ਜਲੰਧਰ, 16 ਮਈ (ਐੱਮ. ਐੱਸ. ਲੋਹੀਆ) ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਦਾ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਆਇਆ, ਜਿਸ ਦੌਰਾਨ ਵਿਦਿਆਰਥੀਆਂ ਦਾ ਪ੍ਰਦਰਸ਼ਨ ਬਹੁਤ ਸ਼ਾਨਦਾਰ ਰਿਹਾ ¢ ਵਿਦਿਆਰਥੀਆਂ ਨੇ ਪ੍ਰੀਖਿਆ 'ਚ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ ਵਿਦਿਆਰਥੀਆਂ 'ਚ ਸੁਖਮੀਤ ਕੌਰ ਪੁੱਤਰੀ ਕੁਲਵੰਤ ਸਿੰਘ ਨੇ 87.5 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਅਤੇ ਜਸਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਨੇ 86 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ | ਇਸ ਤੋਂ ਇਲਾਵਾ ਜਸਲੀਨ ਕੌਰ ਪੁੱਤਰੀ ਗੁਰਚਰਨ ਸਿੰਘ, ਜੈਸਮੀਨ ਕੌਰ ਪੁੱਤਰੀ ਨਿਰਮਲ ਸਿੰਘ ਅਤੇ ਪ੍ਰਾਨੀਲ ਵਰਮਾ ਪੁੱਤਰ ਰਾਜੀਵ ਕੁਮਾਰ ਨੇ 85.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ ਹੈ | ਪ੍ਰਬੰਧਕਾਂ ਨੇ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਦਾ ਸਾਰਾ ਸਿਹਰਾ ਸਕੂਲ ਦੇ ਕੰਟਰੋਲਰ ਸ੍ਰੀਮਤੀ ਚਰਨਜੀਤ ਕੌਰ, ਪਿ੍ੰਸੀਪਲ ਜਗਜੀਤ ਸਿੰਘ ਅਤੇ ਸਕੂਲ ਪ੍ਰਬੰਧਕ ਕਮੇਟੀ ਦੀ ਯੋਗ ਰਹਿਨੁਮਾਈ ਅਤੇ ਮਿਹਨਤ ਨੂੰ ਜਾਂਦਾ ਹੈ, ਜਿਨ੍ਹਾਂ ਦੀ ਪ੍ਰੇਰਣਾ ਸਦਕਾ ਵਿਦਿਆਰਥੀਆਂ ਨੇ ਇਹ ਉੱਚੀ ਉਪਲਬਧੀ ਹਾਸਿਲ ਕੀਤੀ ਹੈ |