04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਫਾਇਰ ਸੇਫਟੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ <br/>

ਅਜੀਤ ਡੈਸਕ 19-04-2026
ਕਰਤਾਰਪੁਰ, 18 ਅਪ੍ਰੈਲ (ਜਨਕ ਰਾਜ ਗਿੱਲ)-ਸੂਬਾ ਸਰਕਾਰ ਵਲੋਂ ਮਨਾਏ ਜਾ ਰਹੇ ਫਾਇਰ ਸੇਫਟੀ ਹਫਤੇ ਦੇ ਚਲਦਿਆਂ ਮਾਤਾ ਗੁਜਰੀ ਪਬਲਿਕ ਸਕੂਲ ਕਰਤਾਰਪੁਰ ਵਿਖੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਜਾਗਰੂਕ ਸੈਮੀਨਾਰ ਦਾ ਆਯੋਜਨ ਸਕੂਲ ਪ੍ਰਬੰਧਕਾਂ ਵਲੋਂ ਫਾਇਰ ਬਿ੍ਗੇਡ ਵਿਭਾਗ ਦੇ ਸਹਿਯੋਗ ਨਾਲ ਕੀਤਾ | ਇਸ ਮੌਕੇ ਫਾਇਰ ਵਿਭਾਗ ਅਧਿਕਾਰੀ ਅਮਨਦੀਪ ਸਿਮਘ ਦੀ ਟੀਮ ਵਲੋਂ ਵਿਦਿਆਰਥੀਆਂ ਨਾਲ ਅੱਗ ਤੋਂ ਬਚਾਅ 'ਤੇ ਸੁਰੱਖਿਆ ਸੰਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਦਿਆਂ ਆਖਿਆ ਕਿ ਅੱਗ ਲੱਗਣ 'ਤੇ ਐਮਰਜੈਂਸੀ ਸਥਿਤੀਆਂ ਵਿਚ ਹਮੇਸ਼ਾ ਸਾਨੂੰ ਸਾਵਧਾਨ ਵਰਤਨੀ ਚਾਹੀਦੀ ਹੈ ਅਤੇ ਸੁਰੱਖਿਆ ਦੇ ਨੁਕਤੇ ਸਮਝਾਏ ਤਾਂ ਜੋ ਮੌਕੇ 'ਤੇ ਜਿਥੇ ਮਾਲੀ ਨੁਕਸਾਨ ਦੇ ਨਾਲ ਨਾਲ ਕੀਮਤੀ ਜਾਨਾਂ ਨੂੰ ਵੀ ਬਚਾਇਆ ਜਾ ਸਕੇ | ਇਸ ਮੌਕੇ ਸਕੂਲ਼ ਪ੍ਰਬੰਧਕਾਂ ਵਲੋਂ ਸਕੂਲ ਵਿਖੇ ਪੁੱਜੇ ਫਾਇਰ ਵਿਭਾਗ ਦੇ ਕਰਮਚਾਰੀਆਂ ਦਾ ਧੰਨਵਾਦ ਕਰਦੇ ਹੋਏ ਨਿੱਘਾ ਸਵਾਗਤ ਕੀਤਾ |

ਪਿਛਲੀ ਖ਼ਬਰ ਪਸ਼ੂਆਂ ਦੀ ਮੂੰਹ ਖੁਰ ਦੀ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਦੇ 8ਵੇਂ ਗੇੜ ਦੀ ਸ਼ੁਰੂਆਤ ਅਗਲੀ ਖ਼ਬਰ ਐੱਨ. ਐੱਸ. ਕਾਨਵੈਂਟ ਹਾਈ ਸਕੂਲ ਲੋਹੀਆਂ ਖਾਸ ਦਾ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।