17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਕਰੀਅਰ ਕੌਂਸਲਿੰਗ ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ 'ਚ ਕਰੀਅਰ ਸੰਬੰਧੀ ਜਾਣਕਾਰੀ ਦਿੱਤੀ <br/>

ਸੈਸ਼ਨ ਦੌਰਾਨ ਹਾਜ਼ਰ ਵਿਦਿਆਰਥੀ | ਤਸਵੀਰ-ਜੀ.ਪੀ.ਸਿੰਘ <br/> 08-05-2026
ਜਲੰਧਰ, 7 ਮਈ (ਪਵਨ ਖਰਬੰਦਾ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਤੇ ਮਾਡਲ ਕੈਰੀਅਰ ਸੈਂਟਰ ਜਲੰਧਰ ਦੇ ਸਾਂਝੇ ਉਪਰਾਲੇ ਸਦਕਾ ਸਥਾਨਕ ਸਕੂਲ ਆਫ਼ ਐਮੀਨੈਂਸ ਮਾਡਲ ਟਾਊਨ ਵਿਖੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਕੈਰੀਅਰ ਕੌਂਸਲਿੰਗ ਸੈਸ਼ਨ ਕਰਵਾਇਆ ਗਿਆ | ਸੈਸ਼ਨ ਦੌਰਾਨ ਮੁੱਖ ਬੁਲਾਰਿਆਂ ਕੈਰੀਅਰ ਕਾਊਾਸਲਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੌਰਵ ਕੁਮਾਰ, ਫੈਕਲਟੀ, ਰੂਡਸੈੱਟ ਮੀਨਲ, ਗਾਈਡੈਂਸ ਟੀਚਰ, ਸਕੂਲ ਆਫ਼ ਐਮੀਨੈਂਸ ਗੁਰਦੀਪ ਕੌਰ ਵੱਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਕੈਰੀਅਰ ਵਿਕਲਪਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਦੌਰਾਨ ਸਰਕਾਰ ਵੱਲੋਂ ਵੱਖ-ਵੱਖ ਭਲਾਈ ਸਕੀਮਾਂ ਤਹਿਤ ਵਿਦਿਆਰਥੀਆਂ ਲਈ ਚਲਾਏ ਜਾ ਰਹੇ ਮੁਫ਼ਤ ਹੁਨਰ ਵਿਕਾਸ ਸਿਖਲਾਈ ਕੋਰਸਾਂ ਬਾਰੇ ਵੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ | ਮਾਹਿਰਾਂ ਨੇ ਦੱਸਿਆ ਕਿ ਕਿਸ ਤਰ੍ਹਾਂ ਸਿਖਲਾਈ ਪ੍ਰਾਪਤ ਕਰਨ ਉਪਰੰਤ ਉਮੀਦਵਾਰਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਂਦੇ ਹਨ ਜਾਂ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਸਮਰੱਥ ਬਣਾਇਆ ਜਾਂਦਾ ਹੈ | ਇਸ ਤੋਂ ਇਲਾਵਾ ਕਿੱਤਾਮੁਖੀ/ ਸਵੈ-ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਪੇਂਡੂ ਵਿਕਾਸ ਅਤੇ ਸਵੈ ਰੋਜ਼ਗਾਰ ਸਿਖਲਾਈ ਸੰਸਥਾ ਜਲੰਧਰ ਵਿਖੇ ਚਲਾਏ ਜਾ ਰਹੇ ਮੁਫ਼ਤ ਸਿਖਲਾਈ ਕੋਰਸਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ |

ਪਿਛਲੀ ਖ਼ਬਰ ਨਵੀਂ ਟੀਮ ਦਾ ਗਠਨ <br/> ਅਗਲੀ ਖ਼ਬਰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ਮੌਕੇ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।