16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸ਼ਾਹਕੋਟ 'ਚ ਕੈਂਸਰ ਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ 10 ਨੂੰ

ਅਜੀਤ ਡੈਸਕ 08-05-2026
ਸ਼ਾਹਕੋਟ, 7 ਮਈ (ਦਲਜੀਤ ਸਿੰਘ ਸਚਦੇਵਾ)-ਵਰਲਡ ਕੈਂਸਰ ਕੇਅਰ ਵਲੋਂ ਰਮੇਸ਼ ਚੰਦਰ ਗੁਪਤਾ ਦੀ ਨਿੱਘੀ ਯਾਦ ਵਿਚ ਪਰਿਵਾਰ ਦੇ ਸਹਿਯੋਗ ਨਾਲ ਕੈਂਸਰ ਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਪ੍ਰਬੰਧਕ ਮੁਕੁਲ ਗੁਪਤਾ ਤੇ ਊਸ਼ਾ ਰਾਣੀ ਨੇ ਦੱਸਿਆ ਕਿ ਮਿਤੀ 10 ਮਈ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਮੁਫ਼ਤ ਜਾਂਚ ਕੈਂਪ ਸਰਕਾਰੀ ਕਾਲਜ ਸ਼ਾਹਕੋਟ ਵਿਖੇ ਲਗਾਇਆ ਜਾਵੇਗਾ, ਜਿਸ ਵਿਚ ਮਾਹਿਰ ਡਾਕਟਰ ਪਹੁੰਚ ਰਹੇ ਹਨ | ਉਨ੍ਹਾਂ ਕਿਹਾ ਕਿ ਕੈਂਪ ਵਿਚ ਔਰਤਾਂ ਤੇ ਮਰਦਾਂ ਦੇ ਕੈਂਸਰ ਦੀ ਸਰੀਰਕ ਜਾਂਚ, ਮੈਮੋਗ੍ਰਾਫ਼ੀ ਟੈਸਟ, ਹੱਡੀਆਂ ਦੇ ਟੈਸਟ ਤੇ ਬਲੱਡ ਕੈਂਸਰ ਦੀ ਜਾਂਚ ਕੀਤੀ ਜਾਵੇਗੀ | ਇਸ ਤੋਂ ਇਲਾਵਾ ਸ਼ੂਗਰ ਤੇ ਬਲੱਡ ਪ੍ਰੈਸ਼ਰ ਦੇ ਟੈੱਸਟ ਕਰਕੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ | ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਮਾਨ ਦੀ ਚੋਣਾਂ ਸਬੰਧੀ ਮੀਟਿੰਗ ਹੋਈ <br/> ਅਗਲੀ ਖ਼ਬਰ ਉੱਘੇ ਕਾਰੋਬਾਰੀ ਮਨਜੀਤ ਸਿੰਘ ਸੇਠੀ ਦੇ ਬੇਟੇ ਇੰਦਰਪ੍ਰੀਤ ਸਿੰਘ ਸੇਠੀ ਨਮਿਤ ਸ਼ਰਧਾਂਜਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।