16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸ਼੍ਰੋਮਣੀ ਅਕਾਲੀ ਦਲ ਮਾਨ ਦੀ ਚੋਣਾਂ ਸਬੰਧੀ ਮੀਟਿੰਗ ਹੋਈ <br/>

ਸ਼੍ਰੋਮਣੀ ਅਕਾਲੀ ਦਲ ਮਾਨ ਦੀ ਸਰਾਏ ਖਾਸ 'ਚ ਹੋਈ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਡਾ. ਹਰਜਿੰਦਰ ਸਿੰਘ ਜੱਖੂ, ਸਰਬਜੀਤ ਸਿੰਘ ਖਾਲਸਾ, ਜਥੇਦਾਰ ਗੁਰਮੇਲ ਸਿੰਘ ਤੇ ਹੋਰ¢ ਤਸਵੀਰ- ਧੀਰਪੁਰ <br/> 08-05-2026
ਕਰਤਾਰਪੁਰ, 7 ਮਈ (ਭਜਨ ਸਿੰਘ) ਸ਼੍ਰੋਮਣੀ ਅਕਾਲੀ ਦਲ ਮਾਨ ਵਲੋਂ ਚੋਣਾਂ ਸਬੰਧੀ ਅੱਜ ਪਿੰਡ ਸਰਾਏ ਖਾਸ 'ਚ ਜਥੇਦਾਰ ਗੁਰਮੇਲ ਸਿੰਘ ਮੀਤ ਪ੍ਰਧਾਨ ਜਲੰਧਰ ਦੇ ਗ੍ਰਹਿ ਵਿਖੇ ਮੀਟਿੰਗ ਪਾਰਟੀ ਪ੍ਰਧਾਨ ਸਾਬਕਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਉੱਪਰ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਕÏਮੀ ਜਰਨਲ ਸਕੱਤਰ ਡਾਕਟਰ ਹਰਜਿੰਦਰ ਸਿੰਘ ਜੱਖੂ ਦੀ ਅਗਵਾਈ ਹੇਠ ਕੀਤੀ ਗਈ ¢ ਇਸ ਮੌਕੇ ਡਾਕਟਰ ਜੱਖੂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕਰਦਿਆਂ ਆਖਿਆ ਕਿ ਪੰਜਾਬ ਦੇ ਲੋਕ ਅਕਾਲੀ, ਭਾਜਪਾ, ਕਾਂਗਰਸ ਤੇ 'ਆਪ' ਨੂੰ ਪਰਖ ਚੁੱਕੇ ਹਨ ਇਨ੍ਹਾਂ ਪਾਰਟੀਆਂ ਤੇ ਆਗੂਆਂ ਵਲੋਂ ਪੰਜਾਬ ਦੀ ਭਲਾਈ ਲਈ ਕੁਝ ਨਹੀਂ ਕੀਤਾ ਬਲ ਕਿ ਆਪਣੀਆਂ ਨਿੱਜੀ ਪੂਰਤੀਆਂ ਲਈ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਵਰਤਿਆ ਹੈ ਪਿਛਲੀਆਂ ਦੋ ਸਰਕਾਰਾਂ ਨਸ਼ੇ ਬੰਦ ਕਰਨ ਦੀਆਂ ਝੂਠੀਆਂ ਸÏਹਾਂ ਖਾ ਕੇ ਵੀ ਪੰਜਾਬ ਵਿੱਚੋਂ ਨਸ਼ੇ ਬੰਦ ਨਹੀ ਕਰ ਸਕੀਆਂ ਅੱਜ ਪੰਜਾਬ ਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲ ਦਲ ਵਿੱਚ ਧੱਕਿਆ ਜਾ ਰਿਹਾ ਤੇ ਪੰਜਾਬ ਸਰਕਾਰ ਝੂਠੇ 'ਯੁੱਧ ਨਸ਼ਿਆਂ ਵਿਰੁੱਧ' ਹਰ ਰੋਜ਼ ਕਰ ਰਹੀ ਹੈ ¢ਉਨ੍ਹਾਂ ਪੰਜਾਬੀਆਂ ਨੂੰ ਆਖਿਆ ਕਿ ਜੇਕਰ ਪੰਜਾਬ ਤੇ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਮਾਨ ਦਾ ਸਾਥ ਦਿਓ ¢ ਉਨ੍ਹਾਂ ਇਸ ਮÏਕੇ ਆ ਰਹੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਹੁਣ ਤੋਂ ਹੀ ਪਾਰਟੀ ਲਈ ਘਰ-ਘਰ ਕੰਮ ਕਰਨ ਲਈ ਆਖਿਆ ¢ਇਸ ਮੌਕੇ ਕੌਮੀ ਜਰਨਲ ਸਕੱਤਰ ਡਾ. ਹਰਜਿੰਦਰ ਸਿੰਘ ਜੱਖੂ , ਸਰਬਜੀਤ ਸਿੰਘ ਖਾਲਸਾ ਹਲਕਾ ਇੰਚਾਰਜ, ਜਥੇਦਾਰ ਗੁਰਮੇਲ ਸਿੰਘ ਮੀਤ ਪ੍ਰਧਾਨ ਜਲੰਧਰ, ਬੀਬੀ ਸੁਖਜੀਤ ਕÏਰ ਪ੍ਰਧਾਨ ਕਪੂਰਥਲਾ, ਪਰਮਿੰਦਰ ਸਿੰਘ ਹੇਲਰਾਂ, ਜਗਦੀਪ ਸਿੰਘ ਜੰਡੂ ਸਿੰਘਾ, ਅੰਗਰੇਜ਼ ਸਿੰਘ ਲਿੱਦੜਾ, ਭੁਪਿੰਦਰ ਸਿੰਘ ਕਾਹਲਵਾਂ ਆਦਿ ਤੇ ਵੱਡੀ ਗਿਣਤੀ ਵਰਕਰ ਹਾਜ਼ਰ ਸਨ ¢

ਪਿਛਲੀ ਖ਼ਬਰ ਦੱਖਣ ਭਾਰਤ ਦੇ ਅਦਾਕਾਰ ਵਿਜੇ ਥਲਪਤੀ ਦੇ ਜਿੱਤਣ ਦੀ ਖੁਸ਼ੀ ਮਨਾਈ ਅਗਲੀ ਖ਼ਬਰ ਸ਼ਾਹਕੋਟ 'ਚ ਕੈਂਸਰ ਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ 10 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।