17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸਟੇਟ ਪਬਲਿਕ ਸਕੂਲ 'ਚ ਹੈੱਡ ਬੁਆਏ ਤੇ ਹੈੱਡ ਗਰਲ ਸਮੇਤ ਹੋਰ ਅਹੁਦੇਦਾਰਾਂ ਦੀ ਕੀਤੀ ਚੋਣ <br/>

ਚੁਣੇ ਗਏ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ ਨਾਲ ਹਨ ਮੀਤ ਪ੍ਰਧਾਨ ਡਾ. ਗਗਨਦੀਪ ਕੌਰ ਤੇ ਪਿ੍ੰਸੀਪਲ ਸਵੀਨਾ ਬਹਿਲ ਆਦਿ | ਤਸਵੀਰ-ਜੀ.ਪੀ.ਸਿੰਘ <br/> 08-05-2026
ਜਲੰਧਰ, 7 ਮਈ (ਪਵਨ ਖਰਬੰਦਾ)-ਸਟੇਟ ਪਬਲਿਕ ਸਕੂਲ ਜਲੰਧਰ ਕੈਂਟ ਵਿਚ ਵਿਦਿਆਰਥੀਆਂ 'ਚ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਨ ਲਈ ਇਨਵੇਸਟਚਰ ਸੈਰੇਮਨੀ ਦਾ ਆਯੋਜਨ ਕੀਤਾ ਗਿਆ¢ ਕਾਰਜਕ੍ਰਮ ਦੀ ਸ਼ੁਰੂਆਤ ਜੋਤ ਜਗਾਉਣ ਅਤੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਣ ਨਾਲ ਹੋਈ ¢ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਸਵੀਨਾ ਬਹਿਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਹੁਦੇਦਾਰੀ ਸਿਰਫ਼ ਅਹੁਦਾ ਨਹੀਂ, ਸਗੋਂ ਸੇਵਾ, ਅਨੁਸ਼ਾਸਨ ਅਤੇ ਇਮਾਨਦਾਰੀ ਨਾਲ ਜੁੜੀ ਇਕ ਵੱਡੀ ਜ਼ਿੰਮੇਵਾਰੀ ਹੈ¢ ਸਮਾਰੋਹ ਦੌਰਾਨ ਸਕੂਲ ਕੈਬਿਨੇਟ ਦੇ ਚੁਣੇ ਗਏ ਵਿਦਿਆਰਥੀਆਂ ਨੂੰ ਬੈਜ ਅਤੇ ਸੈਸ਼ ਪਹਿਨਾਏ ਗਏ, ਜਿਸ ਵਿੱਚ ਹੈੱਡ ਬੁਆਏ, ਹੈੱਡ ਗਰਲ, ਹਾਊਸ ਕੈਪਟਨ, ਲੋ ਮਨਿਸਟਰ, ਪ੍ਰੀਫੈਕਟ, ਵਾਤਾਵਰਨ ਮਨਿਸਟਰ ਅਤੇ ਹੋਰ ਅਹੁਦਿਆਂ 'ਤੇ ਚੁਣੇ ਗਏ ਵਿਦਿਆਰਥੀਆਂ ਨੇ ਸ਼ਪਥ ਲੈ ਕੇ ਆਪਣੇ ਫ਼ਰਜ਼ਾਂ ਨੂੰ ਨਿਭਾਉਣ ਦਾ ਵਚਨ ਦਿੱਤਾ¢ ਇਸ ਮੌਕੇ ਸਕੂਲ ਪ੍ਰੈਜ਼ੀਡੈਂਟ ਡਾ. ਨਰੋਤਮ ਸਿੰਘ ਨੇ ਆਪਣੇ ਸੰਦੇਸ਼ 'ਚ ਕਿਹਾ ਕਿ ਵਿਦਿਆਰਥੀ ਹੀ ਦੇਸ਼ ਦਾ ਭਵਿੱਖ ਹਨ ਅਤੇ ਇਨ੍ਹਾਂ ਵਿੱਚ ਨੇਤਿ੍ਤਵ ਦੇ ਗੁਣਾਂ ਦਾ ਵਿਕਾਸ ਕਰਨਾ ਬਹੁਤ ਜ਼ਰੂਰੀ ਹੈ ¢ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਇਮਾਨਦਾਰੀ, ਮਿਹਨਤ ਅਤੇ ਅਨੁਸ਼ਾਸਨ ਨਾਲ ਆਪਣੇ ਫ਼ਰਜ਼ਾਂ ਨੂੰ ਨਿਭਾਉਣ ਅਤੇ ਸਕੂਲ ਦਾ ਨਾਮ ਰੌਸ਼ਨ ਕਰਨ ¢ ਚੁਣੇ ਹੋਏ ਵਿਦਿਆਰਥੀਆਂ ਨੇ ਸੰਕਲਪ ਲਿਆ ਕਿ ਉਹ ਸਕੂਲ ਦੇ ਨਿਯਮਾਂ ਦੀ ਪਾਲਨਾ ਕਰਦੇ ਹੋਏ ਆਪਣੇ ਸਾਥੀਆਂ ਲਈ ਪੇ੍ਰਰਨਾ ਦਾ ਸਰੋਤ ਬਣਨਗੇ ਅਤੇ ਸਕੂਲ ਦਾ ਨਾਮ ਰੌਸ਼ਨ ਕਰਨਗੇ ¢ ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ 'ਚ ਮਨਮੋਹਕ ਡਾਂਸ ਪ੍ਰਦਰਸ਼ਨ ਅਤੇ ਸਮਾਜਿਕ ਸੰਦੇਸ਼ ਦੇਣ ਵਾਲਾ ਨੁੱਕੜ ਨਾਟਕ ਵੀ ਸ਼ਾਮਲ ਸੀ ¢ ਡਾਂਸ ਨੇ ਦਰਸ਼ਕਾਂ ਨੂੰ ਮੋਹ ਲਿਆ ਜਦਕਿ ਨੁੱਕੜ ਨਾਟਕ ਨੇ ਸਮਾਜਿਕ ਜਾਗਰੂਕਤਾ ਦਾ ਪ੍ਰਭਾਵਸ਼ਾਲੀ ਸੰਦੇਸ਼ ਪਹੁੰਚਾਇਆ, ਜਿਸ ਨਾਲ ਸਮਾਰੋਹ ਹੋਰ ਵੀ ਰੌਣਕ ਮਈ ਅਤੇ ਯਾਦਗਾਰ ਬਣ ਗਿਆ ¢ ਅੰਤ ਵਿੱਚ ਸਕੂਲ ਪ੍ਰਧਾਨ ਡਾ.ਨਰੋਤਮ ਸਿੰਘ, ਮੀਤ ਪ੍ਰਧਾਨ ਡਾ. ਗਗਨਦੀਪ ਕੌਰ, ਸਕੂਲ ਪਿ੍ੰਸੀਪਲ ਸਵੀਨਾ ਬਹਿਲ ਅਤੇ ਵਾਇਸ ਪਿ੍ੰਸੀਪਲ ਗਗਨਦੀਪ ਖ਼ੈਰਾ ਨੇ ਨਵੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ¢

ਪਿਛਲੀ ਖ਼ਬਰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ਮੌਕੇ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਬਹਿਰਾਮ ਸਰਿਸ਼ਤਾ ਤੋਂ ਭੋਗਪੁਰ ਜਾਂਦੀ ਸੜਕ ਦੀ ਹਾਲਤ ਬਣੀ ਖਸਤਾਮਹਿਕਮਾ ਵੱਡੇ ਹਾਦਸੇ ਦੀ ਉਡੀਕ 'ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।