ਜਲੰਧਰ, 6 ਮਈ (ਸ਼ਿਵ)-ਜਲੰਧਰ ਅਤੇ ਅੰਮਿ੍ਤਸਰ ਵਿੱਚ ਹਾਲ ਹੀ ਵਿੱਚ ਹੋਏ ਬੰਬ ਧਮਾਕਿਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸ਼੍ਰੀ ਮਨੋਜ ਅਗਰਵਾਲ ਨੇ ਪੰਜਾਬ ਦੀ ਕਾਨੂੰਨ-ਵਿਵਸਥਾ 'ਤੇ ਗੰਭੀਰ ਸਵਾਲ ਖੜੇ ਕੀਤੇ ਹਨ¢ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿੱਚ ਫੇਲ੍ਹ ਹੋ ਚੁੱਕੀ ਕਾਨੂੰਨ-ਵਿਵਸਥਾ ਲਈ ਜ਼ਿੰਮੇਵਾਰ ਹੈ¢ ਉਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਨਾਂ ਬੰਬ ਧਮਾਕਿਆਂ ਨੂੰ ਲੈ ਕੇ ਜਿਹੜੇ ਭਾਜਪਾ 'ਤੇ ਦੋਸ਼ ਲਗਾਏ ਗਏ ਹਨ, ਉਹ ਪੂਰੀ ਤਰ੍ਹਾਂ ਨਾਲ ਬੇਬੁਨਿਆਦ ਹਨ ਅਤੇ ਉਨਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਲਗਾਤਾਰ ਵੱਧ ਰਹੀ ਲੋਕਪ੍ਰੀਅਤਾ ਤੋਂ ਘਬਰਾ ਕੇ ਇਸ ਤਰ੍ਹਾਂ ਦੇ ਝੂਠੇ ਦੋਸ਼ ਲਗਾਏ ਜਾ ਰਹੇ ਹਨ |