ਜਲੰਧਰ, 16 ਮਈ (ਸ਼ਿਵ)- ਪਿ੍ੰਸੀਪਲ ਸੈਂਸਸ ਅਫ਼ਸਰ ਮਿਊਾਸਿਪਲ ਕਾਰਪੋਰੇਸ਼ਨ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਵੱਲੋਂ ਜਨਗਣਨਾ 2027 ਦੇ ਪਹਿਲੇ ਗੇੜ ਦੀ ਡਿਊਟੀ ਸੰਬੰਧੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ¢ ਉਨਾਂ ਨੇ ਜਲੰਧਰ ਸ਼ਹਿਰ ਵਿੱਚ ਤਾਇਨਾਤ ਸਾਰੇ ਸੁਪਰਵਾਈਜ਼ਰਾਂ ਅਤੇ ਐਨਿਊਮੇਰੇਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਆਪਣੀ ਡਿਊਟੀ ਜੁਆਇਨ ਕਰਨ ਲਈ ਕਿਹਾ ਹੈ¢ ਉਨਾਂ ਨੇ ਸਪੱਸ਼ਟ ਕੀਤਾ ਹੈ ਕਿ ਜੇ ਕੋਈ ਵੀ ਨਿਯੁਕਤ ਕਰਮਚਾਰੀ ਡਿਊਟੀ 'ਤੇ ਹਾਜ਼ਰ ਨਹੀਂ ਹੁੰਦਾ ਤਾਂ ਉਸ ਦੇ ਖ਼ਿਲਾਫ਼ ਤੁਰੰਤ ਐਫ਼.ਆਈ.ਆਰ. ਦਰਜ ਕੀਤੀ ਜਾਵੇਗੀ ਅਤੇ ਵਿਭਾਗੀ ਕਾਰਵਾਈ ਵੀ ਸ਼ੁਰੂ ਕੀਤੀ ਜਾਵੇਗੀ¢ ਇਸ ਦੇ ਨਾਲ ਗੈਰਹਾਜ਼ਰ ਕਰਮਚਾਰੀਆਂ ਦੀ ਤਨਖਾਹ ਵੀ ਰੋਕ ਦਿੱਤੀ ਜਾਵੇਗੀ¢ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਡਿਊਟੀ ਤੋਂ ਛੂਟ ਸਿਰਫ਼ ਖ਼ਾਸ ਹਾਲਾਤਾਂ ਵਿੱਚ ਹੀ ਦਿੱਤੀ ਜਾਵੇਗੀ¢ ਜਿਵੇਂ ਕਿ ਕਰਮਚਾਰੀ ਦਾ ਤਬਾਦਲਾ ਹੋ ਜਾਣਾ, ਪਰਿਵਾਰ ਵਿੱਚ ਮÏਤ ਹੋਣਾ, ਕਿਸੇ ਲੰਬੀ ਬਿਮਾਰੀ ਨਾਲ ਪੀੜਤ ਹੋਣਾ ਜਾਂ ਸੇਵਾ ਮੁਕਤ ਹੋ ਚੁੱਕਾ ਹੋਣਾ¢ ਇਸ ਤੋਂ ਇਲਾਵਾ ਹੋਰ ਕਿਸੇ ਵੀ ਕਾਰਨ ਨੂੰ ਮਨਜ਼ੂਰ ਨਹੀਂ ਕੀਤਾ ਜਾਵੇਗਾ¢ ਆਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਬਾਕੀ ਸਾਰੇ ਸੁਪਰਵਾਈਜ਼ਰ ਅਤੇ ਐਨਿਊਮੇਰੇਟਰ ਨਿਰਧਾਰਿਤ ਸਮੇਂ ਅਨੁਸਾਰ ਆਪਣੀ ਡਿਊਟੀ 'ਤੇ ਹਾਜ਼ਰ ਹੋਣ¢ ਗੈਰ-ਹਾਜ਼ਰ ਰਹਿਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ¢ ਜਨਗਣਨਾ ਕਾਨੂੰਨ ਤਹਿਤ ਐਫ਼.ਆਈ.ਆਰ. ਦਰਜ ਹੋਣ 'ਤੇ ਦੋ ਸਾਲ ਤੱਕ ਦੀ ਕੈਦ ਦੀ ਵੀ ਵਿਵਸਥਾ ਹੈ¢ਪ੍ਰਸ਼ਾਸਨ ਵੱਲੋਂ ਇਸ ਕਾਰਵਾਈ ਨੂੰ ਤੁਰੰਤ ਲਾਗੂ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ¢