20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸਿੱਖ ਐਜੂਕੇਸ਼ਨਲ ਐਂਡ ਵੈਲਫ਼ੇਅਰ ਅਕੈਡਮੀ ਵਲੋਂ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਕਰੀਅਰ ਗਾਈਡੈਂਸ ਸੈਮੀਨਾਰ 10 ਨੂੰ <br/>

ਪ੍ਰਧਾਨ ਗੁਰਕ੍ਰਿਪਾਲ ਸਿੰਘ ਅਤੇ ਜਸਮੀਤ ਸਿੰਘ ਜਾਣਕਾਰੀ ਦਿੰਦੇ ਹੋਏ | ਤਸਵੀਰਾਂ : ਮੁਨੀਸ਼ <br/> 08-05-2026
ਜਲੰਧਰ, 7 ਮਈ (ਐੱਮ. ਐੱਸ. ਲੋਹੀਆ)-ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ, ਬਸਤੀ ਸ਼ੇਖ ਵਿਖੇ ਨੌਜਵਾਨ ਬੱਚਿਆਂ ਨੂੰ 10ਵੀਂ, 11ਵੀਂ, 12ਵੀਂ, ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਤੋਂ ਬਾਅਦ ਆਪਣਾ ਕਰੀਅਰ ਬਣਾਉਣ ਬਾਰੇ ਮਿਤੀ 10 ਮਈ, ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਇਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਸਿੱਖ ਐਜ਼ੂਕੇਸ਼ਨਲ ਐਂਡ ਵੈਲਫ਼ੇਅਰ ਅਕੈਡਮੀ ਵਲੋਂ ਕਰਵਾਏ ਜਾ ਰਹੇ ਸੈਮੀਨਾਰ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਅਤੇ ਸੈਮੀਨਾਰ ਦੇ ਕਨਵੀਨਰ ਜਸਮੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਸ ਕਰੀਅਰ ਗਾਈਡੈਂਸ ਕੈਂਪ 'ਚ ਬੱਚਿਆਂ ਨੂੰ ਆਪਣੀ ਮੁੱਢਲੀ ਸਿੱਖਿਆ ਤੋਂ ਬਾਅਦ ਆਪਣਾ ਕਰੀਅਰ ਬਣਾਉਣ ਬਾਰੇ ਮਾਹਿਰਾਂ ਵਲੋਂ ਸੁਝਾਅ ਦਿੱਤੇ ਜਾਣਗੇ ਅਤੇ ਭਵਿੱਖ 'ਚ ਉਨ੍ਹਾਂ ਨੂੰ ਦਰਪੇਸ਼ ਹੋਣ ਵਾਲੀਆਂ ਮੁਸ਼ਕਿਲਾਂ ਨਾਲ ਨਜਿੱਠਣ ਲਈ ਵੀ ਜਾਣਕਾਰੀ ਦਿੱਤੀ ਜਾਵੇਗੀ | ਸੈਮੀਨਾਰ ਦੌਰਾਨ ਵਜ਼ੀਫ਼ੇ ਦੀ ਪ੍ਰਾਪਤੀ, ਸਰਕਾਰੀ ਨੌਕਰੀ, ਸਰਕਾਰੀ ਯੋਜਨਾਵਾਂ ਅਤੇ ਆਪਣਾ ਕਾਰੋਬਾਰ ਸ਼ੁਰੂ ਕਰਨ ਸਬੰਧੀ ਜਾਣਕਾਰੀ ਦੇ ਨਾਲ-ਨਾਲ ਆਰਥਿਕ ਅਤੇ ਵਿੱਦਿਅਕ ਮਾਹਿਰਾਂ ਵਲੋਂ ਆਪਣੀ ਸਲਾਹ ਦਿੱਤੀ ਜਾਵੇਗੀ ਅਤੇ ਬੱਚਿਆਂ ਤੋਂ ਵੀ ਉਨ੍ਹਾਂ ਦੇ ਸੁਝਾਅ ਲਏ ਜਾਣਗੇ | ਅਕੈਡਮੀ ਵਲੋਂ ਇਕ ਹੈੱਲਪ ਲਾਈਨ ਅਤੇ ਲਿੰਕ ਵੀ ਜਾਰੀ ਕੀਤਾ ਗਿਆ ਹੈ, ਜਿਸ ਜ਼ਰੀਏ ਹੋਰ ਜਾਣਕਾਰੀ ਲਈ ਜਾ ਸਕਦੀ ਹੈ | ਪ੍ਰਬੰਧਕਾਂ ਨੇ ਕਿਹਾ ਕਿ ਇਸ ਕੈਂਪ 'ਚ ਭਾਗ ਲੈਣ ਵਾਲੇ ਵਿਦਿਆਰਥੀ 10 ਮਈ ਨੂੰ ਸਵੇਰੇ 9.30 ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਉੱਥੇ ਸਥਿਤ ਹੈੱਲਪ ਕਾਊਾਟਰ 'ਤੇ ਆਪਣੀ ਹਾਜ਼ਰੀ ਲਗਵਾ ਕੇ ਕੈਂਪ 'ਚ ਭਾਗ ਲੈ ਸਕਦੇ ਹਨ | ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਆਪਣੇ ਮਾਤਾ-ਪਿਤਾ ਨੂੰ ਵੀ ਨਾਲ ਲਿਆਉਣ ਦੀ ਸਲਾਹ ਦਿੱਤੀ ਹੈ |

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਬਣਾਏ ਕਾਨੂੰਨ ਨਾਲ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੁਕੇਗੀ - ਕੌਂਸਲਰ ਰਾਜੂ ਅਗਲੀ ਖ਼ਬਰ ਸ਼ਤਾਬਗੜ੍ਹ 'ਚ ਸ਼ਹੀਦੀ ਜੋੜ ਮੇਲੇ ਸਬੰਧੀ ਨਗਰ ਕੀਰਤਨ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।