ਜਲੰਧਰ, 16 ਮਈ (ਜਸਪਾਲ ਸਿੰਘ)-ਬਹੁਜਨ ਸਮਾਜ ਪਾਰਟੀ (ਬਸਪਾ) ਦੇ ਜਲੰਧਰ ਜ਼ੋਨ ਦੇ ਇੰਚਾਰਜ ਤੀਰਥ ਰਾਜਪੁਰਾ ਤੇ ਬਲਵਿੰਦਰ ਕੁਮਾਰ ਐਡਵੋਕੇਟ ਨੇ ਦੱਸਿਆ ਕਿ ਪਾਰਟੀ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਭੁਪਿੰਦਰ ਸਿੰਘ ਨੂੰ ਹਲਕਾ ਜਲੰਧਰ ਉੱਤਰੀ ਦਾ ਕੋਆਰਡੀਨੇਟਰ ਲਗਾਇਆ ਗਿਆ ਹੈ | ਉਹ ਹਲਕੇ ਵਿੱਚ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਦਾ ਕੰਮ ਕਰਨਗੇ | ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਡਾ. ਭੁਪਿੰਦਰ ਸਿੰਘ ਸਾਥੀਆਂ ਸਮੇਤ ਭਾਜਪਾ ਛੱਡ ਕੇ ਬਸਪਾ ਵਿੱਚ ਸ਼ਾਮਿਲ ਹੋਏ | ਇਸ ਮੌਕੇ 'ਤੇ ਬਸਪਾ ਦੇ ਜ਼ਿਲ੍ਹਾ ਜਲੰਧਰ ਸ਼ਹਿਰੀ ਪ੍ਰਧਾਨ ਸਲਵਿੰਦਰ ਕੁਮਾਰ ਵੀ ਮੌਜੂਦ ਸਨ |