17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੰਜਾਬ ਦੀਆਂ 6 ਪ੍ਰਮੁੱਖ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਮੰਗ-ਪੱਤਰ

ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ-ਪੱਤਰ ਸੌਂਪਣ ਉਪਰੰਤ ਗੱਲਬਾਤ ਕਰਦੇ ਹੋਏ ਅਧਿਆਪਕ ਜਥੇਬੰਦੀਆਂ ਦੇ ਆਗੂ | ਤਸਵੀਰ : ਦਲਜੀਤ ਸਿੰਘ ਸਚਦੇਵਾ <br/> 08-05-2026
ਮਲਸੀਆਂ, 7 ਮਈ (ਦਲਜੀਤ ਸਿੰਘ ਸਚਦੇਵਾ)-ਪੰਜਾਬ ਦੀਆਂ 6 ਪ੍ਰਮੁੱਖ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਦੇ ਸੱਦੇ 'ਤੇ ਮੁੱਖੀ ਮੰਤਰੀ ਪੰਜਾਬ ਦੇ ਨਾਂਅ ਜ਼ਿਲ੍ਹਾ ਕੰਪਲੈਕਸ ਜਲੰਧਰ ਵਿਖੇ ਪ੍ਰਸ਼ਾਸਨਿਕ ਅਧਿਕਾਰੀ ਨੂੰ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਦਿੱਤਾ ਗਿਆ | ਅਧਿਆਪਕ ਜਥੇਬੰਦੀਆਂ ਦੇ ਆਗੂਆਂ ਅਵਤਾਰ ਲਾਲ ਜ਼ਿਲ੍ਹਾ ਸਕੱਤਰ ਡੀ.ਟੀ.ਐੱਫ, ਵਿਕਾਸ ਪੁਰੀ ਮੈਰੀਟੋਰੀਅਸ ਟੀਚਰ ਯੂਨੀਅਨ, ਗੁਰਮੇਲ ਸਿੰਘ 4161 ਅਧਿਆਪਕ ਯੂਨੀਅਨ ਪੰਜਾਬ, ਰਾਕੇਸ਼ ਕੁਮਾਰ ਅਤੇ ਦਲਵੀਰ ਸਿੰਘ 3704 ਅਧਿਆਪਕ ਯੂਨੀਅਨ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਪੰਜ ਸਾਲ ਪੂਰੇ ਹੋਣ ਵਾਲੇ ਹਨ, ਪਰ ਅਧਿਆਪਕਾਂ ਦੀਆਂ ਮੰਗਾਂ ਜਿਉਂ ਦੀਆਂ ਤਿਉਂ ਖੜੀਆਂ ਹਨ | ਸੰਘਰਸ਼ਸ਼ੀਲ ਜਥੇਬੰਦੀਆਂ ਵਿਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਤੇ 17-07-20 ਤੋਂ ਬਾਅਦ ਭਰਤੀ ਜਥੇਬੰਦੀਆਂ 3704, 2392, 6635, 4161 ਅਤੇ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਅਤੇ ਜੀ.ਟੀ.ਜੂ ਸ਼ਾਮਿਲ ਹਨ | ਅਧਿਆਪਕ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਜਿਵੇਂ ਕਿ ਪੰਜਾਬ ਦੇ ਪੇ ਸਕੇਲ ਬਹਾਲ ਕਰਨ, ਰੀਕਾਸਟ ਲਿਸਟਾਂ ਵਿੱਚੋਂ ਬਾਹਰ ਹੋਏ ਅਧਿਆਪਕਾਂ ਨੂੰ ਮੁੜ ਤੋਂ ਸ਼ਾਮਿਲ ਕਰਨ, ਬਦਲੀਆਂ ਦਾ ਪੋਰਟਲ ਤੁਰੰਤ ਖੋਲ੍ਹਣ, ਸਮਾਜਿਕ ਸਿੱਖਿਆ ਤੇ ਅੰਗਰੇਜ਼ੀ ਦੀਆਂ ਅਸਾਮੀਆਂ ਨੂੰ ਸਾਰੇ ਜ਼ਿਲਿ੍ਹਆ ਵਿਚ ਸਮਾਨ ਅਨੁਪਾਤ ਵਿਚ ਵੰਡਣ ਤੇ ਹੋਰ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਅਧਿਆਪਕ ਆਗੂਆਂ ਅਵਤਾਰ ਲਾਲ, ਵਿਕਾਸ ਪੁਰੀ, ਗੁਰਮੇਲ ਸਿੰਘ ਕੁਲਰੀਆਂ, ਕੁਲਦੀਪ ਸਿੰਘ ਕੌੜਾ, ਤੀਰਥ ਸਿੰਘ ਬਾਸੀ, ਵੇਦ ਰਾਜ, ਰਕੇਸ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਚੋਣ ਮੈਨੀਫੈਸਟੋ ਵਿਚ ਪੰਜਾਬ ਦੇ ਪੇ ਸਕੇਲ ਲਾਗੂ ਕਰਨ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਮੁੱਖ ਮੁੱਦੇ ਵਜੋਂ ਲੈ ਕੇ ਆਈ ਸੀ, ਜਿਸ ਕਰਕੇ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਵਲੋਂ ਇਨ੍ਹਾਂ ਨੂੰ ਭਰਵੀਂ ਹਮਾਇਤ ਦੇ ਕੇ ਵੋਟਾਂ ਵਿਚ ਜਿੱਤ ਹਾਸਲ ਕਰਵਾਈ ਸੀ, ਪਰ ਸਰਕਾਰ ਵੱਲੋਂ ਲਗਭਗ ਚਾਰ ਸਾਲ ਤੋਂ ਉੱਪਰ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਕੀਤੇ ਗਏ ਚੋਣ ਵਾਅਦੇ ਪੂਰੇ ਨਹੀਂ ਕੀਤੇ ਗਏ ਅਤੇ ਸੁਪਰੀਮ ਕੋਰਟ ਤੋਂ ਪੰਜਾਬ ਦਾ ਪੇ ਸਕੇਲ ਬਹਾਲ ਹੋਣ ਉਪਰੰਤ ਵੀ ਪੂਰਨ ਤੌਰ 'ਤੇ ਅਧਿਆਪਕਾਂ ਉੱਪਰ ਪੰਜਾਬ ਦੇ ਸਕੇਲ ਲਾਗੂ ਕਰਨ ਸਬੰਧੀ ਟਾਲ ਮਟੋਲ ਕੀਤਾ ਜਾ ਰਿਹਾ ਹੈ | ਆਉਣ ਵਾਲੇ ਸਮੇਂ ਵਿੱਚ ਹੀ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਜਾਵੇਗਾ ਅਤੇ ਮੁਲਾਜ਼ਮਾਂ ਪ੍ਰਤੀ ਮਾਰੂ ਨੀਤੀਆਂ ਅਪਣਾਉਣ ਵਾਲੀ ਸਰਕਾਰ ਦਾ ਪੂਰਨ ਤੌਰ 'ਤੇ ਬਾਈਕਾਟ ਕੀਤਾ ਜਾਵੇਗਾ | ਆਗੂਆਂ ਨੇ ਦੱਸਿਆ ਕਿ 11 ਮਈ ਨੂੰ ਡੀ.ਪੀ.ਆਈ ਦਫ਼ਤਰ ਮੋਹਾਲੀ ਵਿਖੇ ਅਧਿਆਪਕਾਂ ਦਾ ਇਕ ਵਫ਼ਦ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦੇਵੇਗਾ | ਇਸ ਮੌਕੇ ਹਰਪ੍ਰੀਤ ਸਿੰਘ, ਦਲਵੀਰ ਸਿੰਘ, ਮਨਪ੍ਰੀਤ ਕੌਰ, ਅਮਨਦੀਪ ਕੌਰ, ਸਤਨਾਮ ਸਿੰਘ, ਕਵਿਤਾ ਮਿਨਹਾਸ, ਮਨੀਸ਼ਾ, ਮੈਡਮ ਪ੍ਰਭਜੋਤ ਕੌਰ, ਮੈਡਮ ਸਾਈਲਾ ਮੈਡਮ ਰਮਨ ਕੁਮਾਰੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅੱਗ ਤੋਂ ਸੁਰੱਖਿਆ ਹਫ਼ਤੇ ਤਹਿਤ ਸਿਵਲ ਹਸਪਤਾਲ 'ਚ ਕਰਵਾਈ ਗਈ ਮੌਕ ਡਰਿੱਲ ਅਗਲੀ ਖ਼ਬਰ ਲੋਹੀਆਂ ਫਲਾਈਓਵਰ ਅਤੇ ਜਾਮਨਗਰ ਸੜਕ ਠੇਕੇਦਾਰ ਨੇ ਜੇਕਰ 'ਲੋਕਾਂ ਦੀਆਂ ਅੱਖਾਂ 'ਚ ਘੱਟਾ ਪਾਉਣਾ' ਬੰਦ ਨਾ ਕੀਤਾ ਤਾਂ, ਜਲਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।