23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਬੇਅਦਬੀ ਸੰਬੰਧੀ ਕਾਨੂੰਨ ਬਣਾਉਣਾ ਪੰਜਾਬ ਸਰਕਾਰ ਦਾ ਇਤਿਹਾਸਕ ਕਦਮ-ਰਾਏਪੁਰ

ਅਜੀਤ ਡੈਸਕ 21-04-2026
ਜਲੰਧਰ, 20 ਅਪ੍ਰੈਲ (ਜਸਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਬੇਅਦਬੀ ਸੰਬੰਧੀ ਪੰਜਾਬ ਸਰਕਾਰ ਵਲੋਂ ਬਣਾਏ ਗਏ ਕਾਨੂੰਨ ਨੂੰ ਇਕ ਸ਼ਲਾਘਾਯੋਗ ਤੇ ਇਤਿਹਾਸਿਕ ਕਦਮ ਦੱਸਦੇ ਹੋਏ ਕਿਹਾ ਕਿ ਇਸ ਨਾਲ ਬੇਅਦਬੀ ਦੀਆਂ ਘਟਨਾਵਾਂ 'ਚ ਕਮੀ ਆਵੇਗੀ ਤੇ ਹੁਣ ਕੋਈ ਵੀ ਵਿਅਕਤੀ ਅਜਿਹੀ ਹਿਮਾਕਤ ਨਹੀਂ ਕਰ ਸਕੇਗਾ | ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦੇ ਬਣਨ ਨਾਲ ਰਾਜ ਦੇ ਲੋਕਾਂ ਦਾ ਸੰਵਿਧਾਨਕ ਮੁੱਲਾਂ ਅਤੇ ਜਮਹੂਰੀ ਪ੍ਰਣਾਲੀ 'ਚ ਵਿਸ਼ਵਾਸ਼ ਹੋਰ ਮਜ਼ਬੂਤ ਹੋਵੇਗਾ | ਉਨ੍ਹਾਂ ਇਸ ਕਾਨੂੰਨ ਦੇ ਲਾਗੂ ਹੋਣ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਧੰਨਵਾਦ ਕੀਤਾ ਹੈ | ਜਥੇਦਾਰ ਰਾਏਪੁਰ ਨੇ ਕਿਹਾ ਕਿ ਇਸ ਕਾਨੂੰਨ ਦੀ ਸਿੱਖ ਕੌਮ ਵਲੋਂ ਪਿਛਲੇ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਪੂਰਾ ਕਰਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਹੈ |
ਪਿਛਲੀ ਖ਼ਬਰ ਕੈਪੀਟੋਲ ਹਸਪਤਾਲ ਦੇ ਮਹਿਰਾਂ ਨੇ ਵੱਖ-ਵੱਖ ਬਿਮਾਰੀਆਂ ਦੇ ਆਧੁਨਿਕ ਇਲਾਜ ਅਤੇ ਤਕਨੀਕਾਂ ਬਾਰੇ ਡਾਕਟਰਾਂ ਨੂੰ ਕੀਤਾ ਜਾਗਰ... ਅਗਲੀ ਖ਼ਬਰ ਗ਼ਦਰ ਪਾਰਟੀ ਦਾ ਸਥਾਪਨਾ ਦਿਵਸ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।