾਈਚਾਰੇ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ | ਇਸ ਮੌਕੇ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਇਸ ਉਪਰਾਲੇ ਦੀ ਖੂਬ ਪ੍ਰਸ਼ੰਸਾ ਕੀਤੀ ਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਸਮਾਜਿਕ ਕਾਰਜ ਕਰਦੇ ਰਹਿਣ ਦਾ ਸੰਕਲਪ ਲਿਆ | ਇਸ ਮੌਕੇ ਲਾਡੋਵਾਲੀ ਯੂਥ ਕਲੱਬ ਦੇ ਪ੍ਰਧਾਨ ਅਜੇ ਕੁਮਾਰ, ਵਿਕਾਸ ਕਪੂਰ, ਗੋਰਾ ਬਟੱਲਾ, ਪਾਲੀ ਬਾਬਾ, ਸੂਰਜ ਕੁਮਾਰ, ਮਨਦੀਪ ਸਿੰਘ, ਅਮਨਦੀਪ ਸਿੰਘ ਬਾਜਵਾ, ਜਿੰਮੀ ਕਪੂਰ, ਵਿਕਾਸ, ਜਸਕਰਨ ਸਿੰਘ, ਸਿਮਰਨ ਸਿੰਘ, ਆਕਾਸ਼, ਸਾਹਿਲ ਸ਼ਰਮਾ, ਰੋਬਿਨ, ਬਬਲੂ ਤੇ ਮਾਈਕਲ ਆਦਿ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |
ਪਿਛਲੀ ਖ਼ਬਰ ਇੰਪੀਰੀਅਲ ਸਕੂਲ ਆਦਮਪੁਰ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਸੀਡ ਇੰਡੀਆ ਵਿਦਿਆਰਥੀਆਂ 'ਚ ਉੱਦਮਤਾ ਨੂੰ ਉਤਸ਼ਾਹਿਤ ਕਰਨ ਸੰਬੰਧੀ ਮਾਰਕੀਟਿੰਗ ਸੈਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।