20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸਫ਼ਾਈ ਸੇਵਕਾਂ ਵਲੋਂ ਨਗਰ ਪੰਚਾਇਤ ਬਿਲਗਾ ਦਫ਼ਤਰ ਅੱਗੇ ਧਰਨਾ <br/>

ਸਫ਼ਾਈ ਕਰਮਚਾਰੀਆਂ ਵਲੋਂ ਨਗਰ ਪੰਚਾਇਤ ਬਿਲਗਾ ਦਫ਼ਤਰ ਅੱਗੇ ਧਰਨਾ ਦੇਣ ਸਬੰਧੀ ਤਸਵੀਰ | ਤਸਵੀਰ- ਤਜਿੰਦਰ ਕੁਮਾਰ <br/> 07-05-2026
ਬਿਲਗਾ, 6 ਮਈ (ਤਜਿੰਦਰ ਕੁਮਾਰ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਮਨਾਉਣ ਲਈ ਅਣਮਿੱਥੇ ਸਮੇਂ ਲਈ ਕੰਮ-ਛੋੜ ਹੜਤਾਲ ਤਹਿਤ ਬਿਲਗਾ ਨਗਰ ਪੰਚਾਇਤ ਵਿਖੇ ਵੀ ਸਫਾਈ ਕਰਮਚਾਰੀਆਂ ਵਲੋਂ ਹੜਤਾਲ ਕੀਤੀ ਗਈ ਅਤੇ ਮੁਲਾਜਮਾਂ ਨੂੰ ਪੱਕੇ ਨਾ ਕਰਨ ਅਤੇ ਭੱਤੇ ਨਾ ਮਿਲਣ ਸਬੰਧੀ ਨਾਅਰੇਬਾਜ਼ੀ ਕੀਤੀ ਗਈ¢ ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਸੰਤੋਖ ਸਿੰਘ ਸੰਧੂ ਨੇ ਕਿਹਾ ਕਿ ਇਨ੍ਹਾਂ ਦੀਆਂ ਮੰਗਾਂ ਨੂੰ ਦੇਖਦੇ ਹੋਏ ਇਨ੍ਹਾਂ ਨੂੰ ਸਮਰਥਨ ਦੇ ਰਹੇ ਕਿਉਂਕਿ ਇਨ੍ਹਾਂ ਦੀਆਂ ਮੰਗਾਂ ਜਾਇਜ ਹਨ¢ ਉਨ੍ਹਾਂ ਕਿਹਾ ਕਿ ਠੇਕੇਦਾਰੀ ਸਿਸਟਮ ਕਰਕੇ ਇਨ੍ਹਾਂ ਨੂੰ ਪੂਰਾ ਮਾਣ ਭੱਤਾ ਨਹੀਂ ਮਿਲ ਰਿਹਾ¢ ਠੇਕੇਦਾਰ ਸਰਕਾਰ ਤੋਂ ਮੋਟਾ ਕਮਿਸ਼ਨ ਖਾ ਜਾਂਦੇ ਹਨ ਤੇ ਸਫਾਈ ਕਰਮਚਾਰੀਆਂ ਨੂੰ 10 ਤੋਂ 12 ਹਜ਼ਾਰ ਰੁਪਏ ਮਹੀਨਾ ਹੀ ਦਿੱਤਾ ਜਾਂਦਾ ਹੈ ਜਿਨ੍ਹਾਂ ਨਾਲ ਇਨ੍ਹਾਂ ਦਾ ਗੁਜਾਰਾ ਹੋਣਾ ਬਹੁਤ ਮੁਸ਼ਕਲ ਹੈ¢ ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਨੂੰ ਪੱਕਿਆ ਕੀਤਾ ਜਾਵੇ ਅਤੇ ਪੈਨਸ਼ਨ ਸਮੇਤ ਬਣਦਾ ਸਕੇਲ ਦਿੱਤਾ ਜਾਵੇ¢

ਪਿਛਲੀ ਖ਼ਬਰ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ ਪੰਜਾਬ ਭਰ 'ਚ ਮਿਊਾਸਪਲ ਕਾਮਿਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ, ਵੱਖ-ਵੱਖ ਜਥੇਬੰਦੀਆਂ ਵਲੋਂ ਹਮਾਇਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।