20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸਮਰਥਕਾਂ ਸਮੇਤ ਸ਼ੁਕਰਾਨਾ ਯਾਤਰਾ 'ਚ ਸ਼ਾਮਿਲ ਹੋਣ ਪਹੁੰਚੇ ਕੌਂਸਲਰ ਨਵਦੀਪ ਕੌਰ

ਸ਼ੁਕਰਾਨਾ ਯਾਤਰਾ 'ਚ ਜਾਣ ਸਮੇਂ ਆਪਣੇ ਸਮਰਥਕਾਂ ਨਾਲ ਕੌਂਸਲਰ ਨਵਦੀਪ ਕੌਰ ਤੇ 'ਆਪ' ਦੇ ਸੀਨੀਅਰ ਆਗੂ ਲਗਨਦੀਪ ਸਿੰਘ | ਅਜੀਤ - ਤਸਵੀਰ <br/> 08-05-2026
ਚੁਗਿੱਟੀ/ਜੰਡੂਸਿੰਘਾ, 7 ਮਈ (ਨਰਿੰਦਰ ਲਾਗੂ)-ਪੰਜਾਬ ਸਰਕਾਰ ਦੀ ਸ਼ੁਕਰਾਨਾ ਯਾਤਰਾ 'ਚ ਵਾਰਡ ਨੰ. 5 ਦੀ ਕੌਂਸਲਰ ਨਵਦੀਪ ਕੌਰ ਤੇ ਆਮ ਆਦਮੀ ਪਾਰਟੀ ਦੇ ਸਰਗਰਮ ਨੌਜਵਾਨ ਆਗੂ ਲਗਨਦੀਪ ਸਿੰਘ ਵਲੋਂ ਆਪਣੇ ਸਮਰਥਕਾਂ ਨੂੰ ਲੈ ਕੇ ਸ਼ਮੂਲੀਅਤ ਕੀਤੀ ਗਈ | ਚੱਲਣ ਤੋਂ ਪਹਿਲਾਂ ਗੱਲਬਾਤ ਕਰਦਿਆਂ ਕੌਂਸਲਰ ਬੀਬੀ ਨਵਦੀਪ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਲਗਾਤਾਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਕਰਕੇ ਸਾਰੇ ਲੋਕ ਖੁਸ਼ ਹਨ, ਜਿਸ ਕਰਕੇ ਮੰਨਿਆ ਜਾ ਸਕਦਾ ਹੈ ਕਿ ਸੂਬੇ 'ਚ ਸਰਕਾਰ ਫਿਰ ਤੋਂ ਲੋਕ ਆਮ ਆਦਮੀ ਪਾਰਟੀ ਦੀ ਹੀ ਬਣਾਉਣਗੇ | ਇਸ ਮੌਕੇ ਸੀਨੀਅਰ ਆਗੂ ਲਗਨਦੀਪ ਸਿੰਘ ਨੇ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ 'ਆਪ' ਵਲੋਂ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਗਏ ਤਮਾਮ ਵਾਅਦੇ ਪੂਰੀ ਗੰਭੀਰਤਾ ਨਾਲ ਪੂਰੇ ਕੀਤੇ ਜਾ ਰਹੇ ਹਨ, ਜਿਸ ਕਰਕੇ ਲੋਕਾਂ ਦਾ ਵਿਸ਼ਵਾਸ ਮਾਨ ਸਰਕਾਰ ਪ੍ਰਤੀ ਹੋਰ ਵਧਿਆ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਸੈਣੀ, ਰਾਜਾ ਰੰਧਾਵਾ, ਜੀ.ਐਸ. ਬਾਜਵਾ, ਬਲਵੀਰ ਸਿੰਘ, ਸਨੀ ਬੈਂਸ, ਹਰਪ੍ਰੀਤ ਸਿੰਘ, ਰਜਿੰਦਰ ਸਿੰਘ ਢਿੱਲੋਂ, ਲੰਬੜਦਾਰ, ਜਸਵੀਰ ਸਿੰਘ, ਕੌਸ਼ਲ ਸ਼ਰਮਾ, ਕੁਮਕੁਮ ਤੇ ਕੁਲਦੀਪ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨਗਰ ਨਿਗਮ ਵਲੋਂ ਤੇਲ ਡਿਪੂ ਨੂੰ 26 ਲੱਖ ਦੀ ਵਸੂਲੀ ਦਾ ਨੋਟਿਸ ਜਾਰੀ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਬਣਾਏ ਕਾਨੂੰਨ ਨਾਲ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੁਕੇਗੀ - ਕੌਂਸਲਰ ਰਾਜੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।