17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

'ਸ਼ੁਕਰਾਨਾ ਯਾਤਰਾ' ਮੌਕੇ ਕਰਤਾਰਪੁਰ ਪਹੁੰਚਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਿੱਘਾ ਸਵਾਗਤ

ਅਜੀਤ ਡੈਸਕ 08-05-2026
ਕਰਤਾਰਪੁਰ, 7 ਮਈ (ਜਨਕ ਰਾਜ ਗਿੱਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਸ਼ੁਕਰਾਨਾ ਯਾਤਰਾ' ਮੌਕੇ ਕਰਤਾਰਪੁਰ ਵਿਖੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਕਾਲੀ ਖ਼ੁਦ ਬੇਅਦਬੀ ਵਿੱਚ ਸ਼ਾਮਿਲ ਸਨ ਅਤੇ ਅਕਾਲੀਆਂ ਨੂੰ ਛੱਡ ਕੇ ਪੂਰੀ ਸਿੱਖ ਸੰਗਤ ਇਸ ਬੇਅਦਬੀ ਵਿਰੋਧੀ ਕਾਨੂੰਨ ਦਾ ਸਵਾਗਤ ਕਰ ਰਹੀ ਹੈ | ਇਸ ਲਈ ਉਨ੍ਹਾਂ ਕੋਲ ਕਾਨੂੰਨ ਦਾ ਵਿਰੋਧ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਕਰਤਾਰਪੁਰ ਵਿਖੇ ਸੰਗਤਾਂ 'ਚ ਇਹ ਐਲਾਨ ਕੀਤਾ ਕਿ ਪੰਜਾਬ ਵਿੱਚ ਬੇਅਦਬੀ ਕਰਨ ਵਾਲੇ ਹੁਣ ਸਜ਼ਾ ਤੋਂ ਨਹੀਂ ਬਚ ਸਕਣਗੇ | ਉਨ੍ਹਾਂ ਕਿਹਾ ਕਿ ਨਵਾਂ ਬੇਅਦਬੀ ਵਿਰੋਧੀ ਕਾਨੂੰਨ ਅਪਰਾਧੀਆਂ ਲਈ ਐਫ.ਆਈ.ਆਰ., ਉਮਰ ਕੈਦ ਅਤੇ 50 ਲੱਖ ਰੁਪਏ ਤੱਕ ਦੇ ਜੁਰਮਾਨੇ ਤੋਂ ਬਾਅਦ ਜ਼ਮਾਨਤ ਨਾ ਦੇਣ ਦੀ ਵਿਵਸਥਾ ਕਰਦਾ ਹੈ | ਪਿਛਲੀਆਂ ਸਰਕਾਰਾਂ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਆਜ਼ਾਦ ਘੁੰਮਣ ਅਤੇ ਪੰਥ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਇਜਾਜ਼ਤ ਦਿੱਤੀ ਸੀ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਬੇਅਦਬੀ ਵਿਰੋਧੀ ਕਾਨੂੰਨ ਤੋਂ ਬਾਅਦ ਪੰਜਾਬ ਸਰਕਾਰ ਜਲਦੀ ਨਸ਼ਿਆਂ ਵਿਰੁੱਧ ਸਖ਼ਤ ਕਾਨੂੰਨ ਲਿਆਏਗੀ, ਜਿਸ ਤਹਿਤ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ ਅਤੇ ਆਸਾਨ ਜ਼ਮਾਨਤ ਪੂਰੀ ਤਰ੍ਹਾਂ ਬੰਦ ਕੀਤੀ ਜਾਵੇਗੀ |
ਪਿਛਲੀ ਖ਼ਬਰ ਭਾਰਤ ਕਾਲਜ ਆਫ਼ ਨਰਸਿੰਗ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਕਰਤਾਰਪੁਰ 'ਚ ਮੁੱਖ ਮੰਤਰੀ ਦੀ ਫੇਰੀ ਦੌਰਾਨ ਆਸ਼ਾ ਵਰਕਰਾਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਜਾਣਾ ਤਾਨਾਸ਼ਾਹੀ-ਫੈਸਿਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।