18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਦੁਆਬਾ ਕਾਲਜ ਦੇ ਡੀ.ਸੀ.ਜੇ. ਕਾਲਜੀਏਟ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ <br/>

ਦੁਆਬਾ ਕਾਲਜ ਦੇ ਪਿ੍ੰ. ਡਾ. ਪ੍ਰਦੀਪ ਭੰਡਾਰੀ ਤੇ ਪ੍ਰੋ. ਗੁਰਸਿਮਰਨ ਸਿੰਘ ਹੋਣਹਾਰ ਵਿਦਿਆਰਥੀਆਂ ਦੇ ਨਾਲ | ਤਸਵੀਰ ਜੀ. ਪੀ. ਸਿੰਘ <br/> 17-05-2026
ਜਲੰਧਰ, 16 ਮਈ (ਜਸਪਾਲ ਸਿੰਘ)-ਦੁਆਬਾ ਕਾਲਜ ਦੇ ਪਿ੍ੰ. ਡਾ. ਪ੍ਰਦੀਪ ਭੰਡਾਰੀ ਨੇ ਜਾਣਕਾਰੀ ਦਿੰਦਿਆਂ ਹੋਇਆ ਕਿਹਾ ਕਿ ਦੋਆਬਾ ਕਾਲਜ ਕੈਂਪਸ ਸਥਿਤ ਡੀਸੀਜੇ ਕਾਲਜੀਏਟ ਸੀ: ਸੈ: ਸਕੂਲ ਦੇ ਸਾਇੰਸ, ਕਾਮਰਸ ਅਤੇ ਆਰਟਸ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਐਜੁਕੇਸ਼ਨ ਬੋਰਡ ਦੀ 10+2 ਦੀ ਪ੍ਰੀਖਿਆ ਵਿੱਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਆਪਣੀ ਵਿਦਿਅਕ ਸੰਸਥਾ ਦਾ ਨਾਮ ਰੋਸ਼ਨ ਕੀਤਾ | ਡਾ. ਭੰਡਾਰੀ ਨੇ ਦੱਸਿਆ ਕਿ ਕੁੱਲ 172 ਵਿਦਿਆਰਥੀ ਜੋ ਕਿ 10+2 ਦੀ ਪ੍ਰੀਖਿਆ ਵਿੱਚ ਬੈਠੇ ਸਨ, ਜਿਨ੍ਹਾਂ ਵਿੱਚੋਂ 143 ਵਿਦਿਆਰਥੀਆਂ ਨੇ ਪਹਿਲਾ ਦਰਜਾ ਅਤੇ 20 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ | ਡਾ. ਭੰਡਾਰੀ ਨੇ ਕਿਹਾ ਕਿ ਇਹ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਡੀਜੀਜੇ ਕਾਲਜੀਏਟ ਸੀ: ਸੈ: ਸਕੂਲ ਦਾ ਓਵਰਆਲ ਪਾਸ ਪ੍ਰਤੀਸ਼ਤ 99.58 ਰਿਹਾ ਜੋ ਕਿ ਪੰਜਾਬ ਸਕੂਲ ਐਜੁਕੇਸ਼ਨ ਬੋਰਡ ਦੇ ਪਾਸ ਪ੍ਰਤੀਸ਼ਤ 91.46 ਤੋਂ ਜਿਆਦਾ ਹੈ | ਇਸ ਵਿੱਚ ਸਾਇੰਸ ਦੇ ਸਕਸ਼ਮ ਕੁਮਾਰ ਨੇ 88.4 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕਾਲਜੀਏਟ ਵਿੱਚ ਪਹਿਲਾ, ਸ਼ਿਵਮ ਨੇ 85 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਦੂਜਾ ਅਤੇ ਪੁਨਿਤ ਪਾਲ ਨੇ 84.2 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਤੀਜਾ ਸਥਾਨ ਹਾਸਿਲ ਕੀਤਾ | ਕਾਮਰਸ ਦੇ ਰਿਸ਼ਬ ਕਪੂਰ ਨੇ 88.8 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਪਹਿਲਾ, ਅਨਿਰੁਧ 87.8 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਦੂਜਾ ਅਤੇ ਨੀਵ ਨੇ 84.6 ਅੰਕ ਪ੍ਰਾਪਤ ਕਰ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਹੀ ਤਰ੍ਹਾਂ ਆਰਟ ਦੇ ਵਿਦਿਆਰਥੀ ਅਰੁਣ ਕੁਮਾਰ ਨੇ 79 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਪਹਿਲਾ, ਹਰਮਨਪਾਲ ਨੇ 77.6 ਅੰਕ ਪ੍ਰਾਪਤ ਕਰ ਦੂਜਾ ਅਤੇ ਰਮਨਦੀਪ ਨੇ 75 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਤੀਜਾ ਸਥਾਨ ਹਾਸਿਲ ਕੀਤਾ | ਪਿ੍ੰ. ਡਾ. ਪ੍ਰਦੀਪ ਭੰਡਾਰੀ ਨੇ ਇਸ ਉਪਲਬੱਧੀ ਲਈ ਪ੍ਰੋ. ਗੁਰਸਿਮਰਨ ਸਿੰਘ- ਸਕੂਲ ਇੰਚਾਰਜ, ਹੋਣਹਾਰ ਵਿਦਿਆਰਥੀ, ਉਨ•ਾਂ ਦੇ ਮਾਤਾ-ਪਿਤਾ ਅਤੇ ਪ੍ਰਾਧਿਆਪਕਾਂ ਨੂੰ ਮੁਬਾਰਕਬਾਤ ਦਿੱਤੀ |

ਪਿਛਲੀ ਖ਼ਬਰ ਬੀ.ਐੱਸ.ਐੱਫ. ਚੌਕ ਧਮਾਕਾ, ਜਾਂਚ ਟੀਮਾਂ ਨੇ ਹਾਦਸੇ ਵਾਲੀ ਥਾਂ 'ਤੇ ਫਿਰ ਸੀਨ ਕ੍ਰੀਏਟ ਕੀਤਾ ਅਗਲੀ ਖ਼ਬਰ ਨਾਮਜ਼ਦਗੀਆਂ ਭਰਨ ਦੇ ਆਖ਼ਰੀ ਦਿਨ ਐੱਸ. ਡੀ. ਐੱਮ. ਦਫ਼ਤਰ ਦੇ ਬਾਹਰ ਹਾਲਾਤ ਹੋਏ ਬੇਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।