20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪੰਜਾਬ ਭਰ 'ਚ ਮਿਊਾਸਪਲ ਕਾਮਿਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ, ਵੱਖ-ਵੱਖ ਜਥੇਬੰਦੀਆਂ ਵਲੋਂ ਹਮਾਇਤ <br/>

ਲੋਹੀਆਂ ਨਗਰ ਪੰਚਾਇਤ ਦੇ ਸਫਾਈ ਕਰਮਚਾਰੀਆਂ ਵਲੋਂ ਕੀਤੀ ਹੜਤਾਲ ਤੇ ਲਗਾਏ ਧਰਨੇ 'ਚ ਹਾਜ਼ਰ ਸੰਦੀਪ ਸਿੰਘ ਨਾਗਪਾਲ, ਸ਼ੁਭਮ ਸੁਪਰਵਾਈਜ਼ਰ ਤੇ ਹੋਰ ਵਰਕਰ (ਸੱਜੇ) ਧਰਨੇ ਨੂੰ ਸੰਬੋਧਨ ਕਰਦੇ ਪ੍ਰੇਮ ਸਾਰਸਰ, ਨਾਲ ਬੈਠੇ ਹਨ ਸੂਬਾ ਪ੍ਰਧਾਨ ਤਰਸੇਮ ਪੀਟਰ ਤੇ ਹੋਰ | ਤਸਵੀਰਾਂ: ਗੁਰਪਾਲ ਸਿੰਘ ਸ਼ਤਾਬਗੜ੍ਹ <br/> 07-05-2026
ਲੋਹੀਆਂ ਖਾਸ, 6 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਮਿਊਸਿਪਲ ਮੁਲਾਜ਼ਮ ਐਕਸਨ ਕਮੇਟੀ ਪੰਜਾਬ ਤੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਤੇ ਪੰਜਾਬ ਭਰ ਦੇ ਸਫ਼ਾਈ ਕਰਮਚਾਰੀਆਂ ਕੰਮ ਛੱਡ ਕੇ ਅਣਮਿੱਥੇ ਸਮੇਂ ਲਈ ਹੜਤਾਲ ਆਰੰਭ ਕਰ ਦਿੱਤੀ ਹੈ | ਇਸੇ ਤਹਿਤ ਨਗਰ ਪੰਚਾਇਤ ਲੋਹੀਆਂ ਖਾਸ ਦੇ ਕਰਮਚਾਰੀਆਂ ਵਲੋਂ ਵੀ ਸਾਰਾ ਦਿਨ ਹੜਤਾਲ਼ ਕੀਤੀ ਗਈ | ਜਿਸ ਨੂੰ ਪੇਂਡੂ ਮਜ਼ਦੂਰ ਯੂਨੀਅਨ ਅਤੇ ਨÏਜਵਾਨ ਭਾਰਤ ਸਭਾ ਵੱਲੋਂ ਧਰਨੇ ਵਿੱਚ ਪਹੁੰਚ ਕਿ ਹਮਾਇਤ ਕੀਤੀ ਗਈ | ਪੇਂਡੂ ਸਫ਼ਾਈ ਕਰਮਚਾਰੀ ਯੂਨੀਅਨ ਦੇ ਸੂਬਾ ਆਗੂ ਪ੍ਰੇਮ ਸਾਰਸਰ ਅਤੇ ਸੰਦੀਪ ਸਿੰਘ ਨਾਗਪਾਲ ਦੱਸਿਆ ਕੇ ਅੱਜ ਪੰਜਾਬ ਭਰ ਦੇ ਨਿਗਮਾ, ਨਗਰ ਕÏਸਲਾਂ ਤੇ ਨਗਰ ਪੰਚਾਇਤਾਂ ਦੇ ਅਧੀਨ 140 ਤੋਂ ਵਧ ਸਟੇਸ਼ਨਾਂ ਤੇ ਸਫਾਈ ਸੇਵਕਾਂ ਨੇ ਮੁਕੰਮਲ ਹੜਤਾਲ ਕਰ ਦਿੱਤੀ ਹੈ, ਜੋ ਮੰਗਾਂ ਦੀ ਪੂਰਤੀ ਤਕ ਜਾਰੀ ਰਹੇਗੀ | ਇਸ ਮÏਕੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਨÏਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਸਕੱਤਰ ਸੋਨੂੰ ਲੋਹੀਆਂ ਨੇ ਕਿਹਾ ਕਿ ਇਹ ਹੜਤਾਲ਼ ਸਾਡਾ ਕੋਈ ਸ਼Ïਕ ਨਹੀਂ ਮਜ਼ਬੂਰੀ ਹੈ, ਕਿਉਕਿ ਪੰਜਾਬ ਦਾ 90% ਮੁਲਾਜਮ ਕੱਚਾ ਹੈ ਤੇ ਮਾਤਰ 10 ਹਜ਼ਾਰ ਨਿਗੁਣੀ ਤਨਖਾਹ ਤੇ ਕੰਮ ਕਰ ਰਿਹਾ ਹੈ! ਮਹਿੰਗਾਈ ਕਰਕੇ ਘਰਾਂ ਦਾ ਗੁਜ਼ਾਰਾ ਬੜੀ ਮੁਸ਼ਕਲ ਨਾਲ ਚੱਲਦਾ ਹੈ¢ | ਉਨ੍ਹਾਂ ਕਿਹਾ ਕਿ ਅੱਜ ਤੋਂ ਲਗਭਗ ਸਾਢੇ 4 ਸਾਲ ਪਹਿਲਾਂ ਸੱਤਾ ਵਿਚ ਆਉਣ ਵਾਲੀ ਮਾਨ ਸਰਕਾਰ ਇਹਨਾਂ ਹੀ ਸਫ਼ਾਈ ਸੇਵਕਾ ਦਾ ਝਾੜੂ ਵਾਲਾ ਨਿਸ਼ਾਨ ਲੈ ਕੇ ਵੋਟਾਂ ਮੰਗ ਕੇ ਸੱਤਾ ਵਿਚ ਆਈ ਸੀ¢ਉਸ ਵੇਲੇ ਮਾਨਯੋਗ ਮੁੱਖ ਮੰਤਰੀ ਵੱਲੋਂ ਕਿਹਾ ਸੀ ਕੇ ਸਾਡੀ ਸਰਕਾਰ ਵਿਚ ਕਿਸੇ ਨੂੰ ਵੀ ਧਰਨੇ , ਪ੍ਰਦਰਸ਼ਨ ਕਰਨ ਦੀ ਲੋੜ ਨਹੀਂ ਪਵੇਗੀ, ਪਰ ਹੋਇਆ ਇਸ ਦੇ ਉਲਟ | ਆਗੂਆਂ ਕਿਹਾ ਕੇ ਸਫ਼ਾਈ ਕਾਮੇ ਬਿਨਾਂ ਸ਼ਰਤ ਪੱਕੇ ਕੀਤੇ ਜਾਣ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਤਨਖਾਹਾਂ ਸਮੇਂ ਸਿਰ ਤੇ ਸਰਕਾਰੀ ਖ਼ਜ਼ਾਨੇ ਵਿੱਚੋਂ ਦਿੱਤੀਆਂ ਜਾਣ, ਘਟੋਂ ਘੱਟ ਉਜਰਤ 40,000 ਪ੍ਰਤੀ ਮਹੀਨਾ ਕੀਤੀ ਜਾਵੇ, ਕੱਚੇ ਮੁਲਾਜ਼ਮ ਦੀ ਮÏਤ ਹੋਣ ਤੇ ਉਸਦੇ ਪਰਿਵਾਰ ਨੂੰ ਨÏਕਰੀ ਦਿੱਤੀ ਜਾਵੇ | ਉਹਨਾਂ ਕਿਹਾ ਕੇ ਪੰਜਾਬ ਸਰਕਾਰ ਲੰਬੇ ਸਮੇ ਤੋਂ ਲਾਰੇ ਲਾ ਰਹੀ ਹੈ ਅਤੇ ਮੀਟਿੰਗਾਂ ਦੇ ਕੇ ਮੁਕਰ ਜਾਂਦੀ ਹੈ, ਇਸ ਲਈ ਹੁਣ ਆਰ ਪਾਰ ਦੇ ਸੰਘਰਸ਼ ਦੀ ਅਸੀਂ ਤਿਆਰੀ ਕਰ ਲਈ ਹੈ¢ | ਇਸ ਮÏਕੇ ਸੰਦੀਪ ਸਿੰਘ ਨਾਗਪਾਲ, ਸ਼ੁਭਮ ਸੁਪਰਵਾਈਜ਼ਰ, ਰਕੇਸ਼ ਕੁਮਾਰ, ਅਸ਼ੋਕ ਕੁਮਾਰ, ਸੁਰੇਸ਼ ਕੁਮਾਰ, ਸੁਖਵਿੰਦਰ ਸਿੰਘ, ਵਿਨੋਦ, ਬਨਵਾਰੀ ਲਾਲ, ਸੁਰਜੀਤ, ਜੈ ਚੰਦ, ਸੰਜੀਵ ਕੁਮਾਰ, ਰਛਪਾਲ ਸਿੰਘ ਸਮੇਤ ਹੋਰ ਕਰਮਚਾਰੀ ਵੀ ਹਾਜਰ ਸਨ |

ਪਿਛਲੀ ਖ਼ਬਰ ਸਫ਼ਾਈ ਸੇਵਕਾਂ ਵਲੋਂ ਨਗਰ ਪੰਚਾਇਤ ਬਿਲਗਾ ਦਫ਼ਤਰ ਅੱਗੇ ਧਰਨਾ <br/> ਅਗਲੀ ਖ਼ਬਰ ਪੁਲਿਸ ਵਲੋਂ ਵੱਖ-ਵੱਖ ਮੁਕੱਦਮਿਆਂ 'ਚ ਨਾਮਜ਼ਦ 2 ਵਿਅਕਤੀ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।