18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਗੁਰੂ ਗੋਬਿੰਦ ਸਿੰੰਘ ਸਟੱਡੀ ਸਰਕਲ ਨੇ ਵਿਸ਼ੇਸ਼ ਅਧਿਆਪਕ ਸਨਮਾਨ ਸਮਾਗਮ ਕਰਵਾਇਆ <br/>

ਅਜੀਤ ਡੈਸਕ 17-05-2026
ਜਲੰਧਰ, 16 ਮਈ (ਪਵਨ ਖਰਬੰਦਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜਲੰਧਰ/ਕਪੂਰਥਲਾ ਜ਼ੋਨ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ਾਲ ਅਧਿਆਪਕ ਸਨਮਾਨ ਸਮਾਗਮ ਜਲੰਧਰ ਵਿਖੇ ਸਫ਼ਲਤਾਪੂਰਵਕ ਕਰਵਾਇਆ ਗਿਆ | ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ ਇਹ ਵਿਸ਼ੇਸ਼ ਸਮਾਗਮ ਉਨ੍ਹਾਂ ਪਿ੍ੰਸੀਪਲਾਂ, ਪ੍ਰੋਫ਼ੈਸਰਾਂ, ਲੈਕਚਰਾਰਾਂ ਅਤੇ ਅਧਿਆਪਕਾਂ ਦੇ ਸਨਮਾਨ ਲਈ ਕਰਵਾਇਆ ਗਿਆ ਹੈ, ਜਿਨ੍ਹਾਂ ਨੇ ਨਵੰਬਰ 2025 ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਲੋਂ ਧਰਮ, ਮਨੁੱਖਤਾ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਦਿੱਤੀ ਗਈ ਮਹਾਨ ਕੁਰਬਾਨੀ ਸਬੰਧੀ ਪ੍ਰੀਖਿਆਵਾਂ ਅਤੇ ਜਾਗਰੂਕਤਾ ਗਤੀਵਿਧੀਆਂ ਨੂੰ ਸਫ਼ਲਤਾਪੂਰਵਕ ਕਰਵਾਇਆ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ 'ਚ ਗੁਰੂ ਸਾਹਿਬ ਜੀ ਦੇ ਤਿਆਗ, ਬਹਾਦਰੀ, ਮਨੁੱਖਤਾ ਅਤੇ 'ਧਰਮ ਦੀ ਰੱਖਿਆ' ਦੇ ਸਿਧਾਂਤਾਂ ਬਾਰੇ ਜਾਗਰੂਕਤਾ ਫ਼ੈਲਾਉਣ 'ਚ ਅਧਿਆਪਕਾਂ ਦੇ ਅਹਿਮ ਯੋਗਦਾਨ ਨੂੰ ਸਨਮਾਨਿਤ ਕਰਨਾ ਸੀ | ਸਮਾਗਮ 'ਚ ਸ਼ਿਰਕਤ ਕਰਨ ਵਾਲਿਆਂ ਪ੍ਰਮੁੱਖ ਸ਼ਖ਼ਸੀਅਤਾਂ 'ਚ ਡਾ. ਮੇਹਰਪ੍ਰੀਤ ਸਿੰਘ, (ਮੈਂਬਰ ਸੁਪਰੀਮ ਕੌਂਸਲ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਸਾਬਕਾ ਡੀਨ, ਜੀ.ਐੱਨ.ਏ. ਯੂਨੀਵਰਸਿਟੀ, ਫਗਵਾੜਾ), ਜਥੇਦਾਰ ਜਗਜੀਤ ਸਿੰਘ ਗਾਬਾ, (ਪ੍ਰਧਾਨ, ਸਿੰਘ ਸਭਾ ਜਲੰਧਰ ਅਤੇ ਮੈਂਬਰ, ਚੀਫ਼ ਖ਼ਾਲਸਾ ਦੀਵਾਨ ਅੰਮਿ੍ਤਸਰ), ਮਨਦੀਪ ਸਿੰਘ ਮਿੱਠੂ (ਪ੍ਰਧਾਨ, ਇੰਟਰਨੈਸ਼ਨਲ ਸਿੱਖ ਕੌਂਸਲ), ਭਾਈ ਬਲਜੀਤ ਸਿੰਘ (ਚੇਅਰਮੈਨ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ) ਅਤੇ ਗੁਰਚਰਨ ਸਿੰਘ (ਜਨਰਲ ਸਕੱਤਰ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ) ਸ਼ਾਮਲ ਸਨ | ਸਮਾਗਮ ਦੌਰਾਨ ਲਾਇਲਪੁਰ ਖ਼ਾਲਸਾ ਕਾਲਜ, ਬਨਾਰਸੀ ਦਾਸ ਆਰਿਆ ਕਾਲਜ, ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਹਿੰਦੂ ਕੰਨਿਆ ਕਾਲਜ ਕਪੂਰਥਲਾ, ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ, ਸੇਂਟ ਸੋਲਜਰ ਕਾਲਜ, ਅਕਾਲ ਅਕੈਡਮੀਆਂ ਅਤੇ ਜਲੰਧਰ-ਕਪੂਰਥਲਾ ਜ਼ੋਨ ਦੇ ਕਈ ਹੋਰ ਸਕੂਲਾਂ ਅਤੇ ਕਾਲਜਾਂ ਦੇ ਅਧਿਆਪਕਾਂ ਅਤੇ ਪ੍ਰਤੀਨਿਧੀਆਂ ਨੂੰ ਪ੍ਰਸ਼ੰਸਾ ਪੱਤਰ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਹ ਸਮਾਗਮ ਪਿ੍ਥੀ ਸਿੰਘ (ਮੁੱਖ ਸਕੱਤਰ), ਜਗਦੀਸ਼ ਸਿੰਘ (ਜ਼ੋਨਲ ਪ੍ਰਧਾਨ) ਅਤੇ ਮਨਪ੍ਰੀਤ ਸਿੰਘ (ਜ਼ੋਨਲ ਸਕੱਤਰ) ਦੀ ਰਹਿਨੁਮਾਈ ਹੇਠ ਕਰਵਾਇਆ ਗਿਆ | ਸਟੇਜ ਦੀ ਕਾਰਵਾਈ ਮਨਪ੍ਰੀਤ ਸਿੰਘ ਗਾਬਾ, ਜ਼ੋਨਲ ਸਕੱਤਰ ਵਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਈ ਗਈ | ਸਮਾਗਮ 'ਚ ਸੁਰਿੰਦਰ ਸਿੰਘ ਪਰਮਾਰ ਪ੍ਰਧਾਨ, ਮਨਜੀਤ ਸਿੰਘ ਕੋਟਲੀ (ਪ੍ਰਧਾਨ), ਐਡਵੋਕੇਟ ਸਤਿੰਦਰਪਾਲ ਸਿੰਘ ਛਾਬੜਾ ਪ੍ਰਧਾਨ, ਜਸਵਿੰਦਰ ਸਿੰਘ ਸਚਦੇਵਾ ਪ੍ਰਧਾਨ, ਕਮਲਜੀਤ ਸਿੰਘ, ਬਖ਼ਸ਼ੀਸ਼ ਸਿੰਘ, ਵਿਸ਼ਾਲ ਸਿੰਘ, ਬੀਬੀ ਜਗਜੋਤ ਕੌਰ, ਸਰਬਜੀਤ ਕੌਰ, ਭਾਈ ਗੁਰਤੇਜ ਸਿੰਘ, ਹਰਮਨਪ੍ਰੀਤ ਸਿੰਘ ਪੁਰੀ, ਰਾਕੀ, ਹਰਪ੍ਰੀਤ ਸਿੰਘ, ਮਨਦੀਪ ਸਿੰਘ ਮੋਂਟੂ, ਹਰਪ੍ਰੀਤ ਸਿੰਘ ਹੈਪੀ, ਜਪਨੂਰ ਕੌਰ ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਐੱਸ.ਜੀ.ਐੱਨ. ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਗੀਤਾਂਜਲੀ ਕਲੀਨਿਕ 'ਚ ਮੈਡੀਕਲ ਕੈਂਪ ਦੌਰਾਨ 300 ਤੋਂ ਵੱਧ ਮਰੀਜਾਂ ਦੀ ਕੀਤੀ ਜਾਂਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।