17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

5 ਨਗਰ ਕੌਂਸਲਾਂ ਤੇ 2 ਨਗਰ ਪੰਚਾਇਤਾਂ ਲਈ ਕੁੱਲ 452 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ

ਅਜੀਤ ਡੈਸਕ 17-05-2026
ਜਲੰਧਰ, 16 ਮਈ (ਜਤਿੰਦਰ ਪੰਮੀ)-ਜ਼ਿਲ੍ਹੇ ਦੀਆਂ ਪੰਜ ਨਗਰ ਕੌਂਸਲਾਂ ਤੇ ਦੋ ਨਗਰ ਪੰਚਾਇਤਾਂ ਦੇ ਕੁੱਲ 99 ਵਾਰਡਾਂ ਲਈ 26 ਮਈ ਨੂੰ ਹੋਣ ਜਾ ਰਹੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ ਸ਼ਨਿਚਰਵਾਰ ਨੂੰ ਬਾਅਦ ਦੁਪਹਿਰ ਤਿੰਨ ਵਜੇ ਤਕ ਵੱਖ-ਵੱਖ ਪਾਰਟੀਆਂ ਦੇ 330 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ | ਪਿਛਲੇ ਤਿੰਨ ਦਿਨਾਂ ਦੌਰਾਨ 122 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਸਨ | ਇਸ ਤਰ੍ਹਾਂ ਜ਼ਿਲ੍ਹੇ 'ਚੋਂ ਕੁੱਲ 452 ਉਮੀਦਵਾਰਾਂ ਨੇ ਇਨ੍ਹਾਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ | ਉਮੀਦਵਾਰਾਂ ਵਲੋਂ ਦਾਖਲ ਕਰਵਾਏ ਗਏ ਕਾਗਜ਼ਾਂ ਦੀ ਪੜਤਾਲ 18 ਮਈ ਸੋਮਵਾਰ ਨੂੰ ਹੋਵੇਗੀ ਜਦੋਂਕਿ 19 ਮਈ ਨੂੰ ਬਾਅਦ ਦੁਪਹਿਰ 3 ਵਜੇ ਤਕ ਕਾਗਜ਼ ਵਾਪਸ ਲਏ ਜਾ ਸਕਦੇ ਹਨ | ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਦਿਵਿਆ ਪੀ. ਨੇ ਦੱਸਿਆ ਕਿ ਅੱਜ ਨਗਰ ਕੌਂਸਲ ਆਦਮਪੁਰ ਦੇ 13 ਵਾਰਡਾਂ ਲਈ 49, ਨਗਰ ਕੌਂਸਲ ਕਰਤਾਰਪੁਰ ਦੇ 15 ਵਾਰਡਾਂ ਲਈ 38, ਨਗਰ ਕੌਂਸਲ ਨਕੋਦਰ ਦੇ 17 ਵਾਰਡਾਂ ਲਈ 35, ਨਗਰ ਕੌਂਸਲ ਨੂਰਮਹਿਲ ਦੇ 13 ਵਾਰਡਾਂ ਲਈ 58 ਅਤੇ ਨਗਰ ਕੌਂਸਲ ਫਿਲੌਰ ਦੇ 15 ਵਾਰਡਾਂ ਲਈ 42 ਨਾਮਜ਼ਦਗੀਆਂ ਪ੍ਰਾਪਤ ਹੋਈਆਂ | ਇਸੇ ਤਰ੍ਹਾਂ ਨਗਰ ਪੰਚਾਇਤ ਲੋਹੀਆਂ ਖਾਸ ਦੇ 13 ਵਾਰਡਾਂ ਲਈ 52 ਅਤੇ ਨਗਰ ਪੰਚਾਇਤ ਮਹਿਤਪੁਰ ਦੇ 13 ਵਾਰਡਾਂ ਲਈ 56 ਨਾਮਜ਼ਦਗੀਆਂ ਦਾਖਲ ਹੋਈਆਂ | ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਮਈ ਨੂੰ ਕੀਤੀ ਜਾਵੇਗੀ ਅਤੇ ਉਮੀਦਵਾਰ 19 ਮਈ ਨੂੰ ਬਾਅਦ ਦੁਪਹਿਰ 3 ਵਜੇ ਤੱਕ ਆਪਣੇ ਕਾਗਜ਼ ਵਾਪਸ ਲੈ ਸਕਦੇ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਕੁੱਲ 99 ਵਾਰਡਾਂ ਲਈ ਵੋਟਾਂ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ |
ਪਰਮਵੀਰ ਸਿੰਘ ਆਈ.ਏ.ਐੱਸ. ਚੋਣ ਆਬਜ਼ਰਵਰ ਨਿਯੁਕਤ
ਇਸੇ ਦੌਰਾਨ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜ਼ਿਲ੍ਹੇ ਵਿਚਲੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਪਰਮਵੀਰ ਸਿੰਘ ਆਈ.ਏ.ਐੱਸ. ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਚੋਣਾਂ ਸੰਬੰਧੀ ਕਿਸੇ ਵੀ ਜਾਣਕਾਰੀ/ਸੂਚਨਾ ਲਈ ਚੋਣ ਆਬਜ਼ਰਵਰ ਦੇ ਫੋਨ ਨੰਬਰ 70094-84566 ਅਤੇ ਈ-ਮੇਲ ਆਈ.ਡੀ. ¸2006'. 'ਤੇ ਸੰਪਰਕ ਕੀਤਾ ਜਾ ਸਕਦਾ ਹੈ | ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਰਕਟ ਹਾਊਸ ਵਿਖੇ ਸਵੇਰੇ 11 ਤੋਂ ਦੁਪਹਿਰ 2 ਵਜੇ ਤੱਕ ਚੋਣਾਂ ਨਾਲ ਸੰਬੰਧਿਤ ਸ਼ਿਕਾਇਤਾਂ ਦੀ ਸੁਣਵਾਈ ਵੀ ਕੀਤੀ ਜਾਵੇਗੀ |
ਪਿਛਲੀ ਖ਼ਬਰ ਜਨਤਕ ਥਾਵਾਂ 'ਤੇ ਪੋਸਟਰ, ਬੈਨਰ ਲਗਾਏ ਤਾਂ ਨਗਰ ਨਿਗਮ ਦਰਜ ਕਰਵਾਏਗੀ ਕੇਸ <br/> ਅਗਲੀ ਖ਼ਬਰ ਰੈਣਕ ਬਾਜ਼ਾਰ ਦੀ ਏ.ਸੀ. ਮਾਰਕੀਟ 'ਚ ਲੱਗੀ ਅੱਗ, ਵੱਡੇ ਨੁਕਸਾਨ ਤੋਂ ਰਿਹਾ ਬਚਾਅ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।