20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪੁਲਿਸ ਵਲੋਂ ਵੱਖ-ਵੱਖ ਮੁਕੱਦਮਿਆਂ 'ਚ ਨਾਮਜ਼ਦ 2 ਵਿਅਕਤੀ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ <br/>

ਅਜੀਤ ਡੈਸਕ 07-05-2026
ਸ਼ਾਹਕੋਟ, 6 ਮਈ (ਸੁਖਦੀਪ ਸਿੰਘ)-ਸ਼ਾਹਕੋਟ ਸਬ-ਡਵੀਜ਼ਨ ਦੇ ਡੀ. ਐੱਸ. ਪੀ. ਸਰਵਣ ਸਿੰਘ ਬੱਲ ਦੀ ਅਗਵਾਈ ਅਤੇ ਮਾਡਲ ਥਾਣਾ ਸ਼ਾਹਕੋਟ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਦੇਖ-ਰੇਖ ਹੇਠ ਪੁਲਿਸ ਵੱਲੋਂ 2 ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸਰਵਣ ਸਿੰਘ ਬੱਲ ਨੇ ਦੱਸਿਆ ਕਿ ਏ.ਐਸ.ਆਈ. ਮੇਜਰ ਸਿੰਘ, ਚੌਂਕੀ ਇੰਚਾਰਜ ਤਲਵੰਡੀ ਸੰਘੇੜਾ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮਿਥੁਨ ਕੁਮਾਰ ਉਰਫ ਮਿੱਠੂ ਪੁੱਤਰ ਸੋਹਣ ਲਾਲ ਵਾਸੀ ਪਿੰਡ ਦਾਨੇਵਾਲ (ਸ਼ਾਹਕੋਟ) ਨੂੰ ਨੇੜੇ ਦਾਣਾ ਮੰਡੀ ਜਗਤਪੁਰ ਸੋਹਲ ਤੋਂ ਕਾਬੂ ਕਰਕੇ 38 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਮੁਕੱਦਮਾ ਦਰਜ ਕੀਤਾ ਹੈ | ਇਸੇ ਤਰ੍ਹਾਂ ਏ.ਐੱਸ.ਆਈ. ਸਰਵਣ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸਰਬਜੀਤ ਸਿੰਘ ਉਰਫ ਸਾਬੂ ਪੁੱਤਰ ਪਰਮਜੀਤ ਸਿੰਘ ਉਰਫ਼ ਪੰਮਾ ਵਾਸੀ ਵਾਰਡ ਨੰਬਰ-7, ਮੁਹੱਲਾ ਬਾਗਵਾਲਾ, ਸ਼ਾਹਕੋਟ ਨੂੰ ਨੇੜੇ ਬੇਰੀਆਂ ਵਾਲਾ ਚੌਂਕ ਤੋਂ ਕਾਬੂ ਕਰਕੇ 15 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਮੁਕੱਦਮਾ ਦਰਜ ਕੀਤਾ ਹੈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਦੋਸ਼ੀਆਂ ਕੋਲੋਂ ਨਸ਼ੀਲੀਆਂ ਗੋਲੀਆਂ ਲਿਆਉਣ ਸੰਬੰਧੀ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ | ਗਿ੍ਫ਼ਤਾਰ ਕੀਤੇ ਮਿûਨ ਕੁਮਾਰ ਉਰਫ਼ ਮਿੱਠੂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਮਹਿਤਪੁਰ ਤੇ ਸ਼ਾਹਕੋਟ ਵਿਖੇ ਮੁਕੱਦਮੇ ਦਰਜ ਹਨ, ਜਦਕਿ ਸਰਬਜੀਤ ਸਿੰਘ ਉਰਫ਼ ਸਾਬੂ ਖਿਲਾਫ਼ ਵੀ ਥਾਣਾ ਸ਼ਾਹਕੋਟ ਵਿਖੇ ਵੱਖ-ਵੱਖ ਧਾਰਾਵਾਂ ਤਹਿਤ 2 ਮੁਕੱਦਮੇ ਦਰਜ ਹਨ |

ਪਿਛਲੀ ਖ਼ਬਰ ਪੰਜਾਬ ਭਰ 'ਚ ਮਿਊਾਸਪਲ ਕਾਮਿਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ, ਵੱਖ-ਵੱਖ ਜਥੇਬੰਦੀਆਂ ਵਲੋਂ ਹਮਾਇਤ <br/> ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਦੀਆਂ 'ਕ੍ਰਾਂਤੀਆਂ' ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਸੀਮਤ, ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ- ਜਥੇ. ਦੌਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।