20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਰਿਸ਼ੀ ਨਗਰ 'ਚ ਗੋਲੀਆਂ ਚਲਾਉਣ ਦੇ ਮਾਮਲੇ ਤਹਿਤ 6 ਕਾਬੂ, ਪਿਸਤੌਲ ਤੇ ਕਾਰਤੂਸ ਬਰਾਮਦ

ਅਜੀਤ ਡੈਸਕ 08-05-2026
ਜਲੰਧਰ, 7 ਮਈ (ਜਤਿੰਦਰ ਪੰਮੀ)-ਕਮਿਸ਼ਨਰੇਟ ਪੁਲਿਸ ਨੇ ਮੁਹੱਲਾ ਰਿਸ਼ੀ ਨਗਰ ਵਿੱਚ ਹੋਏ ਲੜਾਈ-ਝਗੜੇ ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ 6 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਨਾਰਥ ਨੇ ਦੱਸਿਆ ਕਿ ਵੱਖ-ਵੱਖ ਟੀਮਾਂ ਵੱਲੋਂ ਇਹ ਕਾਰਵਾਈ ਕੀਤੀ ਗਈ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ 3 ਵਿੱਚ ਸਤਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ 3 ਮਈ ਦੀ ਰਾਤ ਮੁਹੱਲਾ ਰਿਸ਼ੀ ਨਗਰ ਵਿੱਚ ਲੜਾਈ-ਝਗੜਾ ਕਰਨ ਤੇ ਗੋਲੀਆਂ ਚਲਾਉਣ ਸਬੰਧੀ ਮੁਕੱਦਮਾ ਨੰਬਰ 63 ਅਧੀਨ ਧਾਰਾ 126(2), 109, 190, 191(3) ਅਤੇ 25-54-59 ਤਹਿਤ ਕੇਸ ਦਰਜ ਕੀਤਾ ਗਿਆ ਸੀ | ਪੁਲਿਸ ਨੇ ਕਾਰਵਾਈ ਦੌਰਾਨ ਜੁਗੇਸ਼ ਗਿੱਲ, ਸਾਹਿਲ ਸਹੋਤਾ, ਬਸੰਤ ਕੁਮਾਰ, ਗੌਤਮ ਗਿੱਲ, ਰਾਹੁਲ ਪਟੇਲ ਅਤੇ ਰਾਹੁਲ ਗਿੱਲ ਨੂੰ ਗਿ੍ਫਤਾਰ ਕੀਤਾ ਹੈ | ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ .32 ਬੋਰ ਪਿਸਤੌਲ, .32 ਬੋਰ ਦੇ 4 ਖੋਲ ਅਤੇ ਇੱਕ ਜ਼ਿੰਦਾ ਰੌਂਦ ਬਰਾਮਦ ਕੀਤਾ ਹੈ | ਪੁਲਿਸ ਮੁਤਾਬਕ ਮਾਮਲੇ ਦੀ ਤਫਤੀਸ਼ ਜਾਰੀ ਹੈ ਅਤੇ ਬਾਕੀ ਰਹਿੰਦੇ ਮੁਲਜ਼ਮਾਂ ਦੀ ਗਿ੍ਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਆਦਮਪੁਰ ਵਿਖੇ ਨਤਮਸਤਕ; 'ਸ਼ੁਕਰਾਨਾ ਯਾਤਰਾ' ਰਾਹੀਂ ਜਨਤਾ ਦਾ ਕੀਤਾ ਧੰਨਵਾਦ <br/> ਅਗਲੀ ਖ਼ਬਰ ਚੈਰੀਟੇਬਲ ਟਰੱਸਟ ਨਾਲ ਜਾਅਲਸਾਜ਼ੀ ਦੇ ਮਾਮਲੇ 'ਚ ਤਿੰਨ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।