ਜਲੰਧਰ, 16 ਮਈ (ਐੱਮ. ਐੱਸ. ਲੋਹੀਆ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੈਸ਼ਨ 2025-26 ਅਧੀਨ ਬਾਰ੍ਹਵੀਂ ਜਮਾਤ ਦੀ ਲਈ ਗਈ ਪਿ੍ਖਿਆ 'ਚੋਂ ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਦਾ ਨਤੀਜਾ 100 ਪ੍ਰਤੀਸ਼ਤ ਰਿਹਾ, ਜਿਸ ਦੌਰਾਨ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ ਸਕੂਲ ਦੇ ਵਿਦਿਆਰਥੀਆਂ ਨੇ ਮਿਹਨਤ ਅਤੇ ਅਨੁਸ਼ਾਸਨ ਨਾਲ ਉੱਚ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਸਕੂਲ ਦੇ ਕੁੱਲ 82 ਵਿਦਿਆਰਥੀ ਨੇ ਪ੍ਰੀਖਿਆ ਦਿੱਤੀ ਸੀ, ਜਿਸ ਦੇ ਨਤੀਜੇ ਅਨੁਸਾਰ 4 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ, 26 ਵਿਦਿਆਰਥੀਆਂ ਨੇ 80 ਤੋਂ 90 ਪ੍ਰਤੀਸ਼ਤ, 33 ਵਿਦਿਆਰਥੀਆਂ ਨੇ 70 ਤੋਂ 80 ਪ੍ਰਤੀਸ਼ਤ, 15 ਵਿਦਿਆਰਥੀਆਂ ਨੇ 60 ਤੋਂ 70 ਪ੍ਰਤੀਸ਼ਤ ਅਤੇ 4 ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ | ਉਨ੍ਹਾਂ ਦੱਸਿਆ ਕਿ ਸਕੂਲ ਦੇ ਹੋਣਹਾਰ ਵਿਦਿਆਰਥੀਆਂ 'ਚ ਸਿਮਰਜੀਤ ਸਿੰਘ ਪੁੱਤਰ ਬਲਜੀਤ ਸਿੰਘ ਨੇ 481/500 ਅੰਕ ਪ੍ਰਾਪਤ ਕਰਕੇ 96.2 ਪ੍ਰਤੀਸ਼ਤ ਨਾਲ ਪਹਿਲਾ ਸਥਾਨ, ਜਪਲੀਨ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ 466/500 ਅੰਕ ਪ੍ਰਾਪਤ ਕਰਕੇ 93.2 ਪ੍ਰਤੀਸ਼ਤ ਨਾਲ ਦੂਜਾ ਸਥਾਨ, ਭਵੇਸ਼ ਖ਼ੋਸਲਾ ਪੁੱਤਰ ਲਲਿਤ ਖ਼ੋਸਲਾ ਅਤੇ ਗੁਰਪਿੰਦਰ ਕੌਰ ਪੁੱਤਰੀ ਨਰਿੰਦਰਪਾਲ ਸਿੰਘ ਨੇ 453/500 ਅੰਕ ਪ੍ਰਾਪਤ ਕਰਕੇ 90.6 ਪ੍ਰਤੀਸ਼ਤ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਪ੍ਰਬੰਧਕਾਂ ਨੇ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਦਾ ਸਾਰਾ ਸਿਹਰਾ ਸਕੂਲ ਦੇ ਕੰਟਰੋਲਰ ਸ੍ਰੀਮਤੀ ਚਰਨਜੀਤ ਕੌਰ, ਪਿ੍ੰਸੀਪਲ ਜਗਜੀਤ ਸਿੰਘ ਅਤੇ ਅਧਿਆਪਕ ਸਾਹਿਬਾਨ ਦੀ ਯੋਗ ਰਹਿਨੁਮਾਈ ਅਤੇ ਮਿਹਨਤ ਨੂੰ ਜਾਂਦਾ ਹੈ, ਜਿਨ੍ਹਾਂ ਦੀ ਪ੍ਰੇਰਨਾ ਸਦਕਾ ਵਿਦਿਆਰਥੀਆਂ ਨੇ ਉੱਚੀ ਉਪਲਬਧੀ ਹਾਸਿਲ ਕੀਤੀ ਹੈ |