20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

2027 'ਚ ਬਣੇਗੀ ਕਾਂਗਰਸ ਪਾਰਟੀ ਦੀ ਸਰਕਾਰ-ਰਵਿੰਦਰ ਟੁਰਨਾ

ਅਜੀਤ ਡੈਸਕ 08-05-2026
ਜਲੰਧਰ, 7 ਮਈ (ਪਵਨ ਖਰਬੰਦਾ)-ਪੰਜਾਬ 'ਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਸ਼ਾਨਦਾਰ ਵਾਪਸੀ ਕਰਕੇ ਸਰਕਾਰ ਬਣਾਏਗੀ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਓ.ਐੱਸ.ਡੀ. ਅਤੇ ਕਾਂਗਰਸ ਦੇ ਸੀਨੀਅਰ ਆਗੂ ਰਵਿੰਦਰ ਸਿੰਘ ਟੁਰਨਾ ਨੇ ਸ਼ਾਹਕੋਟ ਹਲਕੇ ਦੇ ਦਰਜਨ ਦੇ ਕਰੀਬ ਪਿੰਡਾ ਵਿੱਚ ਆਪਣੇ ਸਾਥੀਆਂ ਨਾਲ ਮੀਟਿੰਗਾਂ ਕਰਨ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਵਿੱਚ ਨਵੇਂ ਅਤੇ ਨੌਜਵਾਨ ਚਿਹਰਿਆਂ ਨੂੰ ਅੱਗੇ ਲਿਆਂਦਾ ਜਾ ਰਿਹਾ ਹੈ ਅਤੇ ਕਾਂਗਰਸ ਪਾਰਟੀ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਹ ਦੇ ਕਰੀਬ ਨਵੇਂ ਚਿਹਰਿਆਂ ਨੂੰ ਟਿਕਟਾਂ ਦੇਣ ਜਾ ਰਹੀ ਹੈ | ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਉਹ ਸ਼ਾਹਕੋਟ ਹਲਕੇ ਦੇ ਸਾਰੇ ਪਿੰਡਾ ਦਾ ਦੌਰਾ ਕਰਕੇ ਅਤੇ ਆਪਣੇ ਸਮਰਥਕਾਂ ਅਤੇ ਵੋਟਰਾਂ ਨੂੰ ਲਾਮਬੰਦ ਕਰਨਗੇ | ਮੌਜੂਦਾ ਸਰਕਾਰ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਰਕਾਰ ਹਰ ਫ਼ਰੰਟ 'ਤੇ ਫੇਲ ਹੋ ਚੁੱਕੀ ਹੈ ਅਤੇ ਇਸ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਦੁਖੀ ਹੈ ਅਤੇ ਪੰਜਾਬ ਦੇ ਲੋਕ ਬੜੀ ਬੇਸਬਰੀ ਨਾਲ ਆਉਣ ਵਾਲਿਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ ਤਾਂ ਜੋ ਇਸ ਸਰਕਾਰ ਨੂੰ ਚੱਲਦਾ ਕੀਤਾ ਜਾਵੇ ਅਤੇ ਪੰਜਾਬ ਵਿੱਚ ਲੋਕ ਪੱਖੀ ਸਰਕਾਰ ਲਿਆਂਦੀ ਜਾ ਸਕੇ |
ਪਿਛਲੀ ਖ਼ਬਰ ਚੈਰੀਟੇਬਲ ਟਰੱਸਟ ਨਾਲ ਜਾਅਲਸਾਜ਼ੀ ਦੇ ਮਾਮਲੇ 'ਚ ਤਿੰਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਗਤਕਾ ਚੈਂਪੀਅਨਸ਼ਿਪ 'ਚ ਪ੍ਰਾਪਤ ਕੀਤਾ ਪਹਿਲਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।