16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਐਂਟੀ ਕ੍ਰਾਈਮ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਨੀਤੀ ਆਯੋਗ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਅਜੀਤ ਡੈਸਕ 20-04-2026
ਚੁਗਿੱਟੀ/ ਜੰਡੂਸਿੰਘਾ, 19 ਅਪ੍ਰੈਲ (ਨਰਿੰਦਰ ਲਾਗੂ)-ਗੁਰੂ ਸਾਹਿਬਾਨ ਵਲੋਂ ਦਿੱਤੀਆਂ ਗਈਆਂ ਸਿਖਿਆਵਾਂ ਜਿਨ੍ਹਾਂ ਵਿਚ ਲੋੜਵੰਦ ਲੋਕਾਂ ਦੀ ਸਹਾਇਤਾ ਕਰਨ ਦੀ ਗੱਲ ਵੀ ਆਖੀ ਗਈ ਹੈ, ਨੂੰ ਜੇਕਰ ਜ਼ਿੰਦਗੀ ਦਾ ਆਧਾਰ ਬਣਾ ਕੇ ਇਸ ਪਾਸੇ ਧਿਆਨ ਦਿੱਤਾ ਜਾਵੇ ਤਾਂ ਉਸ ਨਾਲ ਮਾਨਸਿਕ ਖੁਸ਼ੀ ਮਿਲਦੀ ਹੈ | ਇਹ ਪ੍ਰਗਟਾਵਾ ਇਥੇ ਲੰਮਾ ਪਿੰਡ ਚੌਕ ਦੇ ਨਜ਼ਦੀਕ ਐਂਟੀ ਕ੍ਰਾਈਮ ਐਂਟੀ ਕਰੱਪਸ਼ਨ ਐਸੋਸੀਏਸ਼ਨ ਨੀਤੀ ਅਯੋਗ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਭੇਟ ਕਰਨ ਦੌਰਾਨ ਉਕਤ ਸੰਸਥਾ ਦੇ ਰਾਸ਼ਟਰੀ ਪ੍ਰਧਾਨ ਸੁਰਿੰਦਰ ਸਿੰਘ ਕੈਰੋਂ ਵਲੋਂ ਕੀਤਾ | ਇਸ ਮੌਕੇ ਉਨ੍ਹਾਂ ਦੱਸਿਆ ਕਿ ਉਕਤ ਸੰਸਥਾ ਵਲੋਂ ਪੁੰਨ ਦੇ ਇਸ ਕਾਰਜ ਤੋਂ ਇਲਾਵਾ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਦੌਰਾਨ ਵੱਧ ਚੜ੍ਹ ਕੇ ਸਹਾਇਤਾ ਕੀਤੀ ਜਾਂਦੀ ਹੈ | ਨਾਲ ਦੀ ਨਾਲ ਪੜ੍ਹਾਈ ਵਿਚ ਹੁਸ਼ਿਆਰ ਬੱਚਿਆਂ ਨੂੰ ਪੜ੍ਹਾਈ ਨਾਲ ਸੰਬੰਧਿਤ ਸੀਮਾਨ ਮੁਹੱਈਆ ਕਰਵਾਇਆ ਜਾਂਦਾ ਹੈ | ਕੈਰੋਂ ਨੇ ਆਖਿਆ ਕਿ ਉਕਤ ਸੰਸਥਾ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਉਣ ਦਾ ਵੀ ਪ੍ਰਬੰਧ ਕੀਤਾ ਜਾਂਦਾ ਹੈ, ਜਿਨ੍ਹਾਂ ਰਾਹੀਂ ਲੋੜਵੰਦ ਲੋਕਾਂ ਇਲਾਜ ਕਰਵਾਉਣ ਵਿਚ ਰਾਹਤ ਮਿਲਦੀ ਹੈ | ਇਸ ਮੌਕੇ ਯਸ਼ਪਾਲ ਸਫਰੀ, ਲਤਿਤ ਲਵਲੀ, ਦਲਜੀਤ ਸਿੰਘ ਅਰੋੜਾ, ਕੁਲਵੰਤ ਰਾਏ, ਸੁਨੀਲ ਕੁਮਾਰ, ਬਲਵਿੰਦਰ ਸਿੰਘ, ਕਸਤੂਰੀ ਲਾਲ, ਰਾਧਿਕਾ ਸ਼ਰਮਾ, ਰਾਜਰਾਣੀ, ਡਾਕਟਰ ਪ੍ਰਵੀਨ ਕੁਮਾਰ, ਮੰਨੂੰ, ਰਣਜੀਤ ਸਿੰਘ, ਕੁਲਬੀਰ ਸਿੰਘ, ਚੰਦਰ ਕਾਂਤਾ ਤੇ ਮਨੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਗੁਰਦੇਵ ਨਗਰ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 25 ਤੋਂ ਅਗਲੀ ਖ਼ਬਰ ਜਥੇਦਾਰ ਕੁਲਦੀਪ ਸਿੰਘ ਭਾਟੀਆ ਤੇ ਬੀਬੀ ਰਜਿੰਦਰ ਕੌਰ ਭਾਟੀਆ ਦੀ ਯਾਦ 'ਚ ਲਗਾਇਆ ਮੁਫ਼ਤ ਮੈਡੀਕਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।