18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1 ਵਿਖੇ ਮਨਾਇਆ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ <br/>

ਭਾਈ ਬਲਵੀਰ ਸਿੰਘ ਚੰਡੀਗੜ੍ਹ ਵਾਲਿਆਂ ਦੇ ਜਥੇ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦੇ ਹੋਏ ਪ੍ਰਧਾਨ ਹਰਮਿੰਦਰ ਸਿੰਘ, ਨਵਦੀਪ ਸਿੰਘ ਕੂਨਰ, ਮਹਿੰਦਰ ਸਿੰਘ, ਸੁਰਿੰਦਰਜੀਤ ਸਿੰਘ ਅਤੇ ਹੋਰ | ਤਸਵੀਰ : ਮੁਨੀਸ਼ <br/> 17-05-2026
ਜਲੰਧਰ, 16 ਮਈ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1, ਜਲੰਧਰ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਵਿਸ਼ੇਸ਼ ਸਮਾਗਮਾਂ ਦੌਰਾਨ ਸਵੇਰ ਦੇ ਦੀਵਾਨ 'ਚ ਭਾਈ ਗੁਰਮੀਤ ਸਿੰਘ ਨੇ ਜੇਠ ਮਹੀਨੇ ਸਬੰਧੀ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਭਾਈ ਸਰਬਜੀਤ ਸਿੰਘ ਦੇ ਜਥੇ ਵਲੋਂ ਕੀਰਤਨ ਦੀ ਹਾਜ਼ਰੀ ਭਰ ਕੇ ਸੰਗਤ ਨੂੰ ਨਿਹਾਲ ਕੀਤਾ ਗਿਆ | ਸ਼ਾਮ ਦੇ ਦੀਵਾਨ ਅੰਦਰ ਭਾਈ ਅਵਤਾਰ ਸਿੰਘ ਖੋਜੀ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਅਤੇ ਭਾਈ ਬਲਵੀਰ ਸਿੰਘ ਚੰਡੀਗੜ੍ਹ ਵਾਲਿਆਂ ਦੇ ਜਥੇ ਦੁਆਰਾ ਕੀਰਤਨ ਦੀ ਹਾਜ਼ਰੀ ਭਰੀ ਗਈ | ਇਸ ਮੌਕੇ ਪ੍ਰਧਾਨ ਹਰਮਿੰਦਰ ਸਿੰਘ, ਮਨਪ੍ਰੀਤ ਸਿੰਘ ਸਚਦੇਵਾ, ਨਵਦੀਪ ਸਿੰਘ ਕੂਨਰ, ਕੈਪਟਨ ਪੀ.ਐੱਸ. ਭੱਲਾ, ਰਵਿੰਦਰ ਸਿੰਘ, ਸੁਰਿੰਦਰਜੀਤ ਸਿੰਘ, ਮਹਿੰਦਰ ਸਿੰਘ, ਕਰਨਲ ਤੇਜਾ ਸਿੰਘ, ਦਰਸ਼ਨ ਸਿੰਘ, ਗੁਰਪ੍ਰੀਤ ਸਿੰਘ, ਮੈਨੇਜਰ ਨਰਿੰਦਰਪਾਲ ਸਿੰਘ ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਸਮੂਹ ਸਿੰਘ ਸਭਾਵਾਂ, ਕੀਰਤਨੀ ਜਥੇ ਤੇ ਗੁਰੂ ਘਰਾਂ ਦੇ ਵਜ਼ੀਰ ਅੱਜ ਦੀ ਮੀਟਿੰਗ 'ਚ ਹੋਣ ਸ਼ਾਮਿਲ-ਜਥੇਦਾਰ ਕੁਲਵੰਤ ਸਿੰਘ ਮ... ਅਗਲੀ ਖ਼ਬਰ ਨਿਰਮਾਣ ਅਧੀਨ ਕੋਠੀ 'ਚ ਰਾਤੋਂ-ਰਾਤ ਚੋਰਾਂ ਦੀ ਸੇਂਧ, ਬਾਥਰੂਮ ਫਿਟਿੰਗਾਂ ਸਮੇਤ ਸਾਮਾਨ ਲੈ ਉੱਡੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।