20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਬਿਜਲੀ ਕੱਟਾਂ ਨੂੰ ਲੈ ਕੇ ਪਿੰਡ ਬਾਦਸ਼ਾਹਪੁਰ ਅਤੇ ਇਲਾਕੇ ਦੇ ਪਿੰਡਾਂ ਵੱਲੋਂ ਤਿੱਖੇ ਸੰਘਰਸ਼ ਦੀ ਚਿਤਾਵਨੀ

ਅਜੀਤ ਡੈਸਕ 07-05-2026
ਲਾਂਬੜਾ, 6 ਮਈ (ਗੁਰਮੇਲ ਸਿੰਘ)-ਬੀਤੇ 4 ਦਿਨਾਂ ਤੋਂ ਪਿੰਡ ਬਾਦਸ਼ਾਹਪੁਰ ਵਿੱਚ ਬਣੇ ਬਿਜਲੀ ਘਰ ਤੋਂ ਆਪਣੇ ਹੀ ਪਿੰਡ ਬਾਦਸ਼ਾਹਪੁਰ ਨੂੰ 4 ਦਿਨਾਂ ਤੋਂ ਬਿਜਲੀ ਸਪਲਾਈ ਨਾ ਆਉਣ ਕਰਕੇ ਵਾਂਝਾ ਰੱਖਿਆ ਗਿਆ ਇੱਥੇ ਇਹ ਕਹਾਵਤ ਸਿੱਧ ਹੁੰਦੀ ਹੈ ਕਿ ਦੀਵੇ ਥੱਲੇ ਹਨੇਰਾ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਾਦਸ਼ਾਹਪੁਰ ਵਿੱਚ ਬਿਜਲੀ ਦੇ ਟਰਾਂਸਫਾਰਮ ਦੇ ਖਰਾਬ ਹੋਣ ਕਾਰਨ ਪਿੰਡ ਵਿੱਚ ਬਣੀ ਪਾਣੀ ਦੀ ਟੈਂਕੀ ਵਿੱਚੋਂ ਪਾਣੀ ਮੁੱਕਣ ਕਾਰਨ ਪਾਣੀ ਦੀ ਸਪਲਾਈ ਬਿਲਕੁਲ ਬੰਦ ਹੈ ਅਤੇ ਪਿੰਡ ਵਿੱਚ ਬਣੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਪੜ੍ਹ ਰਹੇ ਛੋਟੇ ਛੋਟੇ ਬੱਚਿਆਂ ਦਾ ਗਰਮੀ ਕਾਰਨ ਪਿਛਲੇ ਦੋ ਦਿਨ ਤੋਂ ਬੁਰਾ ਹਾਲ ਅੱਜ ਵੀ ਬਿਜਲੀ ਦੀ ਸਪਲਾਈ ਬਹਾਲ ਨਾ ਹੋਣ ਕਰਕੇ ਸਕੂਲ ਵਿੱਚ ਛੁੱਟੀ ਵਰਗਾ ਮਾਹÏਲ ਬਣਿਆ ਰਿਹਾ ਇਸੇ ਤਰ੍ਹਾਂ ਪਿੰਡ ਬਾਦਸ਼ਾਹਪੁਰ ਅਤੇ ਇਲਾਕੇ ਦੇ ਹੋਰ ਪਿੰਡਾਂ ਵੱਲੋਂ ਬਿਜਲੀ ਬੋਰਡ ਵੱਲੋਂ ਲਗਾਏ ਜਾ ਰਹੇ ਵੱਡੇ ਵੱਡੇ ਕੱਟਾਂ ਤੋਂ ਦੁਖੀ ਲੋਕਾਂ ਨੇ ਬਿਜਲੀ ਬੋਰਡ ਪ੍ਰਤੀ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ ਜੇਕਰ ਇਸੇ ਤਰ੍ਹਾਂ ਸਮੱਸਿਆਵਾਂ ਵੱਧਦੀਆਂ ਰਹੀਆਂ ਤਾਂ ਇਲਾਕੇ ਦੇ ਲੋਕਾਂ ਵੱਲੋਂ ਬਿਜਲੀ ਵਿਭਾਗ ਨੂੰ ਚੇਤਾਵਨੀ ਦਿੱਤੀ ਜਾ ਰਹੀ ਹੈ ਕਿ ਜੇਕਰ ਸਪਲਾਈ ਦਾ ਮਾੜਾ ਹਾਲ ਰਿਹਾ ਤਾਂ ਅਸੀਂ ਬਿਜਲੀ ਵਿਭਾਗ ਦੇ ਦਫਤਰ ਅੱਗੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕਰਾਂਗੇ |

ਪਿਛਲੀ ਖ਼ਬਰ ਬਲਾਕ ਨੂਰਮਹਿਲ ਦੇ 35 ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਇੱਕ ਕਰੋੜ 19 ਲੱਖ 50 ਹਜ਼ਾਰ ਰੁਪਏ ਦੇ ਫੰਡ ਜਾਰੀ ਕੀਤੇ... ਅਗਲੀ ਖ਼ਬਰ ਗਦਈਪੁਰ ਖੇਤਰ ਦੀਆਂ ਸੜਕਾਂ, ਸਟਰੀਟ ਲਾਈਟਾਂ ਤੇ ਸੀਵਰੇਜ ਪ੍ਰਣਾਲੀ ਬਾਰੇ ਕਰਾਵਾਂਗੇ ਪੜਤਾਲ- ਧੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।