ਸ਼ਾਹਕੋਟ, 7 ਮਈ (ਨਗਿੰਦਰ ਸਿੰਘ ਬਾਂਸਲ)-ਉਪ ਪੁਲਿਸ ਕਪਤਾਨ ਸ਼ਾਹਕੋਟ ਸਰਵਣ ਸਿੰਘ ਬੱਲ ਦੀ ਅਗਵਾਈ ਹੇਠ ਸਬ ਡਵੀਜ਼ਨ ਸ਼ਾਹਕੋਟ ਵਿਚ ਨਸ਼ਾ ਤਸਕਰਾਂ ਖਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸ਼ਾਹਕੋਟ ਦੇ ਥਾਣਾ ਮੁਖੀ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਦੇਖ ਰੇਖ ਹੇਠ ਪੁਲਿਸ ਪਾਰਟੀ ਵੱਲੋਂ ਇੱਕ ਵਿਅਕਤੀ ਨੂੰ 48 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸਰਵਣ ਸਿੰਘ ਬੱਲ ਨੇ ਦੱਸਿਆ ਕਿ ਐਸ.ਆਈ. ਜਗਦੇਵ ਸਿੰਘ ਦੀ ਪੁਲਿਸ ਪਾਰਟੀ ਨੇ ਇਲਾਕੇ ਵਿਚ ਗਸ਼ਤ ਦÏਰਾਨ ਹਰਪ੍ਰੀਤ ਸਿੰਘ ਉਰਫ਼ ਸੱਬੂ ਪੁੱਤਰ ਜਸਵੰਤ ਸਿੰਘ ਵਾਸੀ ਅੱਬੂਪੁਰਾ ਥਾਣਾ ਸਿੱਧਵਾ ਬੇਟ ਜਿਲ੍ਹਾ ਲੁਧਿਆਣਾ ਨੂੰ ਪਿੰਡ ਸ਼ਾਹਲਾ ਨਗਰ ਸ਼ਮਸ਼ਾਨਘਾਟ ਤੋਂ ਕਾਬੂ ਕਰਕੇ ਉਸ ਪਾਸੋਂ 48 ਗ੍ਰਾਮ ਹੈਰਇਨ ਬਰਾਮਦ ਕੀਤੀ¢ ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਦਾ ਮੋਟਰਸਾਈਕਲ ਹੀਰੋ ਸਪਲੈਂਡਰ ਬਰਾਮਦ ਕਰਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ¢ ਡੀ.ਐੱਸ.ਪੀ. ਬੱਲ ਨੇ ਦੱਸਿਆ ਕਿ ਗਿ੍ਫ਼ਤਾਰ ਦੋਸ਼ੀ ਹਰਪ੍ਰੀਤ ਸਿੰਘ ਉਰਫ ਸੱਬੂ ਪਾਸੋਂ ਬਰਾਮਦ ਹੈਰਇਨ ਲਿਆਉਣ ਅਤੇ ਅਗਾਂਹ ਵੇਚਣ ਸਬੰਧੀ ਡੁੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ¢