19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

'ਦ ਗੁਰੂਕੁਲ' ਸਕੂਲ 'ਚ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਦੇ ਮੁਕਾਬਲੇ ਕਰਵਾਏ <br/>

ਜੇਤੂ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪਿ੍ੰਸੀਪਲ ਰਾਧਾ ਗੱਖੜ ਤੇ ਦੌੜ 'ਚ ਹਿੱਸਾ ਲੈਂਦੇ ਹੋਏ ਵਿਦਿਆਰਥੀ | ਤਸਵੀਰਾਂ-ਜੀ.ਪੀ.ਸਿੰਘ <br/> 08-05-2026
ਜਲੰਧਰ, 7 ਮਈ (ਪਵਨ ਖਰਬੰਦਾ)-'ਦ ਗੁਰੂਕੁਲ' ਸਕੂਲ ਵਿੱਚ ਵਿਸ਼ਵ ਅਥਲੈਟਿਕਸ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਲਈ ਵੱਖ-ਵੱਖ ਤਰ੍ਹਾਂ ਦੀਆਂ ਦੌੜਾਂ ਅਤੇ ਦਿਲਚਸਪ ਖੇਡਾਂ ਦਾ ਆਯੋਜਨ ਕਰਵਾਇਆ ਗਿਆ | ਸਾਰੇ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮੁਕਾਬਲਿਆਂ 'ਚ ਹਿੱਸਾ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੇ ਡਾਇਰੈਕਟਰ ਸੁਸ਼ਮਾ ਹਾਂਡਾ ਅਤੇ ਪਿ੍ੰਸੀਪਲ ਰਾਧਾ ਗੱਖੜ ਨੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਪ੍ਰਮਾਣ-ਪੱਤਰ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਡਾਂ ਸਾਡੇ ਸਰੀਰਕ ਅਤੇ ਮਾਨਸਿਕ ਵਿਕਾਸ ਦਾ ਅਨਿੱਖੜਵਾਂ ਅੰਗ ਹਨ | ਜੀਵਨ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਵੀ ਇਸੇ ਤਰ੍ਹਾਂ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਲਗਾਤਾਰ ਅੱਗੇ ਵਧਦੇ ਰਹਿਣਾ ਚਾਹੀਦਾ ਹੈ | ਉਨ੍ਹਾਂ ਨੇ ਸਾਰੇ ਭਾਗੀਦਾਰਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |

ਪਿਛਲੀ ਖ਼ਬਰ ਪਟੇਲ ਹਸਪਤਾਲ ਵਲੋਂ ਐਸੋਸੀਏਸ਼ਨ ਆਫ਼ ਸਰਜਨਜ਼ ਆਫ਼ ਇੰਡੀਆ, ਜਲੰਧਰ ਸਿਟੀ ਚੈਪਟਰ ਦੇ ਸਹਿਯੋਗ ਨਾਲ ਸੀ.ਐੱਮ.ਈ. ਕਰਵਾਈ <b... ਅਗਲੀ ਖ਼ਬਰ ਬੇਅੰਤ ਸਿੰਘ ਪਾਰਕ ਵਿਚ ਰੇਹੜੀਆਂ ਵਾਲਿਆਂ ਤੋਂ ਨਾਜਾਇਜ਼ ਵਸੂਲੀ ਦੀ ਮੇਅਰ ਨੂੰ ਸ਼ਿਕਾਇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।